ਦੁਨੀਆ ਭਰ ਵਿੱਚ ਇੱਕ ਵਾਰ ਫਿਰ ਕੋਰੋਨਾ ਮਹਾਮਾਰੀ ਨੇ ਦਹਿਸ਼ਤ ਫੈਲਾ ਦਿੱਤੀ ਹੈ। ਭਾਰਤ ਸਣੇ ਕਈ ਦੇਸ਼ਾਂ ਵਿੱਚ ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਦੇ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਇਸੇ ਵਿਚਾਲੇ ਵੱਡੀ ਖਬਰ ਸਾਹਮਣੇ ਆਈ ਹੈ ਕਿ ਆਸਟ੍ਰੇਲੀਆ ਵਿੱਚ ਓਮੀਕ੍ਰੋਨ ਨਾਲ ਪੀੜਤ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਇਸਦੇ ਨਾਲ ਹੀ ਆਸਟ੍ਰੇਲੀਆ ਵਿੱਚ ਕੋਰੋਨਾ ਦੇ 6 ਹਜ਼ਾਰ ਤੋਂ ਵੱਧ ਮਾਮਲੇ ਵੀ ਸਾਹਮਣੇ ਆਏ ਹਨ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬ੍ਰਿਟੇਨ ਤੇ ਅਮਰੀਕਾ ਵਿੱਚ ਵੀ ਓਮੀਕ੍ਰੋਨ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆ ਚੁੱਕਿਆ ਹੈ। ਆਸਟ੍ਰੇਲੀਆ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ, ਪਰ ਆਸਟ੍ਰੇਲੀਆ ਸਰਕਾਰ ਵੱਲੋਂ ਹਾਲੇ ਵੀ ਪਾਬੰਦੀਆਂ ਲਗਾਉਣ ਤੋਂ ਗੁਰੇਜ਼ ਕੀਤਾ ਜਾ ਰਿਹਾ ਹੈ। ਆਸਟ੍ਰੇਲੀਆ ਸਰਕਾਰ ਦਾ ਕਹਿਣਾ ਹੈ ਕਿ ਹਸਪਤਾਲ ਵਿੱਚ ਦਾਖਲ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਬਹੁਤ ਹੈ।
ਇਹ ਵੀ ਪੜ੍ਹੋ: ਦਿੱਲੀ ‘ਚ ਲੱਗਾ ਨਾਈਟ ਕਰਫਿਊ, ਲੋਕਾਂ ਨੂੰ ਮੁੜ ਪਾਬੰਦੀਆਂ ਦਾ ਕਰਨਾ ਪਵੇਗਾ ਸਾਹਮਣਾ
ਦੱਸਿਆ ਜਾ ਰਿਹਾ ਹੈ ਕਿ ਓਮੀਕ੍ਰੋਨ ਵੇਰੀਐਂਟ ਕਾਰਨ ਮਰਨ ਵਾਲੇ ਵਿਅਕਤੀ ਦੀ ਉਮਰ ਕਰੀਬ 80 ਸਾਲ ਸੀ ਅਤੇ ਉਹ ਕਈ ਬੀਮਾਰੀਆਂ ਤੋਂ ਪੀੜਤ ਸੀ। ਆਸਟ੍ਰੇਲੀਆ ਲਗਭਗ ਦੋ ਸਾਲਾਂ ਬਾਅਦ ਪਾਬੰਦੀਆਂ ਵਿੱਚ ਢਿੱਲ ਦੇਣ ‘ਤੇ ਵਿਚਾਰ ਕਰ ਰਿਹਾ ਸੀ, ਪਰ ਹੁਣ ਓਮੀਕ੍ਰੋਨ ਵੇਰੀਐਂਟ ਦੇ ਫੈਲਣ ਕਾਰਨ ਇਸ ਨੂੰ ਰੋਕ ਦਿੱਤਾ ਗਿਆ ਹੈ । ਜ਼ਿਕਰਯੋਗ ਹੈ ਕਿ ਆਸਟ੍ਰੇਲੀਆ ਨੇ ਕੁਝ ਪਾਬੰਦੀਆਂ ਵਿੱਚ ਢਿੱਲ ਦੇ ਕੇ ਆਪਣੀਆਂ ਘਰੇਲੂ ਸਰਹੱਦਾਂ ਖੋਲ੍ਹ ਦਿੱਤੀਆਂ ਸਨ ਤਾਂ ਜੋ ਬਾਹਰ ਰਹਿ ਰਹੇ ਆਸਟ੍ਰੇਲੀਆਈ ਨਾਗਰਿਕ ਕੁਆਰੰਟੀਨ ਹੋਏ ਬਿਨ੍ਹਾਂ ਆਪਣੇ ਘਰਾਂ ਨੂੰ ਪਰਤ ਸਕਣ ।
ਗੌਰਤਲਬ ਹੈ ਕਿ ਅਧਿਕਾਰਤ ਅੰਕੜਿਆਂ ਮੁਤਾਬਕ ਦੇਸ਼ ਦੇ ਸਭ ਤੋਂ ਵੱਧ ਆਬਾਦੀ ਵਾਲੇ ਨਿਊ ਸਾਊਥ ਵੇਲਜ਼ ਵਿੱਚ ਸੋਮਵਾਰ ਨੂੰ ਕੋਵਿਡ-19 ਦੇ 6,324 ਨਵੇਂ ਮਾਮਲੇ ਸਾਹਮਣੇ ਆਏ। ਉੱਥੇ, 524 ਲੋਕ ਹਸਪਤਾਲ ਵਿੱਚ ਦਾਖਲ ਹਨ ਅਤੇ 55 ਇੰਟੈਂਸਿਵ ਕੇਅਰ ਯੂਨਿਟ (ICU) ਵਿੱਚ ਹਨ। ਕੋਵਿਡ-19 ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸੋਮਵਾਰ ਨੂੰ ਨਿਊ ਸਾਊਥ ਵੇਲਜ਼ ਵਿੱਚ ਵੀ ਕੁਝ ਨਵੇਂ ਨਿਯਮ ਲਾਗੂ ਕੀਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: