ਪਟਿਆਲਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਪੁਲਿਸ ਨੇ ਸਿੱਖ ਫਾਰ ਜਸਟਿਸ ਨਾਲ ਸਬੰਧਤ ਇੱਕ ਔਰਤ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਲੋਕ ਖਾਲਿਸਤਾਨ ਬਣਾਉਣ ਦੇ ਰਜਿਸਟ੍ਰੇਸ਼ਨ ਫਾਰਮ ਤੇ ਹੋਰ ਸਮੱਗਰੀ ਲੈ ਕੇ ਪ੍ਰਚਾਰ ਕਰ ਰਹੇ ਸਨ। ਰਾਜਪੁਰਾ ਸਰਕਲ ਦੀ ਪੁਲਿਸ ਵੱਲੋਂ ਇਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ਤਿੰਨਾਂ ਵਿੱਚੋਂ ਗ੍ਰਿਫਤਾਰ ਕੀਤੀ ਗਈ ਔਰਤ ਜਸਵੀਰ ਕੌਰ ਦਾ ਪਰਿਵਾਰਕ ਪਿਛੋਕੜ ਵੀ ਅੱਤਵਾਦ ਨਾਲ ਜੁੜਿਆ ਹੋਇਆ ਹੈ। ਜਸਵੀਰ ਕੌਰ ਦਾ ਜੇਠ ਜਥੇਬੰਦੀ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਏਰੀਆ ਕਮਾਂਡਰ ਵੀ ਰਹਿ ਚੁੱਕਾ ਹੈ।
ਹਰਚਰਨ ਸਿੰਘ ਭੁੱਲਰ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਪਟਿਆਲਾ ਨੇ ਪ੍ਰੈੱਸ ਕਾਨਫਰੰਸ ਰਾਹੀਂ ਦੱਸਿਆ ਕਿ ਇੱਕ ਔਰਤ ਤੇ ਦੋ ਵਿਅਕਤੀ 25 ਦਸੰਬਰ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਅਤੇ ਹੋਰ ਜਨਤਕ ਥਾਵਾਂ ‘ਤੇ ਜਾ ਕੇ ਭੋਲੇ-ਭਾਲੇ ਲੋਕਾਂ ਨੂੰ ਖਾਲਿਸਤਾਨ ਬਣਾਉਣ ਲਈ ਉਕਸਾ ਕੇ ਵੋਟਿੰਗ ਲਈ ਰਜਿਸਟ੍ਰੇਸ਼ਨ ਫਾਰਮ ਵੰਡ ਰਹੇ ਸਨ। ਇਨ੍ਹਾਂ ਕੋਲੋਂ ਖਾਲਿਸਤਾਨ ਪੱਖੀ ਅਤੇ ਭਾਰਤ ਵਿਰੋਧੀ ਸਮੱਗਰੀ ਵੀ ਬਰਾਮਦ ਕੀਤੀ ਗਈ ਹੈ।
ਸੂਚਨਾ ਮਿਲੀ ਸੀ ਕਿ ਜਗਮੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਦਰਗਾਪੁਰ, ਗੁਰਦਾਸਪੁਰ ਹਾਲ ਅਬਾਦ ਫਲੈਟ ਨੰਬਰ 1820/5 ਬਲਾਕ ਨੰਬਰ 105 ਹਾਊਸਫੈਡ ਸੋਸਾਇਟੀ ਬਨੂੜ ਤੇ ਰਵਿੰਦਰ ਸਿੰਘ ਪੁੱਤਰ ਨਿਰਭੈ ਸਿੰਘ ਵਾਸੀ ਪਿੰਡ ਜੱਸੜਾ ਥਾਣਾ ਮੰਡੀ ਗੋਬਿੰਦਗੜ੍ਹ ਧਾਰਮਿਕ ਸਥਾਨਾਂ ਅਤੇ ਜਨਤਕ ਥਾਵਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖ ਰਹੇ ਹਨ ਅਤੇ ਪੋਸਟਰ ਚਿਪਕਾ ਰਹੇ ਹਨ। ਇਹ ਪੋਸਟਰ ਤੇ ਹੋਰ ਪ੍ਰਿੰਟਿੰਗ ਸਮੱਗਰੀ ਇਨ੍ਹਾਂ ਨੂੰ ਜਗਮੀਤ ਸਿੰਘ ਦੀ ਮਾਤਾ ਜਸਵੀਰ ਕੌਰ ਪਤਨੀ ਕੁਲਦੀਪ ਸਿੰਘ ਵਾਸੀ ਪਿੰਡ ਦਰਗਾਪੁਰ ਹਾਲ ਅਬਾਦ ਫਲੈਟ ਨੰਬਰ 182075 ਬਲਾਕ ਨੰਬਰ 05 ਹਾਊਸਫੈਡ ਸੋਸਾਇਟੀ ਬਨੂੜ ਮੁਹੱਈਆ ਕਰਵਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਦੋਸ਼ੀਆਂ ਖਿਲਾਫ ਖਿਲਾਫ ਮੁਕੱਦਮਾ ਨੰਬਰ 144 ਮਿਤੀ 26-12-2021 ਅਧੀਨ ਧਾਰਾ 1534,505 (2),505 (3),120B IPC ਥਾਣਾ ਬਨੂੰੜ ਦਰਜ ਕਰਕੇ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋਂ ਭਾਰੀ ਮਾਤਰਾ ਵਿੱਚ ਪ੍ਰਿੰਟ ਅਤੇ ਹੋਰ ਪ੍ਰਚਾਰ ਸਮੱਗਰੀ ਵੀ ਕਬਜ਼ੇ ਵਿੱਚ ਲੈ ਲਈ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਗਿਰੋਹ ਦੀ ਸਰਗਣਾ ਜਸਵੀਰ ਕੌਰ ਹੈ, ਜਿਸ ਦਾ ਪਤੀ ਕੁਲਦੀਪ ਸਿੰਘ ਜੋ ਪੰਜਾਬ ਹਡਵੇਜ ਚੰਡੀਗੜ੍ਹ ਵਿਖੇ ਸੁਪਰਡੈਂਟ ਲੱਗਾ ਹੈ। ਇਨ੍ਹਾਂ ਦਾ ਪਿਛੋਕੜ ਜਿਲ੍ਹਾ ਗੁਰਦਾਸਪੁਰ ਨਾਲ ਹੈ ਜੋ ਕਿ ਕਰੀਬ 12-13 ਸਾਲ ਪਹਿਲਾਂ ਇਥੇ ਆਏ ਸਨ। ਕੁਲਦੀਪ ਸਿੰਘ ਅਖੰਡ ਕੀਰਤਨੀ ਜਥੇ ਵਿੱਚ ਸੇਵਾ ਕਰਨ ਲਈ ਆਪਣੇ ਪਰਿਵਾਰ ਸਣੇ ਗੁਰਦੁਆਰਾ ਸਾਹਿਬ ਸ੍ਰੀ ਫਤਿਹਗੜ੍ਹ ਸਾਹਿਬ ਜਾਂਦਾ ਸੀ, ਜਿਥੇ ਉਸ ਦੀ ਦੋਸਤੀ ਰਵਿੰਦਰ ਸਿੰਘ ਨਾਲ ਹੋਈ।
ਜਸਵੀਰ ਕੌਰ ਦਾ ਪਰਿਵਾਰਕ ਪਿਛੋਕੜ ਵੀ ਅੱਤਵਾਦ ਨਾਲ ਜੁੜਿਆ ਹੋਇਆ ਹੈ।ਜਸਵੀਰ ਕੌਰ ਦਾ ਜੇਠ ਮਨਜੀਤ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਦਹਾਪੁਰ, ਜ਼ਿਲ੍ਹਾ ਗੁਰਦਾਸਪੁਰ ਅੱਤਵਾਦੀ ਜਥੇਬੰਦੀ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜਿਆ ਹੋਇਆ ਸੀ ਤੇ ਅੱਤਵਾਦ ਦੌਰਾਨ ਮਾਰਿਆ ਗਿਆ ਸੀ।
ਜਸਵੀਰ ਕੌਰ ਆਪਣੇ ਪੁੱਤਰ ਅਤੇ ਹੋਰ ਰਿਸ਼ਤੇਦਾਰਾਂ ਨੂੰ ਭਾਰਤ ਵਿਰੋਧੀ ਗਤੀਵਿਧੀਆਂ ਲਈ ਪ੍ਰੇਰਿਤ ਕਰ ਰਹੀ ਹੈ। ਜਸਵੀਰ ਕੌਰ, ਉਸਦਾ ਪੁੱਤਰ ਜਗਮੀਤ ਸਿੰਘ ਸੋਸ਼ਲ ਮੀਡੀਆ ਰਾਹੀਂ ਵੱਖ-ਵੱਖ ਖਾਲਿਸਤਾਨ ਬਣਾਉਣ ਸਬੰਧੀ ਰਿਫਰੈਂਡਮ 2020, ਸਿੱਖ ਫਾਰ ਜਸਟਿਸ ਵਰਗੀਆਂ ਆਰਗੇਨਾਈਜ਼ੇਸ਼ਨਾਂ ਨਾਲ ਜੁੜੇ ਹੋਏ ਸਨ।