Samman Nidhi pm modi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੇਂ ਸਾਲ ‘ਤੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਉਹ ਕਿਸਾਨਾਂ ਨੂੰ ਸਕੀਮ ਦੀ ਦਸਵੀਂ ਕਿਸ਼ਤ ਦੀ ਰਾਸ਼ੀ ਜਾਰੀ ਕਰਨਗੇ। 1 ਜਨਵਰੀ, 2022 ਨੂੰ ਪ੍ਰਧਾਨ ਮੰਤਰੀ 10 ਕਰੋੜ ਕਿਸਾਨ ਪਰਿਵਾਰਾਂ ਦੇ ਬੈਂਕ ਖਾਤਿਆਂ ਵਿੱਚ 20,000 ਕਰੋੜ ਰੁਪਏ ਟਰਾਂਸਫਰ ਕਰਨਗੇ। ਸ਼ਨੀਵਾਰ ਨੂੰ ਪੀਐਮ ਮੋਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੇ ਤਹਿਤ 10ਵੀਂ ਕਿਸ਼ਤ ਜਾਰੀ ਕਰਨਗੇ। ਪਰ ਇਸ ਦੌਰਾਨ ਕਰੀਬ 2 ਕਰੋੜ ਕਿਸਾਨਾਂ ਲਈ ਬੁਰੀ ਖ਼ਬਰ ਆ ਸਕਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ 2 ਕਰੋੜ ਤੋਂ ਵੱਧ ਕਿਸਾਨਾਂ ਨੂੰ ਨਵੇਂ ਸਾਲ ‘ਤੇ 2 ਹਜ਼ਾਰ ਰੁਪਏ ਦੀ ਕਿਸ਼ਤ ਮਿਲਣ ‘ਚ ਦੇਰੀ ਹੋ ਸਕਦੀ ਹੈ।
ਜਾਣਕਾਰੀ ਲਈ ਦੱਸ ਦੇਈਏ ਸਰਕਾਰ 10 ਕਰੋੜ ਕਿਸਾਨਾਂ ਨੂੰ ਕਿਸ਼ਤ ਟਰਾਂਸਫਰ ਕਰੇਗੀ, ਜਦਕਿ 12 ਕਰੋੜ ਕਿਸਾਨ ਪ੍ਰਧਾਨ ਮੰਤਰੀ ਕਿਸਾਨ ਤਹਿਤ ਰਜਿਸਟਰਡ ਹਨ। ਪ੍ਰਧਾਨ ਮੰਤਰੀ ਦਫ਼ਤਰ ਤੋਂ ਮਿਲੀ ਜਾਣਕਾਰੀ ਮੁਤਾਬਕ 10 ਕਰੋੜ ਕਿਸਾਨਾਂ ਨੂੰ ਪੈਸੇ ਟਰਾਂਸਫਰ ਕੀਤੇ ਜਾਣੇ ਹਨ। ਯਾਨੀ ਦੋ ਕਰੋੜ ਤੋਂ ਵੱਧ ਕਿਸਾਨਾਂ ਨੂੰ 10ਵੀਂ ਕਿਸ਼ਤ ਲਈ ਹੋਰ ਇੰਤਜ਼ਾਰ ਕਰਨਾ ਪਵੇਗਾ। ਉਨ੍ਹਾਂ ਨੂੰ ਸਟੇਟਸ ‘ਤੇ ਆਪਣਾ ਨਾਮ ਚੈੱਕ ਕਰਨਾ ਹੋਵੇਗਾ। ਇਹ ਦੇਖਣਾ ਹੋਵੇਗਾ ਕਿ ਉਨ੍ਹਾਂ ਵੱਲੋਂ ਦਿੱਤਾ ਗਿਆ ਵੇਰਵਾ ਸਹੀ ਅਤੇ ਕੀ ਖਾਤੇ ਦੀ ਕੇਵਾਈਸੀ ਪੂਰੀ ਹੈ। ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਤਹਿਤ ਯੋਗ ਲਾਭਪਾਤਰੀ ਕਿਸਾਨ ਪਰਿਵਾਰਾਂ ਨੂੰ ਸਾਲਾਨਾ 6,000 ਰੁਪਏ ਦੀ ਰਕਮ ਦਿੱਤੀ ਜਾਂਦੀ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਪ੍ਰੋਗਰਾਮ ਦੌਰਾਨ, ਪ੍ਰਧਾਨ ਮੰਤਰੀ ਲਗਭਗ 351 ਕਿਸਾਨ ਉਤਪਾਦਕ ਸੰਗਠਨਾਂ (FPOs) ਨੂੰ 14 ਕਰੋੜ ਰੁਪਏ ਤੋਂ ਵੱਧ ਦੀ ਇਕੁਇਟੀ ਗ੍ਰਾਂਟ ਵੀ ਜਾਰੀ ਕਰਨਗੇ, ਜਿਸ ਨਾਲ 1.24 ਲੱਖ ਤੋਂ ਵੱਧ ਕਿਸਾਨਾਂ ਨੂੰ ਲਾਭ ਹੋਵੇਗਾ। ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਐਫਪੀਓ ਨਾਲ ਗੱਲਬਾਤ ਕਰਨਗੇ ਅਤੇ ਰਾਸ਼ਟਰ ਨੂੰ ਸੰਬੋਧਨ ਵੀ ਕਰਨਗੇ। ਇਸ ਮੌਕੇ ਕੇਂਦਰੀ ਖੇਤੀਬਾੜੀ ਮੰਤਰੀ ਵੀ ਮੌਜੂਦ ਰਹਿਣਗੇ। ਇਸ ਸਕੀਮ ਤਹਿਤ ਕੇਂਦਰ ਸਰਕਾਰ ਕਿਸਾਨਾਂ ਨੂੰ ਸਾਲਾਨਾ 6000 ਰੁਪਏ ਦੀ ਵਿੱਤੀ ਸਹਾਇਤਾ ਦਿੰਦੀ ਹੈ। ਸਰਕਾਰ ਇਹ ਪੈਸਾ ਤਿੰਨ ਕਿਸ਼ਤਾਂ ਦੇ ਰੂਪ ਵਿੱਚ ਦਿੰਦੀ ਹੈ। ਯਾਨੀ ਤੁਹਾਨੂੰ 4 ਮਹੀਨਿਆਂ ਦੇ ਫਰਕ ‘ਤੇ 2000 ਰੁਪਏ ਦੀ ਰਕਮ ਮਿਲਦੀ ਹੈ।