punjabi singer nirmal sidhu: ਪੰਜਾਬੀ ਮਿਊਜ਼ਿਕ ਜਗਤ ਦੇ ਮਸ਼ਹੂਰ ਸਿੰਗਰ ਨਿਰਮਲ ਸਿੱਧੂ ਦਾਦਾ ਬਣਨ ਜਾ ਰਹੇ ਹਨ। ਇਸਦੀ ਜਾਣਕਾਰੀ ਖੁਦ ਨਿਰਮਲ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਦਿੱਤੀ ਹੈ। ਉਨ੍ਹਾਂ ਦੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਵੱਡੇ ਪੁੱਤਰ ਨਵ ਸਿੱਧੂ ਤੇ ਨੂੰਹ ਰਾਣੀ ਦੀ ਤਸਵੀਰ ਸ਼ੇਅਰ ਕਰਦੇ ਹੋਏ ਇਹ ਜਾਣਕਾਰੀ ਦਿੱਤੀ ਹੈ।
ਤਸਵੀਰ ‘ਚ ਤਾਜ ਸਿੱਧੂ ਬੇਬੀ ਬੰਪ ਦੇ ਨਾਲ ਨਜ਼ਰ ਆ ਰਹੀ ਹੈ। ਜਿਸ ਤੋਂ ਬਆਦ ਕਲਾਕਾਰ ਅਤੇ ਪ੍ਰਸ਼ੰਸਕ ਕਮੈਂਟ ਕਰਕੇ ਸਿੱਧੂ ਪਰਿਵਾਰ ਨੂੰ ਵਧਾਈਆਂ ਅਤੇ ਆਉਣ ਵਾਲੇ ਬੱਚੇ ਨੂੰ ਦੁਆਵਾਂ ਦੇ ਰਹੇ ਹਨ। ਨਿਰਮਲ ਸਿੱਧੂ ਦੇ ਪੁੱਤਰ ਨਵ ਸਿੱਧੂ ਜੋ ਕਿ ਪੰਜਾਬੀ ਮਿਊਜ਼ਿਕ ਜਗਤ ਦੇ ਨਾਲ ਜੁੜੇ ਹੋਏ ਨੇ। ਉਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਜਿਵੇਂ ਗਲਤੀ, ਲੰਡਨ ਫੋਨ, ਸਾਜਨਾ, ਵਿਆਹ, ਕੱਲੀ ਕਿਤੇ ਟੱਕਰੇਂ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ ਹੈ। ਵਿਆਹ ਗੀਤ ਵਿੱਚ ਨਵ ਸਿੱਧੂ ਆਪਣੀ ਪਤਨੀ ਤਾਜ ਸਿੱਧੂ ਦੇ ਨਾਲ ਨਜ਼ਰ ਆਏ ਸੀ।
ਦੱਸ ਦਈਏ ਦੋਵਾਂ ਦਾ ਵਿਆਹ ਸਾਲ 2017 ‘ਚ ਹੋਇਆ ਸੀ। ਇਸ ਵਿਆਹ ‘ਚ ਪੰਜਾਬੀ ਮਿਊਜ਼ਿਕ ਜਗਤ ਦੇ ਕਈ ਨਾਮੀ ਗਾਇਕ ਸ਼ਾਮਿਲ ਹੋਏ ਸੀ। ਜੇ ਗੱਲ ਕਰੀਏ ਨਿਰਮਲ ਸਿੱਧੂ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਵਧੀਆ ਗੀਤ ਦਿੱਤੇ ਹਨ। ਇਸ ਤੋਂ ਇਲਾਵਾ ਉਹ ਹਰਭਜਨ ਮਾਨ, ਸਾਬਰ ਕੋਟੀ, ਹੰਸ ਰਾਜ ਹੰਸ, ਸਰਦੂਲ ਸਿਕੰਦਰ, ਗੁਰਦਾਸ ਮਾਨ, ਲਾਭ ਜੰਜੂਆ, ਜਸਬੀਰ ਜੱਸੀ, ਵਰਗੇ ਕਈ ਗਾਇਕਾਂ ਦੇ ਗੀਤ ‘ਚ ਆਪਣੇ ਮਿਊਜ਼ਿਕ ਦੇ ਨਾਲ ਚਾਰ ਚੰਨ ਲਗਾ ਚੁੱਕੇ ਹਨ।