ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਵੀਰਵਾਰ ਨੂੰ ਉਮੀਦਵਾਰਾਂ ਦੀ ਛੇਵੀਂ ਸੂਚੀ ਵੀ ਜਾਰੀ ਕਰ ਦਿੱਤੀ ਗਈ ਅਤੇ ਜਲਦ ਹੀ ਮੁੱਖ ਮੰਤਰੀ ਚਿਹਰੇ ਦਾ ਐਲਾਨ ਵੀ ਕਰ ਦਿੱਤਾ ਜਾਵੇਗਾ। ਸੂਤਰਾਂ ਮੁਤਾਬਕ ਪੰਜਾਬ ਵਿੱਚ ਸੀ.ਐੱਮ. ਉਮੀਦਵਾਰ ਲਈ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦੇ ਨਾਂ ‘ਤੇ ਹੀ ਮੋਹਰ ਲੱਗੀ ਹੈ ਤੇ ਜਨਵਰੀ ਦੇ ਪਹਿਲੇ ਹਫਤੇ ਕੇਜਰੀਵਾਲ ਇਸ ਦਾ ਐਲਾਨ ਕਰ ਸਕਦੇ ਹਨ।
ਉਥੇ ਹੀ ਭਗਵੰਤ ਮਾਨ ਦੇ ਚੋਣ ਹਲਕੇ ਨੂੰ ਲੈ ਕੇ ਅਜੇ ਤੱਕ ਕੋਈ ਐਲਾਨ ਨਹੀਂ ਕੀਤਾ ਗਿਆ ਹੈ ਪਰ ਉਹ ਵੀ ਛੇਤੀ ਹੀ ਹੋ ਸਕਦਾ ਹੈ। ਭਗਵੰਤ ਮਾਨ ਦੇ ਧੂਰੀ ਹਲਕੇ ਤੋਂ ਚੋਣ ਲੜਨ ਦੀ ਸੰਭਾਵਨਾ ਹੈ। ਹਾਲਾਂਕਿ ਭਗਵੰਤ ਮਾਨ ਹਲਕਾ ਮੌੜ ਤੋਂ ਚੋਣ ਲੜਨਾ ਚਾਹੁੰਦੇ ਸਨ ਪਰ ਵੀਰਵਾਰ ਨੂੰ ਹਲਕਾ ਮੌੜ ਤੋਂ ਸੁਖਬੀਰ ਸਿੰਘ ਮਾਈਸਰਖਾਨਾ ਨੂੰ ਉਮੀਦਵਾਰ ਵਜੋਂ ਐਲਾਨ ਦਿੱਤਾ ਗਿਆ। ਜਿਸ ਨਾਲ ਇਹ ਗੱਲ ਤਾਂ ਸਾਫ ਹੋ ਗਈ ਕਿ ਭਗਵੰਤ ਮਾਨ ਧੂਰੀ ਤੋਂ ਚੋਣ ਲੜਨਗੇ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਦੱਸ ਦੇਈਏ ਕਿ ਅੱਜ ਐਲਾਨੇ ਗਈ ਸੂਚੀ ਵਿੱਚ ਅੱਠ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ, ਜਿਸ ਵਿੱਚ ਅੰਮ੍ਰਤਸਰ ਪੂਰਬੀ ਤੋਂ ਜੀਵਨਜੋਤ ਕੌਰ, ਹਲਕਾ ਅਮਲੋਹ ਤੋਂ ਗੁਰਿੰਦਰ ਸਿੰਘ ਗੈਰੀ ਬੜਿੰਗ, ਫਾਜ਼ਿਕਾ ਤੋਂ ਨਰਿੰਦਰਪਾਲ ਸਿੰਘ ਸਾਵਨਾ, ਗਿੱਦੜਬਾਹਾ ਤੋਂ ਪ੍ਰੀਤਪਾਲ ਸ਼ਰਮਾ, ਮੌੜ ਤੋਂ ਸੁਖਬੀਰ ਸਿੰਘ ਮਾਈਸਰਖਾਨਾ ਅਤੇ ਮਾਲੇਰਕੋਟਲਾ ਤੋਂ ਡਾ. ਮੁਹੰਮਦ ਜ਼ਮਿਲ ਉਰ ਰਹਿਮਾਨ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਪਾਰਟੀ ਵੱਲੋਂ ਹੁਣ ਤੱਕ 96 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।