ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਾਲੇ ਮੰਤਰੀ ਮੰਡਲ ਨੇ ਧਰਮ ਗਿਆਨ ਅਤੇ ਵਿਸ਼ਵਾਸ ਬਾਰੇ ਅਧਿਆਪਨ ਖੋਜ ਕਰਨ ਲਈ ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ, ਪਟਿਆਲਾ ਵਿਖੇ ਗੀਤਾ ਅਧਿਐਨ ਅਤੇ ਸਨਾਤਨੀ ਗ੍ਰੰਥ ਸੰਸਥਾ ਦੀ ਸਥਾਪਨ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਗੀਤਾ ਅਧਿਐਨ ਅਤੇ ਸਨਾਤਨ ਗ੍ਰੰਥ ਇੰਸਟੀਚਿਊਟ ਦੀ ਸਥਾਪਨਾ ਲਈ ਵਿਆਪਕ ਪੱਧਰ ‘ਤੇ ਇਕਸਾਰਤਾ ਅਤੇ ਨਿਗਰਾਨੀ ਪ੍ਰਣਾਲੀ ਦੀ ਵੀ ਲੋੜ ਹੋਵੇਗੀ ਤਾਂ ਜੋ ਸੰਸਥਾ ਨੂੰ ਜਲਦੀ ਸਥਾਪਿਤ ਕੀਤਾ ਜਾ ਸਕੇ ਅਤੇ ਲੋੜੀਂਦੇ ਨਤੀਜੇ ਵੀ ਪ੍ਰਦਾਨ ਕੀਤੇ ਜਾ ਸਕਣ। ਇਸ ਦੇ ਲਈ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਫਾਊਂਡੇਸ਼ਨ ਦਾ ਗਠਨ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਇਸ ਤੋਂ ਇਲਾਵਾ, ਇੰਸਟੀਚਿਊਟ ਨੂੰ ਲਾਗੂ ਕਰਨ ਦੀ ਨਿਗਰਾਨੀ ਲਈ ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਸੰਸਥਾ ਲਈ ਇੱਕ ਪ੍ਰਬੰਧਕੀ ਕਮੇਟੀ ਨੂੰ ਵੀ ਸਿੱਖਿਆ ਮੰਤਰੀ ਅਤੇ ਮੁੱਖ ਮੰਤਰੀ ਦੀ ਪ੍ਰਵਾਨਗੀ ਮਿਲਣ ਤੋਂ ਬਾਅਦ ਵੱਖਰੇ ਤੌਰ ‘ਤੇ ਸੂਚਿਤ ਕੀਤਾ ਜਾਵੇਗਾ।
ਇਸ ਫਾਊਂਡੇਸ਼ਨ ਨੂੰ ਸੰਸਥਾ ਦੇ ਨਾਂ, ਇਸ ਦੀਆਂ ਵਿਸਤ੍ਰਿਤ ਗਤੀਵਿਧੀਆਂ, ਸਟਾਫ ਦੀ ਭਰਤੀ ਅਤੇ ਸੰਸਥਾ ਦੇ ਪੂੰਜੀਗਤ ਖਰਚੇ, ਸੰਚਾਲਨ ਅਤੇ ਰੱਖ-ਰਖਾਅ ਨਾਲ ਸਬੰਧਤ ਹੋਰ ਸਾਰੇ ਮਾਮਲਿਆਂ ਦਾ ਫੈਸਲਾ ਕਰਨ ਲਈ ਪੂਰੀ ਤਰ੍ਹਾਂ ਅਧਿਕਾਰਤ ਕੀਤਾ ਜਾਵੇਗਾ।