ਵਿਧਾਨ ਸਭਾ ਚੋਣਾਂ ਦਾ ਸਮਾਂ ਜਿਵੇਂ-ਜਿਵੇਂ ਨੇੜੇ ਆ ਰਿਹਾ ਹੈ, ਸਾਰੀਆਂ ਪਾਰਟੀਆਂ ਦੀਆਂ ਸਰਗਰਮੀਆਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਇਸੇ ਲੜੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੋਣਾਂ ਲਈ ਇੱਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।
ਸੁਖਬੀਰ ਬਾਦਲ ਨੇ ਸਾਬਕਾ ਕੈਬਨਿਟ ਮੰਤਰੀ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਖਡੂਰ ਸਾਹਿਬ ਤੋਂ ਪਾਰਟੀ ਉਮੀਦਵਾਰ ਵਜੋਂ ਉਤਾਰਿਆ ਹੈ। ਇਸ ਦੀ ਜਾਣਕਾਰੀ ਦਲਜੀਤ ਸਿੰਘ ਚੀਮਾ ਨੇ ਆਪਣੇ ਟਵਿੱਟਰ ਹੈਂਡਲ ‘ਤੇ ਦਿੱਤੀ। ਹੁਣ ਤੱਕ ਅਕਾਲੀ ਦਲ ਵੱਲੋਂ 93 ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।
ਦੱਸ ਦੇਈਏ ਕਿ ਰਣਜੀਤ ਸਿੰਘ ਬ੍ਰਹਮਪੁਰਾ ਨੂੰ 2018 ਵਿੱਚ ਅਕਾਲੀ ਦਲ ਤੋਂ ਬਾਹਰ ਹੋ ਗਏ ਸੀ। ਕੁਝ ਹੀ ਦਿਨ ਪਹਿਲਾਂ ਉਨ੍ਹਾਂ ਨੇ ਮੁੜ ਪਾਰਟੀ ਵਿੱਚ ਘਰ ਵਾਪਸੀ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਪਾਰਟੀ ਵਿੱਚ ਦੁਬਾਰਾ ਸ਼ਾਮਲ ਹੋਣ ਵੇਲੇ ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਾਡੀ ਮਾਂ ਪਾਰਟੀ ਹੈ। ਇਨ੍ਹਾਂ ਚੋਣਾਂ ਵਿਚ ਤਾਂ ਹੀ ਜਿੱਤਿਆ ਜਾ ਸਕਦਾ ਹੈ ਜੇਕਰ ਅਸੀਂ ਇਕੱਠੇ ਹੋ ਕੇ ਮੈਦਾਨ ਵਿਚ ਉਤਰੀਏ। ਕੁੱਝ ਮੱਤਭੇਦਾਂ ਕਾਰਣ ਅਸੀਂ ਵੱਖ ਜ਼ਰੂਰ ਹੋ ਗਏ ਸੀ ਪਰ ਅੱਜ ਫਿਰ ਉਹ ਇਕੱਠੇ ਹੋ ਗਏ ਹਨ ਅਤੇ ਤੱਗੜੇ ਹੋ ਕੇ ਚੋਣਾਂ ਲੜਨਗੇ।