ਛੱਤੀਸਗੜ੍ਹ ਪੁਲਿਸ ਨੇ ਮਹਾਤਮਾ ਗਾਂਧੀ ਵਿਰੁੱਧ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕਰਨ ਅਤੇ ਉਨ੍ਹਾਂ ਦੇ ਕਾਤਲ ਨੱਥੂਰਾਮ ਗੋਡਸੇ ਦੀ ਪ੍ਰਸ਼ੰਸਾ ਕਰਨ ਤੋਂ ਬਾਅਦ ਵਰਗਾਂ ਵਿਚਕਾਰ ਦੁਸ਼ਮਣੀ ਨੂੰ ਵਧਾਵਾ ਦੇਣ ਲਈ ਹਿੰਦੂ ਧਾਰਮਿਕ ਆਗੂ ਕਾਲੀਚਰਨ ਮਹਾਰਾਜ ਦੇ ਖਿਲਾਫ ਐਫਆਈਆਰ ਦਰਜ ਕੀਤੀ ਹੈ।
ਰਾਏਪੁਰ ਦੇ ਰਾਵਣ ਭੱਟ ਮੈਦਾਨ ‘ਚ ਐਤਵਾਰ ਸ਼ਾਮ ਦੋ ਦਿਨਾਂ ਧਰਮ ਸੰਸਦ ਦੀ ਸਮਾਪਤੀ ਦੌਰਾਨ ਕਾਲੀਚਰਨ ਨੇ ਰਾਸ਼ਟਰਪਿਤਾ ਖਿਲਾਫ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੀਤੀ ਸੀ ਅਤੇ ਲੋਕਾਂ ਨੂੰ ਸੁਰੱਖਿਆ ਲਈ ਸਰਕਾਰ ਦੇ ਮੁਖੀ ਵਜੋਂ ਕੱਟੜ ਹਿੰਦੂ ਨੇਤਾ ਨੂੰ ਚੁਣਨ ਲਈ ਕਿਹਾ ਸੀ। ਉਨ੍ਹਾਂ ਦੇ ਇਸ ਬਿਆਨ ਦੀ ਸੂਬੇ ਦੀ ਸੱਤਾਧਾਰੀ ਕਾਂਗਰਸ ਦੇ ਆਗੂਆਂ ਨੇ ਆਲੋਚਨਾ ਕੀਤੀ ਸੀ।
ਇੱਕ ਪੁਲਿਸ ਅਧਿਕਾਰੀ ਨੇ ਕਿਹਾ, “ਕਾਂਗਰਸ ਨੇਤਾ ਪ੍ਰਮੋਦ ਦੂਬੇ ਦੀ ਸ਼ਿਕਾਇਤ ਦੇ ਆਧਾਰ ‘ਤੇ, ਕਾਲੀਚਰਨ ਦੇ ਖਿਲਾਫ ਐਤਵਾਰ ਰਾਤ ਨੂੰ ਟਿਕਰਪਾਰਾ ਪੁਲਿਸ ਸਟੇਸ਼ਨ ਵਿੱਚ ਭਾਰਤੀ ਦੰਡਾਵਲੀ ਦੀ ਧਾਰਾ 505 (2) ਅਤੇ 294 ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਉਨ੍ਹਾਂ ਦੀ ਟਿੱਪਣੀ ‘ਤੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਸਾਬਕਾ ਕਾਂਗਰਸੀ ਵਿਧਾਇਕ ਅਤੇ ਛੱਤੀਸਗੜ੍ਹ ਗਊ ਸੇਵਾ ਆਯੋਗ ਦੇ ਚੇਅਰਮੈਨ ਮਹੰਤ ਰਾਮਸੁੰਦਰ ਦਾਸ ਨੇ ਕਿਹਾ, “ਦੇਸ਼ ਦੀ ਆਜ਼ਾਦੀ ਲਈ ਆਪਣਾ ਸਭ ਕੁਝ ਕੁਰਬਾਨ ਕਰਨ ਵਾਲੇ ਰਾਸ਼ਟਰ ਪਿਤਾ ਦੇ ਖਿਲਾਫ ਅਜਿਹੇ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਨਹੀਂ ਕੀਤੀ ਜਾਣੀ ਚਾਹੀਦੀ।
ਵੀਡੀਓ ਲਈ ਕਲਿੱਕ ਕਰੋ -: