ਵਿਧਾਨ ਸਭਾ ਚੋਣਾਂ ਲੜਨ ਲਈ ਕਿਸਾਨ ਜਥੇਬੰਦੀਆਂ ਵੱਲੋਂ ਚੋਣਾਂ ਲੜਨ ਦੇ ਐਲਾਨ ਪਿੱਛੋਂ ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। SKM ਨੇ ਸਪੱਸ਼ਟ ਕੀਤਾ ਕਿ ਇਸ ‘ਸੰਯੁਕਤ ਸਮਾਜ ਮੋਰਚਾ’ ਸੰਗਠਨ ਨਾਲ ਸੰਯੁਕਤ ਕਿਸਾਨ ਮੋਰਚੇ ਦਾ ਕੋਈ ਲੈਣਾ-ਦੇਣਾ ਨਹੀਂ ਹੈ।
ਬਿਆਨ ਵਿੱਚ ਕਿਹਾ ਗਿਆ ਹੈ ਕਿ ਸਯੁੰਕਤ ਕਿਸਾਨ ਮੋਰਚੇ ਦੀ ਇਹ ਨੀਤੀ ਹੈ ਕਿ ਸਾਡਾ ਨਾਂ ਤੇ ਪਲੇਟਫਾਰਮ ਕਿਸੇ ਵੀ ਸਿਆਸੀ ਪਾਰਟੀ ਵੱਲੋਂ ਨਾ ਵਰਤਿਆ ਜਾਵੇ। ਸਯੁੰਕਤ ਕਿਸਾਨ ਮੋਰਚੇ ਦਾ ਨਾਂ ਚੋਣਾਂ ਵਿੱਚ ਵਰਤਣਾ ਮੋਰਚੇ ਦੇ ਅਨੁਸ਼ਾਸਨ ਦੀ ਉਲੰਘਣਾ ਹੋਵੇਗੀ।
ਸੰਯੁਕਤ ਕਿਸਾਨ ਮੋਰਚਾ ਦੀ ਹੋਣ ਵਾਲੀ ਕੌਮੀ ਮੀਟਿੰਗ ਵਿੱਚ ਇਸ ਬਾਰੇ ਫੈਸਲਾ ਲਿਆ ਜਾਵੇਗਾ ਕਿ ਕੀ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਹੋਣ ਵਾਲੀਆਂ ਕਿਸਾਨ ਜਥੇਬੰਦੀਆਂ ਜਾਂ ਆਗੂ ਚੋਣਾਂ ਵਿੱਚ ਹਿੱਸਾ ਲੈਣਾ ਜਾਰੀ ਰੱਖ ਸਕਦੇ ਹਨ ਜਾਂ ਨਹੀਂ।
ਇਹ ਬਿਆਨ ਸੰਯੁਕਤ ਕਿਸਾਨ ਮੋਰਚਾ ਦੀ ਤਾਲਮੇਲ ਕਮੇਟੀ ਦੇ ਮੈਂਬਰ ਡਾ. ਦਰਸ਼ਨ ਪਾਲ, ਹਨਨ ਮੌਲਾ, ਜੋਗਿੰਦਰ ਸਿੰਘ ਉਗਰਾਹਾਂ, ਜਗਜੀਤ ਸਿੰਘ ਡੱਲੇਵਾਲ, ਯੋਗਿੰਦਰ ਯਾਦਵ, ਯੁੱਧਵੀਰ ਸਿੰਘ, ਸ਼ਿਵ ਕੁਮਾਰ ਸ਼ਰਮਾ “ਕੱਕਾਜੀ” ਦੀ ਸਹਿਮਤੀ ਨਾਲ ਜਾਰੀ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਦੱਸ ਦੇਈਏ ਕਿ ਸ਼ਨੀਵਾਰ ਨੂੰ ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਨੇ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕਰਦਿਆਂ ‘ਸੰਯੁਕਤ ਸਮਾਜ ਮੋਰਚਾ’ ਨਾਂ ਦਾ ਮੋਰਚਾ ਬਣਾਇਆ ਹੈ, ਜਿਸ ਦਾ ਮੁੱਖ ਮੰਤਰੀ ਉਮਿਦਵਾਰ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੂੰ ਬਣਾਇਆ ਗਿਆ ਹੈ।