ਮਾਤਾ ਵੈਸ਼ਣੋ ਦੇਵੀ ‘ਤੇ ਵਾਪਰੀ ਘਟਨਾ ਤੋਂ ਬਾਅਦ ਮੰਦਰ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੀ ਇਕੱਠੀ ਹੋਣ ਵਾਲੀ ਲੋਕਾਂ ਦੀ ਭੀੜ ਨੂੰ ਲੈ ਕੇ ਸਰਕਾਰ ਵੀ ਚੌਕਸ ਹੋ ਗਈ ਹੈ। ਭਵਿੱਖ ਵਿੱਚ ਭੀੜ ਨੂੰ ਕੰਟਰੋਲ ਕਰਨ ਲਈ ਮਾਤਾ ਵੈਸ਼ਣੋ ਦੇਵੀ ‘ਚ ਵੀ ਦਰਸ਼ਨ ਆਨਲਾਈਨ ਕਰਨ ‘ਤੇ ਸਰਕਾਰ ਵੱਲੋਂ ਵਿਚਾਰ ਕੀਤਾ ਜਾ ਰਿਹਾ ਹੈ।
ਅੱਜ ਤ੍ਰਾਸਦੀ ‘ਤੇ ਜਾਣਕਾਰੀ ਸਾਂਝੀ ਕਰਦੇ ਹੋਏ ਕੇਂਦਰੀ ਵਿਗਿਆਨ ਅਤੇ ਤਕਨਾਲੋਜੀ ਰਾਜ ਮੰਤਰੀ ਡਾਕਟਰ ਜਤਿੰਦਰ ਸਿੰਘ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਉਨ੍ਹਾਂ ਦੀ ਹਾਲਤ ਸਥਿਰ ਹੈ। ਉਨ੍ਹਾਂ ਕਿਹਾ ਕਿ ਨਵੇਂ ਟ੍ਰੈਂਡ ਕਰਕੇ ਇਹ ਤ੍ਰਾਸਦੀ ਹੋਈ।
ਉਨ੍ਹਾਂ ਇਹ ਵੀ ਕਿਹਾ ਕਿ ਬਹੁਤ ਸਾਰੇ ਨੌਜਵਾਨ ਇਸ ਨਵੇਂ ਟ੍ਰੈਂਡ ਵਿੱਚ ਸ਼ਾਮਲ ਹਨ ਅਤੇ ਇਸ ਲਈ ਪ੍ਰਸ਼ਾਸਨ ਇਸ ਰੁਝਾਨ ਨੂੰ ਕਾਬੂ ਕਰਨ ਲਈ ਤਕਨਾਲੋਜੀ ਦੀ ਮਦਦ ਲੈਣ ਬਾਰੇ ਵਿਚਾਰ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਕ ਨਵਾਂ ਰੁਝਾਨ ਸ਼ੁਰੂ ਹੋ ਗਿਆ ਹੈ ਕਿ ਨਵੇਂ ਸਾਲ ਦੀ ਸ਼ਾਮ ਨੂੰ ਬਹੁਤ ਸਾਰੇ ਨੌਜਵਾਨ ਮਾਤਾ ਵੈਸ਼ਣੋ ਦੇਵੀ ਪਹੁੰਚ ਰਹੇ ਹਨ। ਦੀਵਾਲੀ, ਦੁਸਹਿਰਾ, ਸੰਗਰਾਂਦ ਆਦਿ ਤਿਉਹਾਰਾਂ ‘ਤੇ ਰਵਾਇਤੀ ਸ਼ਰਧਾਲੂ ਆਉਂਦੇ ਸਨ ਪਰ ਹੁਣ ਇੱਕ ਰੁਝਾਨ ਜਿਹਾ ਹੀ ਸ਼ੁਰੂ ਹੋ ਗਿਆ ਹੈ, ਜਿੱਥੇ ਲੋਕ 1 ਜਨਵਰੀ ਨੂੰ ਦਰਸ਼ਨ ਕਰਨਾ ਚਾਹੁੰਦੇ ਹਨ। ਅਸੀਂ ਮਾਤਾ ਵੈਸ਼ਣੋ ਦੇਵੀ ਦੇ ਆਨਲਾਈਨ ਦਰਸ਼ਨਾਂ ‘ਤੇ ਵਿਚਾਰ ਕਰ ਰਹੇ ਹਾਂ। ਜਿਵੇਂ ਤਿਰੁਪਤੀ ਵਿੱਚ ਹੁੰਦਾ ਹੈ, ਤਾਂ ਕਿ ਅਜਿਹੀ ਭੀੜ ਦੁਬਾਰਾ ਨਜ਼ਰ ਨਾ ਆਏ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਉਨ੍ਹਾਂ ਅੱਗੇ ਕਿਹਾ, ‘ਅਸੀਂ ਤਕਨੀਕੀ ਮਦਦ ਲੈਣ ਦੀ ਵੀ ਕੋਸ਼ਿਸ਼ ਕਰਾਂਗੇ। ਸਾਨੂੰ ਲੋਕਾਂ ਦੇ ਸਲਾਹ-ਮਸ਼ਵਰੇ ਦੀ ਵੀ ਲੋੜ ਹੈ, ਕਿਉਂਕਿ ਇੰਨੀ ਵੱਡੀ ਗਿਣਤੀ ਵਿੱਚ ਇਕੱਠਾ ਹੋਣਾ ਸਮੱਸਿਆ ਨੂੰ ਬੇਕਾਬੂ ਕਰਨ ਦਾ ਕਾਰਨ ਬਣ ਸਕਦਾ ਹੈ। ਅਸੀਂ ਇਸ ਗੱਲ ਦੀ ਯੋਜਨਾ ਬਣਾ ਰਹੇ ਹਾਂ ਕਿ ਸਥਿਤੀ ਨੂੰ ਕਿਵੇਂ ਸੁਧਾਰਿਆ ਜਾਵੇ।
ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਤ੍ਰਿਕੁਟਾ ਪਹਾੜੀਆਂ ‘ਤੇ ਮਾਤਾ ਵੈਸ਼ਣੋ ਦੇਵੀ ਮੰਦਰ ‘ਚ ਨਵੇਂ ਸਾਲ ਦੀ ਸ਼ਾਮ ਨੂੰ ਵਾਪਰੀ ਮੰਦਭਾਗੀ ਘਟਨਾ ‘ਚ ਘੱਟੋ-ਘੱਟ 12 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਟੈਂਪਲ ਸ਼ਰਾਈਨ ਬੋਰਡ ਦੇ ਇਕ ਬਿਆਨ ਮੁਤਾਬਕ ਇਹ ਘਟਨਾ ਸ਼ਨੀਵਾਰ ਤੜਕੇ 2 ਵਜੇ ਦੇ ਕਰੀਬ ਵਾਪਰੀ ਅਤੇ ਸ਼ਰਾਈਨ ਬੋਰਡ ਦੇ ਅਧਿਕਾਰੀਆਂ ਨੇ ਤੁਰੰਤ ਬਚਾਅ ਅਤੇ ਨਿਕਾਸੀ ਮੁਹਿੰਮ ਸ਼ੁਰੂ ਕੀਤੀ।