ਚੋਣਾਂ ਤੋਂ ਪਹਿਲਾ ਸ਼੍ਰੋਮਣੀ ਅਕਾਲੀ ਦਲ ਨੂੰ ਮਾਝੇ ਦੇ ਵਿੱਚ ਇੱਕ ਵੱਡਾ ਹੁੰਗਾਰਾ ਮਿਲਿਆ ਹੈ। ਦਰਅਸਲ ਵੀਰਵਾਰ ਨੂੰ ਅਕਾਲੀ ਦਲ ਸੰਯੁਕਤ ਦੇ ਸਰਪ੍ਰਸਤ ਅਤੇ ਮਾਝੇ ਦੇ ਜਰਨੈਲ ਵਜੋਂ ਜਾਣੇ ਜਾਂਦੇ ਸਾਬਕਾ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕਰ ਲਈ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਸਤ ਤੇ ਸਾਬਕਾ ਮੁੱਖ ਮੰਤਰੀ ਪ੍ਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸੁਖਬੀਰ ਬਾਦਲ ਅਤੇ ਹੋਰ ਲੀਡਰਾਂ ਦੀ ਹਾਜ਼ਰੀ ਚ ਟਕਸਾਲੀ ਅਕਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਨੇ ਅਕਾਲੀ ਦਲ ਚ ਵਾਪਸੀ ਕੀਤੀ ਹੈ। ਇਸ ਮੌਕੇ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਬ੍ਰਹਮਪੁਰਾ ਦੀ ਘਰ ਵਾਪਸੀ ਨਾਲ ਪਾਰਟੀ ਨੂੰ ਚੋਣਾਂ ਵਿੱਚ ਵੱਡਾ ਫਾਇਦਾ ਹੋਵੇਗਾ। ਸੁਖਬੀਰ ਬਾਦਲ ਨੇ ਕਿਹਾ ਕਿ ਮੇਰੇ ਪਿਤਾ ਜੀ ਦਾ ਬ੍ਰਹਮਪੁਰਾ ਨਾਲ ਭਰਾਵਾਂ ਵਾਲਾ ਰਿਸ਼ਤਾ ਹੈ। ਸਾਰੀ ਉਮਰ ਮੇਰੇ ਪਿਤਾ ਅਤੇ ਬ੍ਰਹਮਪੁਰਾ ਨੇ ਸੰਘਰਸ਼ ਕੀਤਾ ਹੈ। ਕੁੱਝ ਕਾਰਨਾਂ ਕਰਕੇ ਉਹ ਸਾਡੇ ਤੋਂ ਵੱਖ ਹੋ ਗਏ ਸਨ ਪਰ ਹੁਣ ਮੈਂ ਬਹੁਤ ਖੁਸ਼ ਹਾਂ ਕਿ ਉਹ ਘਰ ਵਾਪਿਸ ਪਰਤ ਆਏ ਹਨ।
ਇਸ ਦੇ ਨਾਲ ਹੀ ਬ੍ਰਹਮਪੁਰਾ ਨੇ ਕਿਹਾ ਕਿ ਮੈਂ ਘਰ ਪਰਤਿਆ ਹਾਂ ਅਤੇ ਮੈਂ ਬਹੁਤ ਖੁਸ਼ ਹਾਂ। ਬ੍ਰਹਮਪੁਰਾ ਕਿਹਾ ਕਿ ਪਰਿਵਾਰ ਵਿੱਚ ਕਈ ਗੱਲਾਂ ਹੁੰਦੀਆਂ ਹਨ, ਸਭ ਕੁੱਝ ਭੁੱਲ ਕੇ ਮੈਂ ਘਰ ਵਾਪਸੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਕੋਈ ਅਹੁਦਾ ਨਹੀਂ ਚਾਹੀਦਾ, ਹੁਣ ਅਸੀਂ ਅਕਾਲੀ ਦਲ ਨੂੰ ਪੂਰਾ ਸਮਰਥਨ ਦੇਵਾਂਗੇ। ਜ਼ਿਕਰਯੋਗ ਹੈ ਕਿ ਪੰਜਾਬ ‘ਚ ਕੁਝ ਮਹੀਨਿਆਂ ਤੱਕ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਉਸ ਪਹਿਲਾ ਇੱਕ ਵੱਡੇ ਲੀਡਰ ਦਾ ਪਾਰਟੀ ‘ਚ ਸ਼ਾਮਿਲ ਹੋਣਾ ਪਾਰਟੀ ਲਈ ਕਾਫੀ ਫਾਇਦੇਮੰਦ ਸਾਬਿਤ ਹੋ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: