ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਰਾਤੋ ਰਾਤ ਇੱਕ ਵੱਡੀ ਕਾਰਵਾਈ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸਾਬਕਾ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਇੱਕ ਪ੍ਰੈੱਸ ਕਾਨਫਰੰਸ ਕਰ ਸਰਕਾਰ ‘ਤੇ ਵੱਡੇ ਸਵਾਲ ਚੁੱਕੇ ਹਨ।
ਪੰਜਾਬ ‘ਚ ਅੱਗਲੇ ਸਾਲ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਸੂਬੇ ‘ਚ ਚੋਣ ਜ਼ਾਬਤਾ ਲੱਗਣ ਨੂੰ ਕੁੱਝ ਦਿਨ ਬਾਕੀ ਰਹਿ ਗਏ ਹਨ, ਪਰ ਉਸ ਤੋਂ ਪਹਿਲਾ ਸੂਬੇ ਦੀ ਸਿਆਸਤ ‘ਚ ਇੱਕ ਵੱਡੀ ਹਲਚਲ ਪੈਦਾ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਸਾਬਕਾ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਦਰਜ ਕੀਤੀ ਗਈ ਐਫਆਈਆਰ ਨੂੰ ਬਦਲੇ ਦੀ ਰਾਜਨੀਤੀ ਕਰਾਰ ਦਿੱਤਾ ਹੈ। ਪ੍ਰੈੱਸ ਕਾਨਫਰੰਸ ਦੌਰਾਨ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਅਮਨ ਸ਼ਾਂਤੀ ਚਾਹੁੰਦਾ ਹੈ, ਪਰ ਮੌਜੂਦਾ ਸਰਕਾਰ ਬਦਲੇ ਦੀ ਰਾਜਨੀਤੀ ਨਾਲ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਤਰਾਂ ਇੱਕ ਨਵੀ ਭਾਜੀ ਪਾ ਰਹੀ ਹੈ।
ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਹੁਣ ਕਾਂਗਰਸ ਖਿਲਾਫ ਇਹ ‘ਮਹਾਭਾਰਤ ਦੀ ਲੜਾਈ’ ਹੈ। ਹੁਣ ਇਹ ਸਹੀ ਬਨਾਮ ਗਲਤ ਹੈ ਅਤੇ ਸੱਚ ਦੀ ਜਿੱਤ ਹੋਵੇਗੀ। ਇਹ ਮਜੀਠੀਆ ਵਿਰੁੱਧ ਐਫਆਈਆਰ ਨਹੀਂ ਬਲਕਿ ਅਕਾਲੀ ਦਲ ਖਿਲਾਫ ਇੱਕ ਚਾਲ ਹੈ।
ਵੀਡੀਓ ਲਈ ਕਲਿੱਕ ਕਰੋ -: