ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈਕੇ ਵੱਖ-ਵੱਖ ਸਿਆਸੀ ਪਾਰਟੀਆਂ ਨੇ ਤਿਆਰੀਆਂ ਖਿੱਚ ਲਈਆਂ ਹਨ। ਬੀਤੇ ਦਿਨੀਂ ਕਿਸਾਨ ਯੂਨੀਅਨ ਨੇ ਸੰਯੁਕਤ ਸਮਾਜ ਮੋਰਚਾ ਹੇਠ ਚੋਣਾਂ ਲੜਨ ਦਾ ਐਲਾਨ ਕੀਤਾ ਸੀ। ਉੱਥੇ ਹੀ, ਇਸ ਵਿਚਕਾਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਸ਼ੁੱਕਰਵਾਰ ਨੂੰ ਸਪੱਸ਼ਟ ਕਹਿ ਦਿੱਤਾ ਹੈ ਕਿ ਉਹ ਚੋਣਾਂ ਵਿੱਚ ਹਿੱਸਾ ਨਹੀਂ ਲੈਣਗੇ। ਯੂਨੀਅਨ ਨੇ ਕਿਹਾ ਕਿ ਇਕ ਵਾਰ ਉਨ੍ਹਾਂ ਨੇ 10 ਸੂਬਿਆਂ ਵਿੱਚ ਚੋਣਾਂ ਲੜੀਆਂ ਸੀ। ਉਹ ਫੇਲ ਹੋਏ ਸੀ। ਹੁਣ ਵੀ ਉਨ੍ਹਾਂ ਨੂੰ ਹਾਲਤ ਚੰਗੇ ਨਹੀਂ ਲੱਗਦੇ। ਇਸ ਦੇ ਨਾਲ ਹੀ ਯੂਨੀਅਨ ਨੇ ਕਿਹਾ ਕਿ ਮੋਰਚਾ ਖਤਮ ਨਹੀਂ ਹੋਇਆ ਸਿਰਫ਼ ਥੋੜ੍ਹੇ ਸਮੇਂ ਲਈ ਕਿਸਾਨ ਛੁੱਟੀ ‘ਤੇ ਗਏ ਹਨ।
ਉਨ੍ਹਾਂ ਦੂਜੇ ਕਿਸਾਨ ਨੇਤਾਵਾਂ ਨੂੰ ਅਪੀਲ ਕੀਤੀ ਕਿ ਉਹ ਚੋਣਾਂ ਬਾਰੇ ਮੁੜ ਤੋਂ ਫੈਸਲਾ ਕਰਨ। ਉਨ੍ਹਾਂ ਕਿਹਾ ਕਿ ਜੇਕਰ ਸਾਡੇ ਸਾਥੀ ਵਾਪਸ ਨਹੀਂ ਆਏ ਤਾਂ ਉਨ੍ਹਾਂ ਨਾਲ ਵੀ ਉਹੀ ਕੁਝ ਹੋਵੇਗਾ ਜੋ ਦੂਜੇ ਰਾਜਨੀਤਕ ਪਾਰਟੀਆਂ ਨਾਲ ਹੋ ਰਿਹਾ ਹੈ।
ਗੌਰਤਲਬ ਹੈ ਕਿ ਇਸ ਤੋਂ ਇਲਾਵਾ ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੇ ਸਿੰਘ ਢੁਡੀਕੇ ਵੱਲੋਂ ਵੀ ਚੋਣਾਂ ਵਿਚ ਹਿੱਸਾ ਨਹੀਂ ਲੈਣ ਦਾ ਐਲਾਨ ਕੀਤਾ ਗਿਆ ਹੈ। ਰਾਜਿੰਦਰ ਸਿੰਘ ਦੀਪ ਵਾਲਾ ਨੇ ਕਿਹਾ ਕਿ ਕਿਸਾਨ ਨੇਤਾਵਾਂ ਨੂੰ ਆਪਣੇ ਫੈਸਲੇ ‘ਤੇ ਦੁਬਾਰਾ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਮੁਹਿੰਮ ਚਲਾ ਕੇ ਜਨਤਕ ਮੁੱਦੇ ਚੁੱਕਾਂਗੇ।
ਵੀਡੀਓ ਲਈ ਕਲਿੱਕ ਕਰੋ -: