ਲੁਧਿਆਣਾ ਬੰਬ ਧਮਾਕੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਐੱਸ. ਐੱਸ. ਪੀ. ਖੰਨਾ ਨੇ ਧਮਾਕੇ ਦੇ ਮੁੱਖ ਮੁਲਜ਼ਮ ਗਗਨਦੀਪ ਸਿੰਘ ਦੀ ਮਹਿਲਾ ਸਾਥੀ ਕਮਲਜੀਤ ਕੌਰ ਨੂੰ ਸਸਪੈਂਡ ਕਰ ਦਿੱਤਾ ਹੈ।
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਜਸਵਿੰਦਰ ਸਿੰਘ ਮੁਲਤਾਨੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਮੁਲਤਾਨੀ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ ਦਾ ਮੈਂਬਰ ਹੈ। ਪੰਜਾਬ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ NIA ਮੁਲਤਾਨੀ ਨੂੰ ਭਾਰਤ ਲਿਆਉਣ ਲਈ ਕਾਰਵਾਈ ਸ਼ੁਰੂ ਕਰੇਗੀ। ਮੁਲਤਾਨੀ ਨੂੰ ਜਰਮਨ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਲੁਧਿਆਣਾ ਧਮਾਕੇ ਦੇ ਮਾਮਲੇ ਵਿਚ ਉਸ ਦੀ ਸ਼ਮੂਲੀਅਤ ਦੇ ਪੁਖਤਾ ਸਬੂਤ ਮਿਲੇ ਹਨ। ਅੱਤਵਾਦੀ ਸਮੂਹ SFJ ਦੇਸ਼ ਵਿਚ ਇਸ ਤਰ੍ਹਾਂ ਦੇ ਹਮਲਿਆਂ ਦੀ ਯੋਜਨਾ ਬਣਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਅਧਿਕਾਰੀ ਨੇ ਕਿਹਾ ਕਿ ਇਹ ਖਾਲਿਸਤਾਨ ਪੱਖੀ ਸਮਰਥਕ ਪੰਜਾਬ ਵਿੱਚ ਨੌਜਵਾਨਾਂ ਨੂੰ ਕੱਟੜਪੰਥੀ ਬਣਾ ਰਹੇ ਸਨ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਆਪਣੇ ਏਜੰਡੇ ਅਤੇ ਦਹਿਸ਼ਤਗਰਦੀ ਗਤੀਵਿਧੀਆਂ ਦਾ ਪ੍ਰਚਾਰ ਕਰਨ ਲਈ ਕਰ ਰਹੇ ਸਨ। ਪੰਜਾਬ ਚੋਣਾਂ ਤੋਂ ਪਹਿਲਾਂ, ਸੂਬੇ ਵਿੱਚ ਸ਼ਾਂਤੀ ਨੂੰ ਅਸਥਿਰ ਕਰਨ ਲਈ ਇਨ੍ਹਾਂ ਦੀਆਂ ਗਤੀਵਿਧੀਆਂ ਵਿੱਚ ਅਚਾਨਕ ਵਾਧਾ ਹੋਇਆ ਹੈ।