ਜਿਵੇਂ-ਜਿਵੇਂ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਂਦਾ ਜਾ ਰਿਹਾ ਹੈ, ਕਈ ਆਗੂ ਤੇ ਉੱਘੀਆਂ ਸ਼ਖਸੀਅਤਾਂ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਇਸੇ ਲੜੀ ਵਿੱਚ ਅੱਜ ਸੰਗਰੂਰ ਦੇ ਸਾਬਕਾ ਡੀਸੀਸੀ ਪ੍ਰਧਾਨ ਤੇ ਪਲਾਨਿੰਗ ਬੋਰਡ ਦੇ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰ ਕਲਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋਏ।
ਰਾਜਿੰਦਰ ਸਿੰਘ ਰਾਜਾ ਕਾਂਗਰਸ ਪਾਰਟੀ ਵਿੱਚ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ‘ਤੇ ਨਿਯੁਕਤ ਸਨ। ਪਰ ਹੁਣ ਉਹ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਕੈਪਟਨ ਦੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਦੱਸ ਦੇਈਏ ਕਿ ਹੁਣ ਤੱਕ ਕਈ ਕਾਂਗਰਸੀ ਆਗੂ ਕੈਪਟਨ ਦੀ ਪਾਰਟੀ ਵਿੱਚ ਸ਼ਾਮਲ ਹੋ ਚੁੱਕੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਚੋਣ ਜ਼ਾਬਤਾ ਹੋਣ ਤੋਂ ਬਾਅਦ ਕਾਂਗਰਸ ਦੇ ਕਈ ਹੋਰ ਦਿੱਗਜ ਆਗੂ ਉਨ੍ਹਾਂ ਦੀ ਪਾਰਟੀ ਵਿੱਚ ਸ਼ਾਮਲ ਹੋਣਗੇ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਜ਼ਿਕਰਯੋਗ ਹੈ ਕਿ ਕੈਪਟਨ ਪੰਜਾਬ ਚੋਣਾਂ ਨੂੰ ਲੈ ਕੇ ਪੂਰੀ ਤਰ੍ਹਾਂ ਸਰਗਰਮ ਹਨ। ਉਨ੍ਹਾਂ ਦੀ ਪਾਰਟੀ ਵੱਲੋਂ ਹੁਣ ਤੱਕ 16 ਜਿਲ੍ਹਿਆਂ ਲਈ ਪ੍ਰਧਾਨ ਵੀ ਨਿਯੁਕਤ ਕੀਤੇ ਜਾ ਚੁੱਕੇ ਹਨ ਤੇ ਨਾਲ ਹੀ ਕੈਪਟਨ ਵੱਲੋਂ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਚੋਣ ਜ਼ਾਬਤਾ ਲੱਗਦਿਆਂ ਹੀ ਕਾਂਗਰਸ ਦੇ ਕਈ ਦਿੱਗਜ਼ ਆਗੂ ਉਨ੍ਹਾਂ ਦੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਵਿਚ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ : ਲੁਧਿਆਣਾ ਧਮਾਕੇ ‘ਚ ਹੁਣ ਤੱਕ 2 ਮੌਤਾਂ, ਅਦਾਲਤ ‘ਚ ਹੜਤਾਲ ਹੋਣ ਕਾਰਨ ਵੱਡੇ ਨੁਕਸਾਨ ਤੋਂ ਹੋਇਆ ਬਚਾਅ
ਉਨ੍ਹਾਂ ਨੇ ਹਾਲ ਹੀ ਵਿੱਚ ਚੰਡੀਗੜ੍ਹ ਵਿੱਚ ਆਪਣਾ ਦਫ਼ਤਰ ਵੀ ਖੋਲ੍ਹਿਆ ਹੈ। ਇਸ ਵਾਰ ਕੈਪਟਨ ਦੀ ਪੰਜਾਬ ਲੋਕ ਕਾਂਗਰਸ ਭਾਜਪਾ ਨਾਲ ਗਠਜੋੜ ਕਰਕੇ ਚੋਣ ਮੈਦਾਨ ਵਿੱਚ ਉਤਰ ਰਹੀ ਹੈ।