ਜੰਮੂ-ਕਸ਼ਮੀਰ ‘ਚ 36 ਘੰਟਿਆਂ ਦੇ ਅੰਦਰ ਤੀਜਾ ਮੁਕਾਬਲਾ ਸ਼ੁਰੂ ਹੋ ਗਿਆ ਹੈ। ਸੁਰੱਖਿਆ ਬਲਾਂ ਨੇ ਹੁਣ ਤੱਕ 5 ਅੱਤਵਾਦੀਆਂ ਨੂੰ ਢੇਰ ਕੀਤਾ ਹੈ। ਫਿਲਹਾਲ ਕਸ਼ਮੀਰ ਦੇ ਤਰਾਲ, ਅਵੰਤੀਪੋਰਾ ਅਤੇ ਹਰਦੁਮੀਰ ‘ਚ ਸੁਰੱਖਿਆ ਬਲ ਅੱਤਵਾਦੀਆਂ ਨੂੰ ਮੂੰਹਤੋੜ ਜਵਾਬ ਦੇ ਰਹੇ ਹਨ।
ਜੰਮੂ-ਕਸ਼ਮੀਰ ਦੇ ਤਰਾਲ ‘ਚ ਹੋਏ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ ਹਨ। ਆਈਜੀ ਕਸ਼ਮੀਰ ਜ਼ੋਨ ਵਿਜੇ ਕੁਮਾਰ ਮੁਤਾਬਿਕ ਤਰਾਲ ਦੇ ਹਰਦੁਮੀਰ ਇਲਾਕੇ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਚੱਲ ਰਹੇ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ ਹਨ।
ਏਜੰਸੀਆਂ ਤੋਂ ਮਿਲੇ ਇਨਪੁਟਸ ਦੇ ਆਧਾਰ ‘ਤੇ ਇਲਾਕੇ ‘ਚ ਸ਼ੱਕੀ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਚਲਾਈ। ਅੱਤਵਾਦੀਆਂ ਦੀ ਗੋਲੀਬਾਰੀ ਤੋਂ ਬਾਅਦ ਮੁਕਾਬਲਾ ਸ਼ੁਰੂ ਹੋਇਆ ਅਤੇ ਹੁਣ ਤੱਕ ਦੋ ਅੱਤਵਾਦੀਆਂ ਦੇ ਮਾਰੇ ਜਾਣ ਦੀ ਖਬਰ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਦੇ ਅਨੰਤਨਾਗ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ‘ਚ ਇੱਕ ਅੱਤਵਾਦੀ ਮਾਰਿਆ ਗਿਆ ਸੀ। ਬੀਤੇ ਦਿਨ ਅਰਵਾਨੀ ਇਲਾਕੇ ‘ਚ ਤਲਾਸ਼ੀ ਮੁਹਿੰਮ ਦੌਰਾਨ ਜਿਵੇਂ ਹੀ ਪੁਲਿਸ ਅਤੇ ਸੁਰੱਖਿਆ ਬਲ ਅੱਤਵਾਦੀਆਂ ਦੇ ਨੇੜੇ ਪਹੁੰਚੇ ਤਾਂ ਅੱਤਵਾਦੀਆਂ ਨੇ ਉਨ੍ਹਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਜਵਾਬੀ ਕਾਰਵਾਈ ‘ਚ ਇੱਕ ਅੱਤਵਾਦੀ ਮਾਰਿਆ ਗਿਆ। ਮਾਰੇ ਗਏ ਅੱਤਵਾਦੀ ਦੀ ਪਛਾਣ ਸ਼ਹਿਜ਼ਾਦ ਅਹਿਮਦ ਸਹਿ ਵਜੋਂ ਹੋਈ ਹੈ। ਇਹ ਅੱਤਵਾਦੀ ਹਿਜ਼ਬੁਲ ਮੁਜਾਹਿਦੀਨ ਨਾਲ ਸਬੰਧਿਤ ਸੀ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ ਲੜਨ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਬਿਆਨ, ਪੜ੍ਹੋ ਪੂਰੀ ਖਬਰ
ਹਾਲ ਹੀ ‘ਚ ਜੰਮੂ-ਕਸ਼ਮੀਰ ‘ਚ ਅੱਤਵਾਦੀ ਘਟਨਾਵਾਂ ‘ਚ ਭਾਰੀ ਵਾਧਾ ਹੋਇਆ ਹੈ। ਅੱਤਵਾਦੀ ਲਗਾਤਾਰ ਆਮ ਲੋਕਾਂ ਨੂੰ ਨਿਸ਼ਾਨਾ ਬਣਾ ਰਹੇ ਹਨ, ਉਥੇ ਹੀ ਉਹ ਪੁਲਿਸ ਮੁਲਾਜ਼ਮਾਂ ‘ਤੇ ਵੀ ਹਮਲੇ ਕਰ ਰਹੇ ਹਨ। ਕਸ਼ਮੀਰ ਘਾਟੀ ‘ਚ ਬੁੱਧਵਾਰ ਨੂੰ ਹੋਏ ਦੋ ਅੱਤਵਾਦੀ ਹਮਲਿਆਂ ‘ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਹਮਲੇ ‘ਚ ਇੱਕ ;ਪੁਲਿਸ ਕਰਮਚਾਰੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ।
ਵੀਡੀਓ ਲਈ ਕਲਿੱਕ ਕਰੋ -: