ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕ੍ਰੋਨ ਦੇ ਵੱਧ ਰਹੇ ਮਾਮਲਿਆਂ ਅਤੇ ਕੜਾਕੇ ਦੀ ਠੰਡ ਦੇ ਬਾਵਜੂਦ ਆਸਥਾ ਘੱਟ ਨਹੀਂ। ਨਵੇਂ ਸਾਲ ਦੇ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਏ । ਸ਼ਰਧਾਲੂਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਮੱਥਾ ਟੇਕਿਆ ਤੇ ਪਰਿਵਾਰ ਦੀ ਸੁੱਖ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ । ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।
ਨਵੇਂ ਸਾਲ ਦੇ ਮੌਕੇ ਸੁਖਬੀਰ ਸਿੰਘ ਬਾਦਲ ਨੇ ਸਾਰਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੈਂ ਸਾਰਿਆਂ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਪਿਛਲੇ ਦੋ ਸਾਲਾਂ ਤੋਂ ਦੇਸ਼ ਅਤੇ ਦੁਨੀਆ ਨੂੰ ਕੋਰੋਨਾ ਕਾਰਨ ਬਹੁਤ ਨੁਕਸਾਨ ਹੋਇਆ ਹੈ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਨਵਾਂ ਸਾਲ ਸਾਰਿਆਂ ਲਈ ਖੁਸ਼ੀਆਂ ਭਰਿਆ ਹੋਵੇ।
ਇਹ ਵੀ ਪੜ੍ਹੋ: ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਪੰਜਾਬ ਦਾ ਨੌਜਵਾਨ ਹੋਇਆ ਸ਼ਹੀਦ, 2017 ‘ਚ CRPF ‘ਚ ਹੋਇਆ ਸੀ ਭਰਤੀ
ਉੱਥੇ ਹੀ ਦੂਜੇ ਪਾਸੇ ਹਰਸਿਮਰਤ ਕੌਰ ਬਾਦਲ ਨੇ ਵੀ ਸਾਰਿਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਤੇ ਕਿਹਾ ਕਿ ਪਿਛਲੇ ਸਾਲਾਂ ਤੋਂ ਲੋਕਾਂ ਨੇ ਬਹੁਤ ਦੁੱਖ ਝੱਲੇ ਹਨ। ਮੈਂ ਅਰਦਾਸ ਕਰਦੀ ਹਾਂ ਕਿ ਨਵਾਂ ਸਾਲ ਸਾਰਿਆਂ ਲਈ ਖੁਸ਼ੀਆਂ ਤੇ ਖੇੜਿਆਂ ਭਰਿਆ ਹੋਵੇ। ਇਸ ਨਵੇਂ ਸਾਲ ਵਿੱਚ ਸਾਰਿਆਂ ਨੂੰ ਨਵੀਆਂ ਉਮੀਦਾਂ, ਨਵੀਆਂ ਖੁਸ਼ੀਆਂ ਤੇ ਨਵੀਆਂ ਪ੍ਰਾਪਤੀਆਂ ਮਿਲਣ।
ਵੀਡੀਓ ਲਈ ਕਲਿੱਕ ਕਰੋ -: