ਲਖੀਮਪੁਰ ਖੀਰੀ ਘਟਨਾ ਮਾਮਲੇ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੇ ਸੰਸਦ ਭਵਨ ਤੋਂ ਵਿਜੇ ਚੌਕ ਤੱਕ ਰੋਸ ਮਾਰਚ ਕੱਢਿਆ। ਵਿਰੋਧੀ ਪਾਰਟੀਆਂ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਅਸਤੀਫੇ ਦੀ ਮੰਗ ਕਰ ਰਹੀਆਂ ਹਨ।
ਇਸ ਮਾਰਚ ਵਿੱਚ ਕਾਂਗਰਸ ਆਗੂ ਅਤੇ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੀ ਸ਼ਾਮਿਲ ਹੋਏ ਹਨ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇੱਕ ਵਾਰ ਫਿਰ ਵਿਰੋਧੀ ਪਾਰਟੀਆਂ ਇਕਜੁੱਟ ਹੋ ਕੇ ਲਖੀਮਪੁਰ ਖੀਰੀ ਮਾਮਲੇ ਨੂੰ ਉਠਾ ਰਹੀਆਂ ਹਨ। ਰਾਹੁਲ ਗਾਂਧੀ ਨੇ ਕਿਹਾ, “ਅਸੀਂ ਵਾਰ-ਵਾਰ ਕਿਹਾ ਹੈ ਕਿ ਇੱਕ ਮੰਤਰੀ ਹੈ ਜਿਸ ਦੇ ਪੁੱਤਰ ਨੇ ਕਿਸਾਨਾਂ ਨੂੰ ਮਾਰਿਆ ਹੈ, ਉਨ੍ਹਾਂ ਨੂੰ ਜੀਪ ਹੇਠਾਂ ਕੁਚਲਿਆ ਹੈ। ਰਿਪੋਰਟਾਂ ਆਈਆਂ ਹਨ ਕਿ ਇਹ ਇੱਕ ਸਾਜ਼ਿਸ਼ ਹੈ। ਪ੍ਰਧਾਨ ਮੰਤਰੀ ਉਸ ਮੰਤਰੀ ਬਾਰੇ ਕੁੱਝ ਨਹੀਂ ਕਹਿੰਦੇ ਹਨ। ਸਰਕਾਰ ਆਪਣਾ ਕੰਮ ਨਹੀਂ ਕਰ ਰਹੀ ਸੱਚ ਤਾਂ ਇਹ ਹੈ ਕਿ ਭਾਰਤ ਦੇ ਇੱਕ ਮੰਤਰੀ ਦੇ ਪੁੱਤਰ ਨੇ ਕਿਸਾਨਾਂ ਨੂੰ ਕੁਚਲਣ ਦਾ ਕੰਮ ਕੀਤਾ ਹੈ।”
ਉਨ੍ਹਾਂ ਅੱਗੇ ਕਿਹਾ, “ਪ੍ਰਧਾਨ ਮੰਤਰੀ ਕਹਿੰਦੇ ਹਨ ਕਿ ਮੈਂ ਕਿਸਾਨਾਂ ਤੋਂ ਮੁਆਫ਼ੀ ਮੰਗਦਾ ਹਾਂ। ਦੂਜੇ ਪਾਸੇ ਉਹ ਕਿਸਾਨ ਦੇ ਕਾਤਲ ਨੂੰ ਆਪਣੀ ਕੈਬਨਿਟ ਵਿੱਚ ਰੱਖਦੇ ਹਨ, ਉਸ ਨੂੰ ਹਟਾਉਂਦੇ ਨਹੀਂ ਹਨ। ਇਸੇ ਲਈ ਪੂਰੀ ਵਿਰੋਧੀ ਪਾਰਟੀ ਇੱਕਜੁੱਟ ਹੋ ਗਈ ਹੈ। ਅਸੀਂ ਸਰਕਾਰ ਨੂੰ ਸੰਦੇਸ਼ ਦੇਣਾ ਚਾਹੁੰਦੇ ਹਾਂ ਕਿ ਜੋ ਕਿਸਾਨਾਂ ਦੇ ਖਿਲਾਫ, ਭਾਰਤ ਦੇ ਆਮ ਲੋਕਾਂ ਦੇ ਖਿਲਾਫ ਕੀਤਾ ਜਾ ਰਿਹਾ ਹੈ। ਅਸੀਂ ਇਸਨੂੰ ਸਵੀਕਾਰ ਨਹੀਂ ਕਰਾਂਗੇ।”
ਵੀਡੀਓ ਲਈ ਕਲਿੱਕ ਕਰੋ -: