ਦੇਸ਼ ‘ਚ ਓਮੀਕ੍ਰੋਨ ਦਾ ਖ਼ਤਰਾ ਲਗਾਤਾਰ ਵਧਦਾ ਜਾ ਰਿਹਾ ਹੈ। ਕੋਰੋਨਾ ਦਾ ਇਹ ਨਵਾਂ ਰੂਪ ਦੇਸ਼ ਦੇ 21 ਰਾਜਾਂ ਵਿੱਚ ਪਹੁੰਚ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਓਮੀਕ੍ਰੋਨ ਦੇ 128 ਨਵੇਂ ਮਰੀਜ਼ ਮਿਲੇ ਹਨ। ਇਸ ਤੋਂ ਬਾਅਦ ਦੇਸ਼ ਵਿੱਚ ਓਮੀਕ੍ਰੋਨ ਦੇ ਮਰੀਜ਼ਾਂ ਦੀ ਕੁੱਲ ਗਿਣਤੀ 781 ਹੋ ਗਈ ਹੈ।
ਹਾਲਾਂਕਿ ਓਮੀਕ੍ਰੋਨ ਦੇ 241 ਮਰੀਜ਼ ਇਲਾਜ ਤੋਂ ਬਾਅਦ ਠੀਕ ਵੀ ਹੋਏ ਹਨ। ਦੇਸ਼ ਦੀ ਰਾਜਧਾਨੀ ਦਿੱਲੀ ‘ਚ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ, ਜਦਕਿ ਮਹਾਰਾਸ਼ਟਰ ਦੂਜੇ ਨੰਬਰ ‘ਤੇ ਹੈ।
ਦਿੱਲੀ ਵਿੱਚ ਓਮੀਕ੍ਰੋਨ ਦੇ ਕੇਸ ਵੱਧ ਕੇ 238 ਹੋ ਗਏ ਹਨ ਤਾਂ ਦੂਜੇ ਪਾਸੇ ਮਹਾਰਾਸ਼ਟਰ ਵਿੱਚ 167, ਗੁਜਰਾਤ ਵਿੱਚ 73 ਅਤੇ ਕੇਰਲ ਵਿੱਚ 65 ਹੋ ਗਏ ਹਨ। ਇਸ ਦੌਰਾਨ ਕੋਰੋਨਾ ਦੇ ਦੇਸ਼ ਪੱਧਰੀ ਟੀਕਾਕਰਨ ਦੇ ਤਹਿਤ, ਹੁਣ ਤੱਕ 143.15 ਕਰੋੜ ਲੋਕਾਂ ਨੂੰ ਵੈਕਸੀਨ ਦੀਆਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਦੇਸ਼ ਵਿੱਚ ਇਸ ਸਮੇਂ ਕੋਰੋਨਾ ਦੇ ਐਕਟਿਵ ਕੇਸ 77,002 ਹਨ। ਐਕਟਿਵ ਕੇਸ ਕੁੱਲ ਮਾਮਲਿਆਂ ਤੋਂ 1% ਤੋਂ ਵੀ ਘੱਟ ਹਨ। ਮੌਜੂਦਾ ਸਮੇਂ ਇਹ 0.22 ਫੀਸਦੀ ਹੈ ਜੋ ਮਾਰਚ 2020 ਤੋਂ ਬਾਅਦ ਸਭ ਤੋਂ ਘੱਟ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਫਿਲਹਾਲ ਕੋਰੋਨਾ ਤੋਂ ਰਿਕਵਰੀ ਰੇਟ 98.40 ਫੀਸਦੀ ਹੈ। ਮਾਰਚ 2020 ਤੋਂ ਬਾਅਦ ਇਹ ਸਭ ਤੋਂ ਉੱਚੀ ਦਰ ਹੈ। ਓਮੀਕ੍ਰੋਨ ਦੇ ਖਤਰੇ ਦੇ ਵਿਚਕਾਰ ਹੁਣ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ। ਪਿਛਲੇ 24 ਘੰਟਿਆਂ ‘ਚ 9 ਹਜ਼ਾਰ 195 ਨਵੇਂ ਮਾਮਲੇ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ ‘ਚ 7 ਹਜ਼ਾਰ 347 ਲੋਕ ਠੀਕ ਹੋਏ ਹਨ। ਇਸ ਤੋਂ ਬਾਅਦ ਕੋਰੋਨਾ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 3 ਕਰੋੜ 42 ਲੱਖ 51 ਹਜ਼ਾਰ 292 ਹੋ ਗਈ ਹੈ।