ਤ੍ਰਿਪੁਰਾ ਦੇ ਮੁੱਖ ਮੰਤਰੀ ਬਿਪਲਬ ਦੇਬ ਦੀ ਰਿਹਾਇਸ਼ ਨੇੜੇ ਇਕ ਸਰਕਾਰੀ ਡਾਕਟਰ ਨੇ ਆਪਣੀ ਗੱਡੀ ਨਾਲ ਦੀਵਾਰ ਨੂੰ ਟੱਕਰ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਡਾਕਟਰ ਸ਼ਰਾਬ ਦੇ ਨਸ਼ੇ ‘ਚ ਸੀ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ ਹੈ।
ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਡਾਕਟਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਤ੍ਰਿਪੁਰਾ ਮੈਡੀਕਲ ਕਾਲਜ ਵਿੱਚ ਤਾਇਨਾਤ ਡਾਕਟਰ ਜਿਸ ਕਾਰ ਨੂੰ ਚਲਾ ਰਿਹਾ ਸੀ, ਉਸ ਦੀ ਨੰਬਰ ਪਲੇਟ ਨਹੀਂ ਸੀ। ਵੀਰਵਾਰ ਰਾਤ ਕਰੀਬ 10.30 ਵਜੇ ਡਾਕਟਰ ਲਾਪਰਵਾਹੀ ਨਾਲ ਕਾਰ ਚਲਾ ਰਿਹਾ ਸੀ।
ਉਨ੍ਹਾਂ ਅੱਗੇ ਦੱਸਿਆ ਕਿ ਤੇਜ਼ ਰਫਤਾਰ ਕਾਰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਲਗਾਏ ਬੈਰੀਕੇਡ ਨੂੰ ਵੀ ਪਾਰ ਕਰ ਗਈ। ਬੈਰੀਕੇਡ ਕੋਲ ਖੜ੍ਹੇ ਪੁਲੀਸ ਮੁਲਾਜ਼ਮਾਂ ਨੂੰ ਆਪਣੀ ਜਾਨ ਬਚਾਉਣ ਲਈ ਸੜਕ ਤੋਂ ਹਟਣਾ ਪਿਆ। ਇਸ ਤੋਂ ਬਾਅਦ ਕਾਰ ਐਮ.ਐਲ.ਏ ਹੋਸਟਲ ਦੀ ਕੰਧ ਨਾਲ ਜਾ ਟਕਰਾਈ। ਪੁਲਿਸ ਅਧਿਕਾਰੀ ਨੇ ਕਿਹਾ, “ਮੁੱਖ ਮੰਤਰੀ ਰਾਤ ਦੀ ਸੈਰ ਲਈ ਨਿਕਲੇ ਸਨ ਅਤੇ ਨੇੜੇ ਹੀ ਖੜ੍ਹੇ ਸਨ।”
ਉਨ੍ਹਾਂ ਕਿਹਾ ਕਿ ਡਾਕਟਰ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਸ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦਾ ਕੇਸ ਦਰਜ ਕਰ ਲਿਆ ਗਿਆ ਹੈ। ਕਾਰ ਵਿੱਚੋਂ ਬੀਅਰ ਅਤੇ ਸ਼ਰਾਬ ਦੀਆਂ ਬੋਤਲਾਂ ਬਰਾਮਦ ਹੋਈਆਂ ਹਨ। ਗ੍ਰਿਫ਼ਤਾਰੀ ਤੋਂ ਬਾਅਦ ਮੁਲਜ਼ਮ ਡਾਕਟਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ 3 ਜਨਵਰੀ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: