ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਪ੍ਰਧਾਨ ਸੌਰਵ ਗਾਂਗੁਲੀ ਕੋਰੋਨਾ ਵਾਇਰਸ ਦੀ ਲਪੇਟ ਵਿੱਚ ਆ ਗਏ ਹਨ। ਉਨ੍ਹਾਂ ਨੂੰ ਕੋਲਕਾਤਾ ਦੇ ਵੁੱਡਲੈਂਡ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।
ਸੋਮਵਾਰ ਨੂੰ ਸੌਰਵ ਗਾਂਗੁਲੀ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ। ਉਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਗਾਂਗੁਲੀ ਪਹਿਲੀ ਵਾਰ ਕੋਰੋਨਾ ਵਾਇਰਸ ਤੋਂ ਪੀੜਤ ਹੋਏ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੁਝ ਮਹੀਨੇ ਪਹਿਲਾਂ ਕੋਰੋਨਾ ਹੋਇਆ ਸੀ।
ਗਾਂਗੁਲੀ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਖਬਰ ਆਉਣ ਤੋਂ ਤੁਰੰਤ ਬਾਅਦ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਚਿੰਤਾ ਜ਼ਾਹਿਰ ਕੀਤੀ। ਡਾਕਟਰਾਂ ਨੇ ਉਨ੍ਹਾਂ ਨੂੰ ਲਗਾਤਾਰ ਨਿਗਰਾਨੀ ਹੇਠ ਰੱਖਿਆ ਹੋਇਆ ਹੈ।
ਟੀਮ ਇੰਡੀਆ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੂੰ ਇਸ ਸਾਲ ਦੀ ਸ਼ੁਰੂਆਤ ‘ਚ ਵੀ ਹਸਪਤਾਲ ‘ਚ ਭਰਤੀ ਹੋਣਾ ਪਿਆ ਸੀ। ਇਸ ਸਾਲ 2 ਜਨਵਰੀ ਨੂੰ ਸੌਰਵ ਗਾਂਗੁਲੀ ਨੂੰ ਛਾਤੀ ‘ਚ ਦਰਦ ਤੋਂ ਬਾਅਦ ਕੋਲਕਾਤਾ ਦੇ ਵੁੱਡਲੈਂਡਜ਼ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਜਿਥੇ ਉਨ੍ਹਾਂ ਦੀ ਐਂਜੀਓਪਲਾਸਟੀ ਕੀਤੀ ਗਈ ਸੀ। ਹੁਣ ਨਵੇਂ ਸਾਲ ਦੀ ਸ਼ੁਰੂਆਤ ਦੇ ਕੋਲ ਵੀ ਉਹ ਹਸਪਤਾਲ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਹੋਣਾ ਪਿਆ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਸੌਰਵ ਗਾਂਗੁਲੀ ਤੋਂ ਬਾਅਦ ਉਨ੍ਹਾਂ ਦੇ ਵੱਡੇ ਭਰਾ ਸਨੇਹਾਸ਼ੀਸ਼ ਗਾਂਗੁਲੀ ਨੇ ਵੀ ਐਂਜੀਓਪਲਾਸਟੀ ਕਰਵਾਈ। ਕੋਲਕਾਤਾ ਦੇ ਵੁੱਡਲੈਂਡ ਹਸਪਤਾਲ ‘ਚ ਉਨ੍ਹਾਂ ਦੀ ਐਂਜੀਓਪਲਾਸਟੀ ਕੀਤੀ ਗਈ ਸੀ।