ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੇਂ ਸਾਲ ‘ਚ ਇੱਕ ਵੱਡੀ ਰੈਲੀ ਦੇ ਨਾਲ ਪੰਜਾਬ ਚੋਣਾਂ ਲਈ ਆਪਣੀ ਮੁਹਿੰਮ ਦੀ ਸ਼ੁਰੂਆਤ ਕਰ ਸਕਦੇ ਹਨ। ਇਸ ਦੇ ਸਪੱਸ਼ਟ ਸੰਕੇਤ ਇਹ ਹਨ ਕਿ ਭਾਜਪਾ ਹੁਣ ਸੂਬੇ ਵਿੱਚ ‘ਫਰੰਟ ਫੁੱਟ’ ‘ਤੇ ਖੇਡਣ ਲਈ ਤਿਆਰ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਪੀਐਮ ਮੋਦੀ ਯੂਪੀ ਦੀ ਤਰਜ਼ ‘ਤੇ ਪੰਜਾਬ ਵਿੱਚ ਵੀ ਵੱਡੇ ਐਲਾਨ ਕਰ ਸਕਦੇ ਹਨ। ਉੱਥੇ ਹੀ ਸੂਤਰਾਂ ਦੇ ਹਵਾਲੇ ਤੋਂ ਇੱਕ ਵੱਡੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਪ੍ਰਧਾਨ ਮੰਤਰੀ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਬਾਲ ਦਿਵਸ ਵਜੋਂ ਮਨਾਉਣ ਦਾ ਵੀ ਐਲਾਨ ਕਰ ਸਕਦੇ ਹਨ। ਇਸ ਤੋਂ ਇਲਾਵਾ ਇੱਕ ਵੱਡਾ ਦਾਅਵਾ ਇਹ ਵੀ ਹੈ ਕਿ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵੀ ਪੰਜਾਬ ਨੂੰ ਦਿੱਤੀ ਜਾ ਸਕਦੀ ਹੈ।
ਉੱਥੇ ਹੀ ਜਿਵੇਂ ਆਬਾਦੀ ਦੇ ਲਿਹਾਜ਼ ਨਾਲ, ਪ੍ਰਧਾਨ ਮੰਤਰੀ ਨੇ ਦੇਸ਼ ਦੇ ਸਭ ਤੋਂ ਵੱਡੇ ਰਾਜ, ਉੱਤਰ ਪ੍ਰਦੇਸ਼ ਵਿੱਚ ਕਈ ਪ੍ਰੋਜੈਕਟਾਂ ਦਾ ਐਲਾਨ ਕੀਤਾ ਹੈ। ਸੂਤਰ ਦੱਸਦੇ ਹਨ ਕਿ ਪੰਜਾਬ ਲਈ ਵੀ ਕਈ ਸਕੀਮਾਂ ਦੇ ਵੇਰਵੇ ਤਿਆਰ ਕੀਤੇ ਜਾ ਰਹੇ ਹਨ ਜਿਨ੍ਹਾਂ ਦੇ ਆਧਾਰ ‘ਤੇ ਪਾਰਟੀ ਵੋਟਰਾਂ ਨੂੰ ਸਿੱਧੇ ਤੌਰ ‘ਤੇ ਅਪੀਲ ਕਰੇਗੀ।
ਉੱਥੇ ਹੀ ਇੱਕ ਇੰਟਰਵਿਊ ‘ਚ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਸੀ ਕਿ ਹਾਲੇ ਤੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦਾ ਕੋਈ ਪ੍ਰੋਗਰਾਮ ਫਾਈਨਲ ਨਹੀਂ ਹੋਇਆ ਹੈ। ਕੁੱਝ ਦਿਨਾਂ ਤੱਕ ਪ੍ਰਧਾਨ ਮੰਤਰੀ ਦੇ ਦੌਰੇ ਬਾਰੇ ਜਾਣਕਾਰੀ ਸਾਹਮਣੇ ਆ ਸਕਦੀ ਹੈ| ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦਾ ਆਖਰੀ ਦੌਰਾ ਨਵੰਬਰ 2019 ‘ਚ ਕੀਤਾ ਸੀ ਜਦੋਂ ਉਨ੍ਹਾਂ ਨੇ ਕਰਤਾਰਪੁਰ ਸਾਹਿਬ ਲਾਂਘੇ ਦੇ ਖੁੱਲ੍ਹਣ ਮੌਕੇ ਆਈਸੀਪੀ ਦਾ ਉਦਘਾਟਨ ਕੀਤਾ ਸੀ|
ਵੀਡੀਓ ਲਈ ਕਲਿੱਕ ਕਰੋ -: