ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਗੁਜਰਾਤ ਦੇ ਕੱਛ ਸਥਿਤ ਲਖਪਤ ਸਾਹਿਬ ਗੁਰਦੁਆਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਨੂੰ ਸੰਬੋਧਨ ਕਰਨਗੇ।
ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਹਰ ਸਾਲ 23 ਦਸੰਬਰ ਤੋਂ 25 ਦਸੰਬਰ ਤੱਕ, ਗੁਜਰਾਤ ਵਿੱਚ ਸਿੱਖ ਲਖਪਤ ਸਾਹਿਬ ਗੁਰਦੁਆਰੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਮਨਾਉਂਦੇ ਹਨ। ਪੀਐਮਓ ਦੇ ਬਿਆਨ ਅਨੁਸਾਰ, “ਪ੍ਰਧਾਨ ਮੰਤਰੀ ਮੋਦੀ 25 ਦਸੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਵੀਡੀਓ ਕਾਨਫਰੰਸ ਰਾਹੀਂ ਗੁਜਰਾਤ ਦੇ ਕੱਛ ਵਿੱਚ ਗੁਰਦੁਆਰਾ ਲਖਪਤ ਸਾਹਿਬ ਵਿੱਚ ਦੁਪਹਿਰ 12:30 ਵਜੇ ਦੇ ਕਰੀਬ ਸੰਬੋਧਨ ਕਰਨਗੇ। ਗੁਰੂ ਨਾਨਕ ਦੇਵ ਜੀ ਆਪਣੀ ਯਾਤਰਾ ਦੌਰਾਨ ਲਖਪਤ ਵਿੱਚ ਠਹਿਰੇ ਸਨ। ਉਨ੍ਹਾਂ ਦੀਆਂ ਖੜਾਵਾਂ, ਪਾਲਕੀ ਅਤੇ ਗੁਰਮੁਖੀ ਲਿਪੀ ਸਮੇਤ ਹੱਥ-ਲਿਖਤਾਂ ਵੀ ਗੁਰਦੁਆਰਾ ਲਖਪਤ ਸਾਹਿਬ ਵਿੱਚ ਰੱਖੀਆਂ ਗਈਆਂ ਹਨ।
ਦੱਸ ਦੇਈਏ ਕਿ ਇਸ ਵਾਰ ਸ੍ਰੀ ਗੁਰੂ ਨਾਨਕ ਦੇਵ ਦਾ 552ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 19 ਨਵੰਬਰ ਨੂੰ ਪਹਿਲੇ ਸਿੱਖ ਗੁਰੂ ਅਤੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੀ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਸੀ ਅਤੇ ਕਿਹਾ ਸੀ ਕਿ ਉਨ੍ਹਾਂ ਦਾ ਨਿਰਪੱਖ, ਹਮਦਰਦ ਅਤੇ ਸਮਾਵੇਸ਼ੀ ਸਮਾਜ ਦਾ ਦ੍ਰਿਸ਼ਟੀਕੋਣ ਅੱਜ ਵੀ ਸਾਨੂੰ ਪ੍ਰੇਰਿਤ ਕਰਦਾ ਹੈ। ਇਸ ਦਿਨ ਪ੍ਰਧਾਨ ਮੰਤਰੀ ਨੇ ਨੇ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦਾ ਵੀ ਐਲਾਨ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -: