ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਅੱਤਵਾਦੀਆਂ ਨੇ ਪੁਲਿਸ ਅਤੇ ਸੀਆਰਪੀਐਫ ਦੀ ਪੁਲਿਸ ਪੋਸਟ ‘ਤੇ ਗ੍ਰੇਨੇਡ ਨਾਲ ਹਮਲਾ ਕਰ ਦਿੱਤਾ ਹੈ। ਇਸ ਹਮਲੇ ‘ਚ ਸੁਰੱਖਿਆ ਬਲਾਂ ਦੇ ਦੋ ਜਵਾਨ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਇਹ ਹਮਲਾ ਸ਼੍ਰੀਨਗਰ ਤੋਂ 32 ਕਿਲੋਮੀਟਰ ਦੂਰ ਪੁਲਵਾਮਾ ‘ਚ ਪੋਸਟ ਆਫਿਸ ਨੇੜੇ ਹੋਇਆ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਅੱਤਵਾਦੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਦੱਸ ਦੇਈਏ ਕਿ ਕਸ਼ਮੀਰ ਵਿੱਚ ਪਿਛਲੇ ਇੱਕ ਸਾਲ ਤੋਂ ਵੱਧ ਸਮੇਂ ਵਿੱਚ ਅੱਤਵਾਦੀਆਂ ਵੱਲੋਂ ਗ੍ਰੇਨੇਡ ਹਮਲਿਆਂ ਵਿੱਚ ਤੇਜ਼ੀ ਆਈ ਹੈ ਜਿਸ ਵਿੱਚ ਸੈਂਕੜੇ ਨਾਗਰਿਕ ਅਤੇ ਸੁਰੱਖਿਆ ਬਲਾਂ ਦੇ ਜਵਾਨ ਜ਼ਖਮੀ ਹੋਏ ਹਨ।
ਅੱਤਵਾਦ ਵਿਰੋਧੀ ਕਾਰਵਾਈਆਂ ਵਿੱਚ ਸ਼ਾਮਲ ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਅੱਤਵਾਦੀ ਸਿਰਫ਼ ਆਪਣੀ ਮੌਜੂਦਗੀ ਦਾ ਅਹਿਸਾਸ ਕਰਵਾਉਣ ਲਈ ਅਤੇ ਘਾਟੀ ਵਿੱਚ ਮੁਸ਼ਕਲਾਂ ਪੈਦਾ ਕਰਨ ਲਈ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾ ਰਹੇ ਹਨ।