NIA ਨੇ ਪੰਜਾਬ ਵਿਚ ਅੱਤਵਾਦ ਨੂੰ ਮੁੜ ਸੁਰਜੀਤ ਕਰਨ ਦੀ ਕੋਸ਼ਿਸ਼ਾਂ ਦੇ ਦੋਸ਼ ਵਿਚ ਜਸਵਿੰਦਰ ਸਿੰਘ ਮੁਲਤਾਨੀ ਖਿਲਾਫ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਐਨਆਈਏ ਨੇ ਦੱਸਿਆ ਕਿ ਮੁਲਤਾਨੀ ਖ਼ਿਲਾਫ਼ ਆਈਪੀਸੀ ਦੀ ਧਾਰਾ 120ਬੀ ਅਤੇ 121ਏ ਅਤੇ ਯੂਏ(ਪੀ) ਐਕਟ, 1967 ਦੀ ਧਾਰਾ 10, 13, 17, 18 ਅਤੇ 18ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਐੱਨ. ਆਈ . ਏ. ਦੇ ਅਧਿਕਾਰੀ ਨੇ ਇਸ ਗੱਲ ਦੀ ਪੁਸ਼ਟੀ ਕਰਨ ਤੋਂ ਇਨਕਾਰ ਕਰ ਦਿੱਤਾ ਕਿ ਮੁਲਤਾਨੀ ਵਿਰੁੱਧ ਕੇਸ ਦਰਜ ਕਰਨ ਦਾ ਲੁਧਿਆਣਾ ਦੇ ਅਦਾਲਤੀ ਕੰਪਲੈਕਸ ਵਿੱਚ ਹੋਏ ਧਮਾਕੇ ਨਾਲ ਕੋਈ ਸਬੰਧ ਸੀ। ਉਸ ਨੇ ਜਰਮਨ ਪੁਲਿਸ ਦੁਆਰਾ ਜਰਮਨੀ ਵਿੱਚ ਮੁਲਤਾਨੀ ਦੀ ਗ੍ਰਿਫਤਾਰੀ ਦੀ ਨਾ ਤਾਂ ਪੁਸ਼ਟੀ ਕੀਤੀ ਅਤੇ ਨਾ ਹੀ ਇਨਕਾਰ ਕੀਤਾ ਹੈ।
NIA ਅਧਿਕਾਰੀ ਨੇ ਕਿਹਾ ਕਿ ਉਹ ਪੰਜਾਬ ਵਿੱਚ ਅੱਤਵਾਦ ਨੂੰ ਮੁੜ ਸੁਰਜੀਤ ਕਰਨ ਲਈ ਪੰਜਾਬ ਵਿੱਚ ਤਸਕਰੀ ਦੇ ਨੈਟਵਰਕ ਦੀ ਵਰਤੋਂ ਕਰਕੇ ਹਥਿਆਰਾਂ, ਗੋਲਾ ਬਾਰੂਦ ਅਤੇ ਵਿਸਫੋਟਕਾਂ ਦੀ ਖਰੀਦ ਲਈ ਫੰਡ ਇਕੱਠਾ ਕਰਨ ਵਿੱਚ ਸ਼ਾਮਲ ਰਿਹਾ ਹੈ। ਮੁਲਤਾਨੀ ਮੁੰਬਈ ਅਤੇ ਭਾਰਤ ਦੇ ਹੋਰ ਹਿੱਸਿਆਂ ਵਿੱਚ ਅੱਤਵਾਦੀ ਹਮਲੇ ਨੂੰ ਅੰਜਾਮ ਦੇਣ ਲਈ ਆਈਐਸਆਈ ਦੇ ਕਾਰਕੁੰਨਾਂ ਦੇ ਸੰਪਰਕ ਵਿੱਚ ਵੀ ਰਿਹਾ ਹੈ। ਅਧਿਕਾਰੀ ਨੇ ਅੱਗੇ ਕਿਹਾ ਕਿ ਐਫਆਈਆਰ ਦਰਜ ਕਰਨ ਦੇ ਬਾਅਦ, ਕੇਸ ਦੀ ਤੇਜ਼ੀ ਨਾਲ ਜਾਂਚ ਲਈ ਕਾਨੂੰਨ ਅਨੁਸਾਰ ਲੋੜੀਂਦੀਆਂ ਕਾਰਵਾਈਆਂ ਸ਼ੁਰੂ ਕਰ ਦਿੱਤੀਆਂ ਗਈਆਂ ਸਨ।
ਵੀਡੀਓ ਲਈ ਕਲਿੱਕ ਕਰੋ -: