ਕੋਕੋਰੋਨਾ ਵਾਇਰਸ ਦੇ ਨਵੇਂ ਓਮੀਕ੍ਰੋਨ ਵੇਰੀਐਂਟ ਹੁਣ ਡਰਾਉਣਾ ਸ਼ੁਰੂ ਕਰ ਦਿੱਤਾ ਹੈ । ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਦੇ ਕਾਰਨ ਦੇਸ਼ ਵਿੱਚ ਤੀਜੀ ਲਹਿਰ ਦਾ ਖਤਰਾ ਵੱਧ ਗਿਆ ਹੈ । ਮੁੰਬਈ ਵਿੱਚ ਬੀਤੇ ਦਿਨ ਕੋਰੋਨਾ ਦੇ 2510 ਨਵੇਂ ਮਾਮਲੇ ਸਾਹਮਣੇ ਆਏ ਹਨ । ਇਸ ਦੇ ਮੱਦੇਨਜ਼ਰ ਹੁਣ ਪ੍ਰਸ਼ਾਸਨ ਨੇ ਮੁੰਬਈ ਵਿੱਚ ਧਾਰਾ 144 ਲਾਗੂ ਕਰ ਦਿੱਤੀ ਹੈ। ਮੁੰਬਈ ਵਿੱਚ 7 ਜਨਵਰੀ ਤੱਕ ਧਾਰਾ 144 ਲਾਗੂ ਰਹੇਗੀ । ਇਸ ਦੇ ਨਾਲ ਹੀ ਨਵੇਂ ਸਾਲ ਦੇ ਜਸ਼ਨ ‘ਤੇ ਵੀ ਰੋਕ ਲਗਾ ਦਿੱਤੀ ਗਈ ਹੈ । ਪ੍ਰਸ਼ਾਸਨ ਨੇ ਮੁੰਬਈ ਵਿੱਚ 30 ਦਸੰਬਰ ਤੋਂ 7 ਜਨਵਰੀ ਤੱਕ ਧਾਰਾ 144 ਲਾਗੂ ਕਰ ਦਿੱਤੀ ਹੈ। ਨਾਲ ਹੀ ਜਨਤਕ ਥਾਵਾਂ ‘ਤੇ ਨਵੇਂ ਸਾਲ ਦਾ ਜਸ਼ਨ ਮਨਾਉਣ ‘ਤੇ ਪਾਬੰਦੀ ਹੋਵੇਗੀ । 30 ਦਸੰਬਰ ਤੋਂ 7 ਜਨਵਰੀ ਤੱਕ ਰੈਸਟੋਰੈਂਟਾਂ, ਹੋਟਲਾਂ, ਬਾਰਾਂ, ਪੱਬ, ਰਿਜ਼ੋਰਟ ਅਤੇ ਕਲੱਬਾਂ ਵਿੱਚ ਕੋਈ ਪਾਰਟੀ ਨਹੀਂ ਹੋਵੇਗੀ।
ਮੁੰਬਈ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਅਚਾਨਕ ਵਾਧਾ ਹੋਇਆ ਹੈ। ਬੁੱਧਵਾਰ ਨੂੰ ਇੱਥੇ ਕੋਰੋਨਾ ਦੇ 2,510 ਨਵੇਂ ਮਾਮਲੇ ਸਾਹਮਣੇ ਆਏ ਹਨ। ਜਦੋਂ ਕਿ ਮੰਗਲਵਾਰ ਨੂੰ 1,377 ਮਾਮਲੇ ਸਾਹਮਣੇ ਆਏ। ਬੁੱਧਵਾਰ ਨੂੰ ਵੀ ਇੱਕ ਮਰੀਜ਼ ਦੀ ਮੌਤ ਹੋ ਗਈ ਅਤੇ 251 ਮਰੀਜ਼ ਠੀਕ ਹੋਏ । ਸਿਹਤ ਮੰਤਰੀ ਰਾਜੇਸ਼ ਟੋਪੇ ਨੇ ਕਿਹਾ ਕਿ ਸਕਾਰਾਤਮਕਤਾ ਦਰ ਚਿੰਤਾਜਨਕ ਤੌਰ ‘ਤੇ ਵੱਧ ਰਹੀ ਹੈ। ਫਿਲਹਾਲ ਸਕਾਰਾਤਮਕਤਾ ਦਰ 4% ਹੈ ਅਤੇ ਜੇਕਰ ਇਹ 5% ਤੱਕ ਜਾਂਦੀ ਹੈ, ਤਾਂ ਦਿੱਲੀ ਵਾਂਗ ਇੱਥੇ ਵੀ ਪਾਬੰਦੀਆਂ ਲਗਾਈਆਂ ਜਾਣਗੀਆਂ।
ਇਹ ਵੀ ਪੜ੍ਹੋ: Breaking: ਪੰਜਾਬ ‘ਚ ਓਮੀਕਰੋਨ ਨੇ ਦਿੱਤੀ ਦਸਤਕ, ਨਵਾਂ ਸ਼ਹਿਰ ‘ਚ ਆਇਆ ਪਹਿਲਾ ਮਾਮਲਾ
ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਹੀ ਸਰਕਾਰ ਨੇ ਕੋਵਿਡ ਦੇ ਨਵੇਂ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਹਨ । ਇਸ ਦੇ ਤਹਿਤ ਨਵੇਂ ਸਾਲ ਨੂੰ ਲੈ ਕੇ ਕਈ ਪਾਬੰਦੀਆਂ ਵੀ ਲਗਾ ਦਿੱਤੀਆਂ ਗਈਆਂ ਹਨ। ਨਵੇਂ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਹਾਲਾਂ ਜਾਂ ਰੈਸਟੋਰੈਂਟਾਂ ਵਿੱਚ 50% ਅਤੇ ਖੁੱਲ੍ਹੀਆਂ ਥਾਵਾਂ ‘ਤੇ 25% ਬੈਠਣ ਦੀ ਸਮਰੱਥਾ ਨੂੰ ਹੀ ਇਜ਼ਾਜਤ ਦਿੱਤੀ ਗਈ ਹੈ । ਵਾਤਾਵਰਨ ਮੰਤਰੀ ਆਦਿਤਿਆ ਠਾਕਰੇ ਨੇ ਕਿਹਾ ਕਿ ਜੇਕਰ ਇਨ੍ਹਾਂ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ ਤਾਂ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: