ਕੋਈ ਹੈ ਜੋ ਚਾਹੁੰਦਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਖੁਦਕੁਸ਼ੀ ਕਰ ਲਵੇ ਅਤੇ ਉਹ ਹੈ ਨਵਾਜ਼ ਸ਼ਰੀਫ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਰੀਫ ਨੇ ਪ੍ਰਧਾਨ ਮੰਤਰੀ ਦੀ ਕੁਰਸੀ ‘ਤੇ ਬੈਠੇ ਇਮਰਾਨ ਖਾਨ ‘ਤੇ ਤਿੱਖਾ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹ ਖਾਨ ਦੇ ਖੁਦਕੁਸ਼ੀ ਕਰਨ ਦਾ ਇੰਤਜ਼ਾਰ ਕਰ ਰਹੇ ਹਨ। ਸ਼ਰੀਫ ਇਸ ਸਮੇਂ ਬ੍ਰਿਟੇਨ ਦੀ ਰਾਜਧਾਨੀ ਲੰਡਨ ‘ਚ ਇਲਾਜ ਕਰਵਾ ਰਹੇ ਹਨ। ਉਨ੍ਹਾਂ ਨੇ ਵੀਰਵਾਰ ਨੂੰ ਲਾਹੌਰ ‘ਚ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਦੀ ਬੈਠਕ ਨੂੰ ਵੀਡੀਓ ਲਿੰਕ ਰਾਹੀਂ ਸੰਬੋਧਨ ਕੀਤਾ।
ਨਵਾਜ਼ ਸ਼ਰੀਫ ਨੇ ਪਾਕਿਸਤਾਨ ਦੇ ਮੌਜੂਦਾ ਪ੍ਰਧਾਨ ਮੰਤਰੀ ‘ਤੇ ਹਮਲਾ ਕਰਦੇ ਹੋਏ ਕਿਹਾ, ‘ਕ੍ਰਿਕੇਟਰ ਤੋਂ ਰਾਜਨੀਤੀ ‘ਚ ਆਏ ਇਮਰਾਨ ਖਾਨ ਕਹਿੰਦੇ ਸਨ ਕਿ ਉਹ ਅੰਤਰਰਾਸ਼ਟਰੀ ਮੁਦਰਾ ਫੰਡ (ਆਈ.ਐੱਮ.ਐੱਫ.) ‘ਚ ਜਾਣ ਦੀ ਬਜਾਏ ਖੁਦਕੁਸ਼ੀ ਕਰ ਲੈਣਗੇ। ਇਸ ਲਈ ਅਸੀਂ ਇੰਤਜ਼ਾਰ ਕਰ ਰਹੇ ਹਾਂ ਕਿ ਉਹ ਅਜਿਹਾ ਕਦੋਂ ਕਰਨਗੇ। ਸ਼ਰੀਫ ਨੇ ਅੱਗੇ ਕਿਹਾ ਕਿ ਭਾਰਤ ਵਿਚ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ‘ਕਠਪੁਤਲੀ’ ਕਿਹਾ ਜਾਂਦਾ ਹੈ ਅਤੇ ਅਮਰੀਕਾ ਵਿਚ ਕਿਹਾ ਜਾਂਦਾ ਹੈ ਕਿ ਉਨ੍ਹਾਂ ਕੋਲ ਮੇਅਰ ਨਾਲੋਂ ਘੱਟ ਅਧਿਕਾਰ ਹੈ। ਇਹ ਇਸ ਲਈ ਹੈ ਕਿਉਂਕਿ ਦੁਨੀਆ ਜਾਣਦੀ ਹੈ ਕਿ ਉਸ ਨੂੰ ਸੱਤਾ ਵਿਚ ਕਿਵੇਂ ਲਿਆਂਦਾ ਗਿਆ ਹੈ।
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨੇ ਕਿਹਾ, ‘ਇਮਰਾਨ ਆਮ ਲੋਕਾਂ ਦੀਆਂ ਵੋਟਾਂ ਨਾਲ ਨਹੀਂ ਸਗੋਂ ਫੌਜੀ ਅਦਾਰੇ ਦੀ ਮਦਦ ਨਾਲ ਸੱਤਾ ‘ਚ ਆਏ ਹਨ। ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨ ਵਿੱਚ ਭ੍ਰਿਸ਼ਟਾਚਾਰ ਦੇ ਦੋ ਮਾਮਲਿਆਂ ਵਿੱਚ ਦੋਸ਼ੀ ਕਰਾਰ ਦਿੱਤੇ ਗਏ 71 ਸਾਲਾ ਸ਼ਰੀਫ ਨਵੰਬਰ 2019 ਤੋਂ ਲੰਡਨ ਵਿੱਚ ਰਹਿ ਰਹੇ ਹਨ। ਲਾਹੌਰ ਹਾਈ ਕੋਰਟ ਨੇ ਉਨ੍ਹਾਂ ਨੂੰ ਇਲਾਜ ਲਈ ਚਾਰ ਹਫ਼ਤਿਆਂ ਲਈ ਵਿਦੇਸ਼ ਜਾਣ ਦੀ ਇਜਾਜ਼ਤ ਦਿੱਤੀ ਸੀ, ਪਰ ਉਹ ਵਾਪਸ ਨਹੀਂ ਪਰਤੇ।
ਇਮਰਾਨ ਖ਼ਾਨ ਉਸ ਵੇਲੇ ਦੀਆਂ ਸਰਕਾਰਾਂ ਵੱਲੋਂ ਕੌਮਾਂਤਰੀ ਅਦਾਰਿਆਂ ਤੋਂ ਕਰਜ਼ਾ ਲੈਣ ਦੀ ਤਿੱਖੀ ਆਲੋਚਨਾ ਕਰਦੇ ਰਹੇ ਹਨ। ਅਜਿਹੇ ‘ਚ ਹੁਣ ਜਦੋਂ ਉਨ੍ਹਾਂ ਨੇ ਖੁਦ ਹੀ ਦੇਸ਼ ਨੂੰ ਕਰਜ਼ੇ ‘ਚ ਡੁਬੋ ਦਿੱਤਾ ਹੈ ਤਾਂ ਵਿਰੋਧੀ ਧਿਰ ਨੂੰ ਉਨ੍ਹਾਂ ‘ਤੇ ਨਿਸ਼ਾਨਾ ਸਾਧਣ ਦਾ ਮੌਕਾ ਮਿਲ ਗਿਆ ਹੈ। ਇਹੀ ਕਾਰਨ ਹੈ ਕਿ ਸ਼ਰੀਫ ਆਪਣੇ ਪੁਰਾਣੇ ਬਿਆਨ ਦੇ ਆਧਾਰ ‘ਤੇ ਉਨ੍ਹਾਂ ‘ਤੇ ਹਮਲੇ ਕਰ ਰਹੇ ਹਨ। ਸ਼ਰੀਫ ਨੇ ਕਿਹਾ ਕਿ ਇਮਰਾਨ ਖਾਨ ਕਹਿੰਦੇ ਸਨ ਕਿ ਉਹ IMF ਕੋਲ ਜਾਣ ਦੀ ਬਜਾਏ ਖੁਦਕੁਸ਼ੀ ਕਰ ਲਵੇਗਾ। ਹੁਣ ਅਸੀਂ ਉਡੀਕ ਕਰ ਰਹੇ ਹਾਂ ਕਿ ਉਹ ਕਦੋਂ ਖੁਦਕੁਸ਼ੀ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: