ਰਾਸ਼ਟਰਵਾਦੀ ਕਾਂਗਰਸ ਪਾਰਟੀ (NCP) ਦੇ ਮੁਖੀ ਸ਼ਰਦ ਪਵਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ ਕੀਤੀ ਹੈ । ਬੁੱਧਵਾਰ ਨੂੰ ਮੁੰਬਈ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ NCP ਮੁਖੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਸ਼ਾਸਨ ‘ਤੇ ਚੰਗੀ ਪਕੜ ਹੈ ਅਤੇ ਇਹ ਉਨ੍ਹਾਂ ਦਾ ਮਜ਼ਬੂਤ ਪੱਖ ਹੈ। ਸ਼ਰਦ ਪਵਾਰ ਨੇ ਪ੍ਰਧਾਨ ਮੰਤਰੀ ਦੇ ਕੰਮ ਕਰਨ ਦੇ ਢੰਗ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹ ਇੱਕ ਵਾਰ ਕੋਈ ਕੰਮ ਕਰਦੇ ਹਨ, ਉਹ ਉਸ ਨੂੰ ਪੂਰਾ ਕਰਨਾ ਯਕੀਨੀ ਬਣਾਉਂਦੇ ਹਨ। ਪਵਾਰ ਨੇ ਕਿਹਾ ਕਿ ਮੋਦੀ ਬਹੁਤ ਕੋਸ਼ਿਸ਼ਾਂ ਕਰਦੇ ਹਨ ਅਤੇ ਕੰਮ ਨੂੰ ਪੂਰਾ ਕਰਨ ਲਈ ਕਾਫੀ ਸਮਾਂ ਦਿੰਦੇ ਹਨ । ਉਨ੍ਹਾਂ ਕਿਹਾ ਕਿ ਮੋਦੀ ਦਾ ਸੁਭਾਅ ਅਜਿਹਾ ਹੈ ਕਿ ਜਦੋਂ ਉਹ ਕਿਸੇ ਵੀ ਕੰਮ ਨੂੰ ਹੱਥ ਵਿੱਚ ਲੈਂਦੇ ਹਨ ਤਾਂ ਉਹ ਯਕੀਨੀ ਬਣਾਉਂਦੇ ਹਨ ਕਿ ਜਦੋਂ ਤੱਕ ਉਹ (ਕੰਮ) ਆਪਣੇ ਸਿੱਟੇ ‘ਤੇ ਨਹੀਂ ਪਹੁੰਚ ਜਾਂਦਾ, ਉਦੋਂ ਤੱਕ ਉਹ ਰੁਕਣਾ ਨਹੀਂ ਚਾਹੀਦਾ।
NCP ਮੁਖੀ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਇਸ ਗੱਲ ‘ਤੇ ਜ਼ੋਰ ਦਿੰਦੇ ਹਨ ਕਿ ਉਨ੍ਹਾਂ ਦੀ ਸਰਕਾਰ ਦੀਆਂ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਪ੍ਰਸ਼ਾਸਨ ਅਤੇ ਉਨ੍ਹਾਂ ਦੇ ਸਹਿਯੋਗੀ ਇਕੱਠੇ ਕਿਸ ਤਰ੍ਹਾਂ ਹੋ ਸਕਦੇ ਹਨ। ਮੋਦੀ ਕੋਲ ਆਪਣੇ ਸਹਿਯੋਗੀਆਂ ਨੂੰ ਨਾਲ ਲਿਜਾਉਣ ਦਾ ਇੱਕ ਵੱਖਰਾ ਤਰੀਕਾ ਹੈ, ਜੋ ਮਨਮੋਹਨ ਸਿੰਘ ਵਰਗੇ ਸਾਬਕਾ ਪ੍ਰਧਾਨ ਮੰਤਰੀਆਂ ਵਿੱਚ ਨਹੀਂ ਸੀ।
ਇਹ ਵੀ ਪੜ੍ਹੋ: ਤਰਨਤਾਰਨ ਦਾ ਨੌਜਵਾਨ ਸਤਬੀਰ ਸਿੰਘ ਜੰਮੂ ਕਸ਼ਮੀਰ ‘ਚ ਅੱਤਵਾਦੀਆਂ ਨਾਲ ਲੋਹਾ ਲੈਂਦੇ ਸ਼ਹੀਦ
ਪਵਾਰ ਨੇ ਕਿਹਾ ਕਿ ਮੇਰੀ ਅਤੇ ਤਤਕਾਲੀ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਵਿਚਾਰ ਸੀ ਕਿ ਗੁਜਰਾਤ ਦੇ ਮੁੱਖ ਮੰਤਰੀ ਨਰਿੰਦਰ ਮੋਦੀ ਵਿਰੁੱਧ ਬਦਲਾਖੋਰੀ ਦੀ ਰਾਜਨੀਤੀ ਨਹੀਂ ਕੀਤੀ ਜਾਣੀ ਚਾਹੀਦੀ। ਪਵਾਰ ਨੇ ਕਿਹਾ ਕਿ ਜਦੋਂ ਮੋਦੀ ਗੁਜਰਾਤ ਦੇ ਮੁੱਖ ਮੰਤਰੀ ਸਨ ਤਾਂ ਮੈਂ ਕੇਂਦਰ ਵਿੱਚ ਸੀ। ਜਦੋਂ ਪ੍ਰਧਾਨ ਮੰਤਰੀ ਸਾਰੇ ਮੁੱਖ ਮੰਤਰੀਆਂ ਦੀ ਮੀਟਿੰਗ ਬੁਲਾਉਂਦੇ ਸਨ, ਮੋਦੀ ਭਾਜਪਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਦੇ ਸਮੂਹ ਦੀ ਅਗਵਾਈ ਕਰਦੇ ਸਨ ਅਤੇ ਕੇਂਦਰ ‘ਤੇ ਹਮਲਾ ਕਰਦੇ ਸਨ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਵਿੱਚ ਮੋਦੀ ਨੂੰ ਜਵਾਬ ਦੇਣ ਦੀ ਰਣਨੀਤੀ ਬਣਾਈ ਗਈ ਹੈ।
ਇਸ ਤੋਂ ਅੱਗੇ ਸ਼ਰਦ ਪਵਾਰ ਨੇ ਕਿਹਾ ਕਿ ਜੇਕਰ ਉਨ੍ਹਾਂ ਨੇ 2019 ਵਿੱਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਮਹਾਰਾਸ਼ਟਰ ‘ਚ ਸਰਕਾਰ ਬਣਾਉਣ ਲਈ ਅਜੀਤ ਪਵਾਰ ਨੂੰ ਭਾਜਪਾ ਨਾਲ ਹੱਥ ਮਿਲਾਉਣ ਲਈ ਭੇਜਿਆ ਹੁੰਦਾ ਤਾਂ ਉਹ ਇਹ ਯਕੀਨੀ ਕਰਦੇ ਕਿ ਸਰਕਾਰ ਸੱਤਾ ਵਿੱਚ ਬਣੀ ਰਹੇ । 2024 ਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਸੰਭਾਵਿਤ ਸਿਆਸੀ ਦ੍ਰਿਸ਼ ਬਾਰੇ ਪੁੱਛੇ ਜਾਣ ‘ਤੇ ਕਿ ਕੀ ਉਹ ਵਿਰੋਧੀ ਧਿਰ ਦੀ ਅਗਵਾਈ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: