Winter healthy fruits benefits: ਸਰਦੀਆਂ ‘ਚ ਸਿਹਤਮੰਦ ਰਹਿਣ ਅਤੇ ਸਰੀਰ ਨੂੰ ਗਰਮ ਰੱਖਣ ਲਈ ਡੇਲੀ ਡਾਇਟ ‘ਚ ਕੁਝ ਖਾਸ ਚੀਜ਼ਾਂ ਨੂੰ ਸ਼ਾਮਲ ਕਰਨਾ ਜ਼ਰੂਰੀ ਹੈ। ਇਸ ਦੇ ਲਈ ਲੋਕ ਸੂਪ ਅਤੇ ਗਰਮ ਤਾਸੀਰ ਵਾਲੀਆਂ ਚੀਜ਼ਾਂ ਦਾ ਸੇਵਨ ਕਰਦੇ ਹਨ। ਇਸ ਨਾਲ ਇਮਿਊਨਿਟੀ ਬੂਸਟ ਹੋਣ ‘ਚ ਮਦਦ ਮਿਲਦੀ ਹੈ। ਅਜਿਹੇ ‘ਚ ਬੀਮਾਰੀਆਂ ਹੋਣ ਦਾ ਖ਼ਤਰਾ ਘੱਟ ਹੋ ਜਾਂਦਾ ਹੈ। ਉੱਥੇ ਹੀ ਤੁਸੀਂ ਡੇਲੀ ਡਾਇਟ ‘ਚ ਕੁੱਝ ਵਿਟਾਮਿਨ ਸੀ ਨਾਲ ਭਰਪੂਰ ਫਲਾਂ ਨੂੰ ਵੀ ਸ਼ਾਮਲ ਕਰ ਸਕਦੇ ਹੋ। ਇਸ ਨਾਲ ਇਮਿਊਨਿਟੀ ਅਤੇ ਪਾਚਨ ਤੰਤਰ ਮਜ਼ਬੂਤ ਹੋਣ ‘ਚ ਮਦਦ ਮਿਲੇਗੀ। ਇਸ ਤਰ੍ਹਾਂ ਬਿਮਾਰੀਆਂ ਤੋਂ ਬਚਾਅ ਹੋਣ ਦੇ ਨਾਲ ਭਾਰ ਕੰਟਰੋਲ ‘ਚ ਰਹੇਗਾ। ਆਓ ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਫਲਾਂ ਬਾਰੇ ਦੱਸਦੇ ਹਾਂ ਜਿਨ੍ਹਾਂ ਦਾ ਸੇਵਨ ਤੁਹਾਨੂੰ ਸਰਦੀਆਂ ‘ਚ ਇਮਿਊਨਿਟੀ ਬਣਾਏ ਰੱਖਣ ‘ਚ ਮਦਦ ਕਰੇਗਾ।
ਅਨਾਨਾਸ: ਸਰਦੀਆਂ ‘ਚ ਅਨਾਨਾਸ ਖਾਣਾ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ‘ਚ ਵਿਟਾਮਿਨ ਸੀ, ਈ, ਐਂਟੀ-ਆਕਸੀਡੈਂਟ, ਐਂਟੀ-ਇੰਫਲੇਮੇਟਰੀ ਆਦਿ ਗੁਣ ਹੁੰਦੇ ਹਨ। ਅਜਿਹੇ ‘ਚ ਇਸ ਦਾ ਸੇਵਨ ਕਰਨ ਨਾਲ ਅੰਤੜੀਆਂ ਸਿਹਤਮੰਦ ਰਹਿੰਦੀਆਂ ਹਨ। ਇਮਿਊਨਿਟੀ ਬੂਸਟ ਹੋਣ ਨਾਲ ਭਾਰ ਘੱਟ ਕਰਨ ‘ਚ ਮਦਦ ਮਿਲਦੀ ਹੈ। ਇਸ ਦੇ ਨਾਲ ਹੀ ਸਰੀਰ ‘ਚ ਸੋਜ ਘੱਟ ਕਰਨ ‘ਚ ਵੀ ਅਨਾਨਾਸ ਕਾਰਗਰ ਮੰਨਿਆ ਗਿਆ ਹੈ। ਤੁਸੀਂ ਇਸ ਨੂੰ ਫਰੂਟ ਸਲਾਦ ਜਾਂ ਜੂਸ ਦੇ ਰੂਪ ‘ਚ ਆਪਣੀ ਡੇਲੀ ਡਾਇਟ ‘ਚ ਸ਼ਾਮਲ ਕਰ ਸਕਦੇ ਹੋ।
ਅਨਾਰ: ਸਰਦੀਆਂ ਲਈ ਤੁਸੀਂ ਆਪਣੀ ਡੇਲੀ ਡਾਇਟ ‘ਚ ਅਨਾਰ ਸ਼ਾਮਲ ਕਰ ਸਕਦੇ ਹੋ। ਇਸ ਦਾ ਸੇਵਨ ਕਰਨ ਨਾਲ ਸਰੀਰ ‘ਚ ਬਲੱਡ ਸਰਕੂਲੇਸ਼ਨ ਠੀਕ ਰਹਿੰਦਾ ਹੈ। ਖੂਨ ਸਾਫ਼ ਕਰਨ ਅਤੇ ਵਧਾਉਣ ‘ਚ ਮਦਦ ਕਰਦਾ ਹੈ। ਇਸ ਦਾ ਸੇਵਨ ਕਰਨ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ। ਅਜਿਹੇ ‘ਚ ਭਾਰ ਨੂੰ ਕੰਟਰੋਲ ਕਰਨ ਲਈ ਅਨਾਰ ਦਾ ਸੇਵਨ ਕਰਨਾ ਬੈਸਟ ਆਪਸ਼ਨ ਹੈ। ਇਸ ਤੋਂ ਇਲਾਵਾ ਇਹ ਸਕਿਨ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਹੋ ਕੇ ਚਿਹਰੇ ‘ਤੇ ਗੁਲਾਬੀ ਨਿਖਾਰ ਆਉਣ ‘ਚ ਮਦਦ ਮਿਲਦੀ ਹੈ।
ਸੇਬ: ਸੇਬ ਸਾਲ ਭਰ ਮਿਲਣ ਵਾਲਾ ਫਲ ਹੈ। ਸਰਦੀਆਂ, ਗਰਮੀਆਂ, ਹਰ ਮੌਸਮ ‘ਚ ਇਸ ਨੂੰ ਖਾਣਾ ਲਾਭਦਾਇਕ ਮੰਨਿਆ ਜਾਂਦਾ ਹੈ। ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਸਾਰਿਆਂ ਨੂੰ ਰੋਜ਼ਾਨਾ 1 ਸੇਬ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ‘ਚ ਵਿਟਾਮਿਨ ਏ, ਪੋਟਾਸ਼ੀਅਮ, ਫਾਈਬਰ, ਆਇਰਨ, ਐਂਟੀ-ਆਕਸੀਡੈਂਟ, ਐਂਟੀ-ਵਾਇਰਲ ਆਦਿ ਹੁੰਦੇ ਹਨ। ਰੋਜ਼ਾਨਾ 1 ਸੇਬ ਖਾਣ ਜਾਂ ਇਸ ਦਾ ਜੂਸ ਪੀਣ ਨਾਲ ਸਰੀਰਕ ਅਤੇ ਮਾਨਸਿਕ ਵਿਕਾਸ ‘ਚ ਮਦਦ ਮਿਲਦੀ ਹੈ। ਇਸ ਤੋਂ ਇਲਾਵਾ ਮੋਟਾਪੇ ਤੋਂ ਪੀੜਤ ਲੋਕ ਭਾਰ ਘਟਾਉਣ ਲਈ ਡੇਲੀ ਡਾਇਟ ‘ਚ ਸੇਬ ਨੂੰ ਸ਼ਾਮਲ ਕਰ ਸਕਦੇ ਹਨ।
ਅਮਰੂਦ: ਸਰਦੀਆਂ ‘ਚ ਲੋਕ ਖਾਸ ਕਰਕੇ ਅਮਰੂਦ ਖਾਣਾ ਪਸੰਦ ਕਰਦੇ ਹਨ। ਇਹ ਇੱਕ ਮੌਸਮੀ ਫਲ ਹੈ ਜੋ ਖਾਸ ਕਰਕੇ ਸਰਦੀਆਂ ‘ਚ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਦੇ ਸੇਵਨ ਨਾਲ ਪਾਚਨ ਤੰਤਰ ਠੀਕ ਰਹਿੰਦਾ ਹੈ। ਅਜਿਹੇ ‘ਚ ਪੇਟ ਨਾਲ ਜੁੜੀਆਂ ਸਮੱਸਿਆਵਾਂ ਦਾ ਸ਼ਿਕਾਰ ਹੋਣ ਦਾ ਖ਼ਤਰਾ ਘੱਟ ਹੁੰਦਾ ਹੈ। ਇਸ ਦੇ ਨਾਲ ਹੀ ਵਿਟਾਮਿਨ ਸੀ ਨਾਲ ਭਰਪੂਰ ਅਮਰੂਦ ਦਾ ਸੇਵਨ ਕਰਨ ਨਾਲ ਇਮਿਊਨਿਟੀ ਲੈਵਲ ਤੇਜ਼ੀ ਨਾਲ ਵਧਦਾ ਹੈ। ਅਜਿਹੇ ‘ਚ ਅਮਰੂਦ ਦਾ ਸੇਵਨ ਕਰਨ ਨਾਲ ਸਰਦੀ, ਜ਼ੁਕਾਮ, ਖ਼ੰਘ ਅਤੇ ਹੋਰ ਮੌਸਮੀ ਬੀਮਾਰੀਆਂ ਤੋਂ ਬਚਾਅ ਰਹਿੰਦਾ ਹੈ।
ਕੇਲਾ: ਆਮ ਤੌਰ ‘ਤੇ ਸਰਦੀਆਂ ‘ਚ ਕੇਲਾ ਖਾਣ ਤੋਂ ਮਨ੍ਹਾ ਕੀਤਾ ਜਾਂਦਾ ਹੈ। ਦਰਅਸਲ ਇਸ ਨਾਲ ਸਰਦੀ-ਜ਼ੁਕਾਮ ਹੋਣ ਦਾ ਖਤਰਾ ਰਹਿੰਦਾ ਹੈ। ਪਰ ਮਾਹਿਰਾਂ ਅਨੁਸਾਰ ਸਰਦੀਆਂ ‘ਚ ਇਸ ਦਾ ਸੇਵਨ ਕਰਨ ਨਾਲ ਸਰੀਰ ਨੂੰ ਤੁਰੰਤ ਐਨਰਜ਼ੀ ਮਿਲਦੀ ਹੈ। ਇਮਿਊਨਿਟੀ ਵਧਣ ਨਾਲ ਸਰਦੀ-ਜ਼ੁਕਾਮ ਹੋਣ ਦਾ ਖ਼ਤਰਾ ਘੱਟ ਜਾਂਦਾ ਹੈ। ਇਸ ਦੇ ਨਾਲ ਹੀ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ। ਇਸ ਤਰ੍ਹਾਂ ਇਹ ਭਾਰ ਨੂੰ ਕੰਟਰੋਲ ‘ਚ ਰੱਖਣ ‘ਚ ਮਦਦ ਕਰਦਾ ਹੈ। ਤੁਸੀਂ ਇਸ ਨੂੰ ਦਿਨ ਵੇਲੇ ਖਾ ਸਕਦੇ ਹੋ। ਇਸ ਦੇ ਨਾਲ ਹੀ ਜੇਕਰ ਤੁਹਾਨੂੰ ਪਹਿਲਾਂ ਤੋਂ ਹੀ ਖ਼ੰਘ, ਜ਼ੁਕਾਮ, ਬਲਗਮ ਆਦਿ ਦੀ ਸਮੱਸਿਆ ਹੈ ਤਾਂ ਇਸ ਨੂੰ ਖਾਣ ਤੋਂ ਪਰਹੇਜ਼ ਕਰੋ। ਨਹੀਂ ਤਾਂ ਇਹ ਸਮੱਸਿਆ ਹੋਰ ਵਧ ਸਕਦੀ ਹੈ।
ਸੰਤਰਾ: ਸੰਤਰਾ ਸਰਦੀਆਂ ‘ਚ ਮਿਲਣ ਅਤੇ ਖਾਧਾ ਜਾਣ ਵਾਲਾ ਇੱਕ ਫਲ ਹੈ। ਆਮ ਤੌਰ ‘ਤੇ ਲੋਕ ਸੋਚਦੇ ਹਨ ਕਿ ਸਰਦੀਆਂ ‘ਚ ਇਸ ਨੂੰ ਖਾਣ ਨਾਲ ਜ਼ੁਕਾਮ ਹੋਣ ਦਾ ਖਤਰਾ ਰਹਿੰਦਾ ਹੈ। ਪਰ ਅਸਲ ‘ਚ ਵਿਟਾਮਿਨ ਸੀ, ਆਇਰਨ, ਫਾਈਬਰ, ਐਂਟੀ-ਆਕਸੀਡੈਂਟ, ਐਂਟੀ-ਵਾਇਰਲ ਆਦਿ ਗੁਣਾਂ ਨਾਲ ਭਰਪੂਰ ਸੰਤਰਾ ਇਮਿਊਨਿਟੀ ਨੂੰ ਤੇਜ਼ੀ ਨਾਲ ਵਧਾਉਣ ‘ਚ ਮਦਦ ਮਿਲਦੀ ਹੈ। ਇਸ ਦਾ ਸੇਵਨ ਕਰਨ ਨਾਲ ਸਰਦੀ-ਜ਼ੁਕਾਮ ਅਤੇ ਮੌਸਮੀ ਬਿਮਾਰੀਆਂ ਲੱਗਣ ਦਾ ਖਤਰਾ ਘੱਟ ਜਾਂਦਾ ਹੈ। ਸੰਤਰੇ ਖਾਣਾ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਸਾਰਿਆਂ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ।
ਇਨ੍ਹਾਂ ਗੱਲਾਂ ਦਾ ਵੀ ਧਿਆਨ ਰੱਖੋ: ਸਰਦੀਆਂ ‘ਚ ਸਾਦਾ ਭੋਜਨ ਹੀ ਖਾਓ। ਜ਼ਿਆਦਾ ਮਸਾਲੇਦਾਰ ਅਤੇ ਤੇਲਯੁਕਤ ਖਾਣ ਤੋਂ ਪਰਹੇਜ਼ ਕਰੋ। ਇਸ ਨਾਲ ਇਮਿਊਨਿਟੀ ਅਤੇ ਪਾਚਨ ਤੰਤਰ ‘ਤੇ ਬੁਰਾ ਅਸਰ ਪੈਂਦਾ ਹੈ। ਦੂਜੇ ਪਾਸੇ ਜੇਕਰ ਤੁਹਾਨੂੰ ਦਿਨ ‘ਚ ਕੁਝ ਖਾਣ ਦਾ ਮਨ ਹੁੰਦਾ ਹੈ ਤਾਂ ਅਨਹੈਲਥੀ ਸਨੈਕਸ ਦੇ ਬਜਾਏ ਫਲ ਖਾਣਾ ਬੈਸਟ ਆਪਸ਼ਨ ਹੈ। ਇਸ ਨਾਲ ਤੁਸੀਂ ਦਿਨ ਭਰ ਐਂਰਜੈਟਿਕ ਰਹੋਗੇ ਅਤੇ ਬਿਮਾਰ ਹੋਣ ਦਾ ਖ਼ਤਰਾ ਵੀ ਘੱਟ ਕਰੋਗੇ। ਇਸ ਤੋਂ ਇਲਾਵਾ ਚੰਗੀ ਡਾਇਟ ਨਾਲ ਕਸਰਤ ਕਰੋ ਤਾਂ ਜੋ ਤੁਸੀਂ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਰਹੋ।