ਵਿਧਾਨ ਸਭਾ ਚੋਣਾਂ ਦਾ ਸਮਾਂ ਜਿਵੇਂ-ਜਿਵੇਂ ਨੇੜੇ ਆ ਰਿਹਾ ਹੈ, ਪਾਰਟੀਆਂ ਦੀਆਂ ਸਰਗਰਮੀਆਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਆਮ ਆਦਮੀ ਪਾਰਟੀ ਨੇ ਅੱਜ ਸੂਬੇ ਵਿੱਚ ਚੋਣਾਂ 2022 ਲਈ 18 ਸੀਟਾਂ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ, ਜਿਨ੍ਹਾਂ ਦੀ ਲਿਸਟ ਹੇਠਾਂ ਦਿੱਤੀ ਗਈ ਹੈ-
ਇਨ੍ਹਾਂ ਉਮੀਦਵਾਰਾਂ ਦੇ ਨਾਵਾਂ ਦੀ ਲਿਸਟ ਉਨ੍ਹਾਂ ਦੇ ਹਲਕਿਆਂ ਤੇ ਨਾਲ ਆਮ ਆਦਮੀ ਪਾਰਟੀ ਇੰਚਰਾਜ ਜਰਨੈਲ ਸਿੰਘ ਤੇ ਪਾਰਟੀ ਪ੍ਰਧਾਨ ਭਗਵੰਤ ਮਾਨ ਦੇ ਦਸਤਖ਼ਤਾਂ ਹੇਠ ਜਾਰੀ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ 10 ਦਸੰਬਰ ਨੂੰ 30 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਸੀ, ਜਿਸ ਵਿੱਚ ਖਰੜ ਤੋਂ ਅਨਮੋਲ ਗਗਨ ਮਾਨ, ਅੰਮ੍ਰਿਤਸਰ ਉੱਤਰੀ ਤੋਂ ਕੁੰਵਰ ਵਿਜੇ ਪ੍ਰਤਾਪ, ਪਾਇਲ ਤੋਂ ਮਨਵਿੰਦਰ ਸਿੰਘ ਗਿਆਸਪੁਰਾ, ਮੁਕਤਸਰ ਸਾਹਿਬ ਤੋਂ ਕਾਕਾ ਬਰਾੜ ਸਣੇ 30 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਕਾਰੋਬਾਰੀ ਦੇ ਘਰੋਂ ਮਿਲੀ ਇੰਨੀ ਨਕਦੀ ਕੇ 24 ਘੰਟਿਆਂ ‘ਚ ਵੀ ਨਹੀਂ ਗਿਣ ਸਕੀਆਂ 8 ਮਸ਼ੀਨਾਂ, ਪੜ੍ਹੋ ਪੂਰੀ ਖਬਰ
ਵਿਧਾਨ ਸਭਾ ਚੋਣਾਂ ਲਈ ਪਾਰਟੀ ਨੇ 12 ਨਵੰਬਰ 10 ਉਮੀਦਵਾਰਾਂ ਨਾਲ ਪਹਿਲੀ ਸੂਚੀ ਜਾਰੀ ਕੀਤੀ ਸੀ। ਪਰ ਅਜੇ ਤੱਕ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਚਿਹਰੇ ਦਾ ਐਲਾਨ ਨਹੀਂ ਕੀਤਾ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਪਿੱਛੇ ਜਿਹੇ ਬਿਆਨ ਦਿੱਤਾ ਸੀ ਕਿ ਉਨ੍ਹਾਂ ਸੀ.ਐੱਮ. ਚਿਹਰੇ ਲਈ ਉਮੀਦਵਾਰ ਦੀ ਚੋਣ ਕਰ ਲਈ ਹੈ ਤੇ ਛੇਤੀ ਹੀ ਉਹ ਇਸ ਦਾ ਐਲਾਨ ਵੀ ਕਰਨਗੇ।