ਲੁਧਿਆਣਾ ਬਲਾਸਟ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਜਸਵਿੰਦਰ ਸਿੰਘ ਮੁਲਤਾਨੀ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਉਸ ਨੇ ਕਈ ਵੱਡੇ ਖੁਲਾਸੇ ਕੀਤੇ।
ਮੁਲਤਾਨੀ ਨੇ ਕਿਹਾ ਕਿ ਪਾਕਿਸਤਾਨ ਵੱਲੋ ਭਾਰਤ ਦਾ ਮਾਹੌਲ ਖਰਾਬ ਕਰਨ ਲਈ ਇਹ ਸਾਜ਼ਿਸ਼ ਰਚੀ ਗਈ ਸੀ। ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਪਾਕਿਸਤਾਨ ਵੱਲੋ ਅਸਥਿਰਤਾ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਦੱਸਣਯੋਗ ਹੈ ਕਿ 23 ਦਸੰਬਰ ਨੂੰ ਲੁਧਿਆਣਾ ਦੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਹੋਏ ਬੰਬ ਧਮਾਕੇ ਮਾਮਲੇ ਵਿੱਚ ਸਿੱਖ ਫਾਰ ਜਸਟਿਸ (SFJ) ਦੇ ਚੋਟੀ ਦੇ ਮੈਂਬਰ ਜਸਵਿੰਦਰ ਸਿੰਘ ਮੁਲਤਾਨੀ ਨੂੰ ਹੁਣੇ ਜਿਹੇ ਜਰਮਨੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ।
ਮੁਲਤਾਨੀ ਨੇ ਅਦਾਲਤ ਨੇ ਦੱਸਿਆ ਕਿ ਪਾਕਿਸਤਾਨ ਕਿਸੇ ਵੀ ਤਰ੍ਹਾਂ ਪੰਜਾਬ ਸਣੇ ਭਾਰਤ ਦੇ ਹੋਰ ਹਿੱਸਿਆਂ ਵਿੱਚ ਚੋਣਾਂ ਤੋਂ ਪਹਿਲਾਂ ਹਿੰਸਾ ਫੈਲਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਪਾਕਿ ਏਜੰਸੀਆਂ ਕੋਸ਼ਿਸ਼ ਕਰ ਰਹੀਆਂ ਹਨ ਕਿ ਭਾਰਤ ਵਿੱਚ ਅਜਿਹੇ ਹਾਲਾਤ ਬਣ ਜਾਣ ਕਿ ਜਨਤਾ ਸਰਕਾਰ ਖ਼ਿਲਾਫ ਹੋ ਜਾਵੇ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਜਰਮਨ ਦੀ ਅਦਾਲਤ ਨੇ ਕਿਹਾ ਹੈ ਕਿ ਭਾਰਤੀ ਏਜੰਸੀਆਂ ਜਸਵਿੰਦਰ ਮੁਲਤਾਨੀ ਤੋਂ ਜਦੋਂ ਮਰਜ਼ੀ ਬੁਲਾ ਕੇ ਪੁੱਛ-ਗਿੱਛ ਕਰ ਸਕਦੀਆਂ ਹਨ, ਫਿਲਹਾਲ ਉਸ ਨੂੰ ਜੇਲ੍ਹ ਭੇਜਣ ਦੀ ਕੋਈ ਲੋੜ ਨਹੀਂ।
ਦੱਸਣਯੋਗ ਹੈ ਕਿ ਜਸਵਿੰਦਰ ਸਿੰਘ ਮੁਲਤਾਨੀ ਖਾਲਿਸਤਾਨੀ ਸੰਗਠਨ ਸਿੱਖ ਫਾਰ ਜਸਟਿਸ ਦਾ ਸਰਗਰਮ ਮੈਂਬਰ ਹੈ। ਉਹ ਪੰਜਾਬ ਦੇ ਮੁਕੇਰੀਆਂ ਦਾ ਰਹਿਣ ਵਾਲਾ ਹੈ। ਉਸ ਦਾ ਇੱਕ ਛੋਟਾ ਭਰਾ ਵੀ ਜਰਮਨੀ ਵਿੱਚ ਵੀ ਰਹਿੰਦਾ ਹੈ। ਜਸਵਿੰਦਰ ਪਾਕਿਸਤਾਨੀ ਖੁਫੀਆ ਏਜੰਸੀ ISI ਦੇ ਇਸ਼ਾਰੇ ‘ਤੇ ਕੰਮ ਕਰ ਰਿਹਾ ਸੀ। ਉਸ ਨੇ ISI ਦੇ ਇਸ਼ਾਰੇ ‘ਤੇ ਲੁਧਿਆਣਾ ਦੀ ਅਦਾਲਤ ‘ਚ ਧਮਾਕੇ ਦੀ ਸਾਜ਼ਿਸ਼ ਰਚੀ ਸੀ।