ਦੇਸ਼ ਵਿੱਚ ਕੋਰੋਨਾ ਮਹਾਮਾਰੀ ਤੇ ਇਸਦੇ ਨਵੇਂ ਰੂਪ ਓਮੀਕ੍ਰੋਨ ਨੇ ਸੂਬਾ ਸਰਕਾਰਾਂ ਦੀ ਚਿੰਤਾ ਵਧਾ ਦਿੱਤੀ ਹੈ। ਦਿੱਲੀ ਵਿੱਚ ਇੱਕ ਵਾਰ ਫਿਰ ਕੋਰੋਨਾ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਜਿਸਦੇ ਮੱਦੇਨਜ਼ਰ ਮੰਗਲਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕਰਦਿਆਂ ਕਿਹਾ ਕਿ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਰਾਜਧਾਨੀ ਵਿੱਚ ਕੋਰੋਨਾ ਪਾਬੰਦੀਆਂ ਨੂੰ ਹੋਰ ਸਖਤ ਕੀਤਾ ਜਾਵੇਗਾ ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਇਸ ਵਾਰ ਅਸੀਂ ਕੋਰੋਨਾ ਨਾਲ ਨਜਿੱਠਣ ਲਈ 10 ਗੁਣਾ ਤਿਆਰ ਹਾਂ ਤੇ ਦਿੱਲੀ ਵਿੱਚ ਗ੍ਰੇਡੇਡ ਰਿਸਪਾਂਸ ਐਕਸ਼ਨ ਪਲਾਨ (GRAP) ਲਾਗੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਜੁਲਾਈ ਵਿੱਚ GRAP ਬਣਾਇਆ ਗਿਆ ਸੀ, ਤਾਂ ਜੋ ਵਿਗਿਆਨਕ ਤਰੀਕੇ ਨਾਲ ਪਾਬੰਦੀਆਂ ਲਗਾਈਆਂ ਜਾ ਸਕਣ । ਦਿੱਲੀ ਵਿੱਚ GRAP ਨੂੰ ਲਾਗੂ ਕਰਨ ਦਾ ਫੈਸਲਾ ਲਿਆ ਗਿਆ ਹੈ। ਜਿਸ ਕਾਰਨ ਯੈਲੋ ਅਲਰਟ ਲਾਗੂ ਹੋਵੇਗਾ ਤੇ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ: ਕੋਰੋਨਾ ਨੂੰ ਮਾਤ ਦੇਵੇਗਾ ਭਾਰਤ, ਤੀਜੇ ਸਵਦੇਸ਼ੀ ਟੀਕੇ ਨਾਲ ਐਂਟੀ-ਕੋਵਿਡ ਗੋਲੀਆਂ ਨੂੰ ਵੀ ਮਿਲੀ ਮਨਜ਼ੂਰੀ
ਉਨ੍ਹਾਂ ਕਿਹਾ ਕਿ ਦੋ ਦਿਨਾਂ ਤੋਂ ਵੱਧ ਸਮੇਂ ਤੋਂ 0.5 ਪ੍ਰਤੀਸ਼ਤ ਕੋਰੋਨਾ ਸਕਾਰਾਤਮਕ ਦਰ ਦਰਜ ਕੀਤੀ ਜਾ ਰਹੀ ਹੈ। ਅਸੀਂ ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ ਦੇ ਲੈਵਲ-1 (ਯੈਲੋ ਅਲਰਟ) ਨੂੰ ਲਾਗੂ ਕਰ ਰਹੇ ਹਾਂ। ਲਾਗੂ ਹੋਣ ਵਾਲੀਆਂ ਪਾਬੰਦੀਆਂ ‘ਤੇ ਇੱਕ ਵਿਸਤ੍ਰਿਤ ਆਦੇਸ਼ ਜਲਦੀ ਹੀ ਜਾਰੀ ਕੀਤਾ ਜਾਵੇਗਾ।
ਇਸਦੇ ਨਾਲ ਹੀ ਨਾਲ ਹੀ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਕੋਰੋਨਾ ਤੋਂ ਡਰਨ ਦੀ ਕੋਈ ਗੱਲ ਨਹੀਂ ਹੈ, ਜ਼ਿਆਦਾਤਰ ਮਾਮਲੇ ਹਲਕੇ ਲੱਛਣਾਂ ਵਾਲੇ ਹਨ। ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਦੇ ਮਰੀਜ਼ਾਂ ਨੂੰ ICU ਜਾਂ ਵੈਂਟੀਲੇਟਰ ਜਾਂ ਆਕਸੀਜਨ ਬੈੱਡਾਂ ਦੀ ਲੋੜ ਨਹੀਂ ਪਈ ਹੈ। ਇਸ ਲਈ ਚਿੰਤਾ ਨਾ ਕਰੋ। ਇਸ ਵਾਰ ਅਸੀਂ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ 10 ਗੁਣਾ ਜ਼ਿਆਦਾ ਤਿਆਰ ਹਾਂ। ਬਾਜ਼ਾਰ ਅਤੇ ਮਾਲ ਵਿੱਚ ਭੀੜ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ ਕਿ ਲੋਕ ਮਾਸਕ ਨਹੀਂ ਪਾ ਰਹੇ ਹਨ। ਹੁਣ ਅਜਿਹੀਆਂ ਤਸਵੀਰਾਂ ਨਹੀਂ ਆਉਣੀਆਂ ਚਾਹੀਦੀਆਂ ਕਿ ਬਾਜ਼ਾਰ ਵਿੱਚ ਭੀੜ ਹੈ ਤੇ ਲੋਕਾਂ ਨੇ ਮਾਸਕ ਨਹੀਂ ਪਾਇਆ ਹੋਇਆ ਹੈ, ਨਹੀਂ ਤਾਂ ਬਾਜ਼ਾਰਾਂ ਨੂੰ ਬੰਦ ਕਰਨਾ ਪਵੇਗਾ ਅਤੇ ਇਸ ਨਾਲ ਵਿੱਤੀ ਸਮੱਸਿਆ ਪੈਦਾ ਹੋਵੇਗੀ।
ਇਹ ਵੀ ਪੜ੍ਹੋ: ਲੁਧਿਆਣਾ ਬਲਾਸਟ ਮਾਮਲੇ ‘ਚ ਵੱਡੀ ਖ਼ਬਰ : ਜਰਮਨੀ ‘ਚ ਗ੍ਰਿਫਤਾਰ ਹੋਇਆ ‘Mastermind’ ਜਸਵਿੰਦਰ ਮੁਲਤਾਨੀ
ਦੱਸ ਦੇਈਏ ਕਿ ‘ਯੈਲੋ’ ਅਲਰਟ ਉਸ ਸਮੇਂ ਜਾਰੀ ਕੀਤਾ ਜਾਂਦਾ ਹੈ ਜਦੋਂ ਕੋਵਿਡ ਦੀ ਲਾਗ ਦਰ ਲਗਾਤਾਰ ਦੋ ਦਿਨਾਂ ਤੱਕ 0.5 ਪ੍ਰਤੀਸ਼ਤ ਤੋਂ ਵੱਧ ਰਹਿੰਦੀ ਹੈ। ਇਸ ਵਿੱਚ ਰਾਤ ਦਾ ਕਰਫਿਊ ਲਗਾਉਣਾ, ਸਕੂਲਾਂ ਅਤੇ ਕਾਲਜਾਂ ਨੂੰ ਬੰਦ ਕਰਨਾ, ਔਡ-ਈਵਨ ਦੇ ਆਧਾਰ ‘ਤੇ ਗੈਰ-ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਨੂੰ ਖੋਲ੍ਹਣਾ ਅਤੇ ਮੈਟਰੋ ਟ੍ਰੇਨਾਂ ਅਤੇ ਜਨਤਕ ਟਰਾਂਸਪੋਰਟ ਬੱਸਾਂ ਵਿੱਚ ਯਾਤਰੀਆਂ ਦੀ ਬੈਠਣ ਦੀ ਸਮਰੱਥਾ ਨੂੰ ਅੱਧਾ ਕਰਨਾ ਵਰਗੇ ਉਪਾਅ ਸ਼ਾਮਿਲ ਹਨ।
ਵੀਡੀਓ ਲਈ ਕਲਿੱਕ ਕਰੋ -: