ਨਵੇਂ ਸਾਲ ਮੌਕੇ ਮਾਤਾ ਵੈਸ਼ਣੋ ਦੇਵੀ ਵਿੱਚ ਦਰਸ਼ਨ ਕਰਨ ਲਈ ਗਏ ਸ਼ਰਧਾਲੂਆਂ ਨਾਲ ਅੱਜ ਵਾਪਰੇ ਹਾਦਸੇ ‘ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਜ਼ਖਮੀਆਂ ਦੇ ਛੇਤੀ ਸਿਹਤਮੰਦ ਹੋਣ ਦੀ ਪ੍ਰਾਰਥਨਾ ਕੀਤੀ।
ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਤ੍ਰਿਕੁਟਾ ਪਹਾੜੀਆਂ ‘ਤੇ ਮਾਤਾ ਵੈਸ਼ਣੋ ਦੇਵੀ ਮੰਦਰ ‘ਚ ਨਵੇਂ ਸਾਲ ਦੀ ਸ਼ਾਮ ਨੂੰ ਵਾਪਰੀ ਮੰਦਭਾਗੀ ਘਟਨਾ ‘ਚ ਘੱਟੋ-ਘੱਟ 12 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਟੈਂਪਲ ਸ਼ਰਾਈਨ ਬੋਰਡ ਦੇ ਇਕ ਬਿਆਨ ਮੁਤਾਬਕ ਇਹ ਘਟਨਾ ਸ਼ਨੀਵਾਰ ਤੜਕੇ 2 ਵਜੇ ਦੇ ਕਰੀਬ ਵਾਪਰੀ ਅਤੇ ਸ਼ਰਾਈਨ ਬੋਰਡ ਦੇ ਅਧਿਕਾਰੀਆਂ ਨੇ ਤੁਰੰਤ ਬਚਾਅ ਅਤੇ ਨਿਕਾਸੀ ਮੁਹਿੰਮ ਸ਼ੁਰੂ ਕੀਤੀ।
ਇਸ ਹਾਦਸੇ ‘ਤੇ ਰਾਕੇਸ਼ ਟਿਕੈਤ ਨੇ ਸੋਗ ਦਾ ਪ੍ਰਗਟਾਵਾ ਕਰਦੇ ਹੋਏ ਮ੍ਰਿਤਕਾਂ ਦੇ ਪਰਿਵਾਕ ਮੈਂਬਰਾਂ ਪਗ੍ਰਤੀ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਸਾਰੇ ਜ਼ਖਮੀਆਂ ਦੇ ਛੇਤੀ ਤੋਂ ਛੇਤੀ ਸਿਹਤਮੰਦ ਹੋ ਜਾਣ ਦੀ ਪ੍ਰਾਰਥਨਾ ਕਰਦਾ ਹਾਂ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਜ਼ਿਕਰਯੋਗ ਹੈ ਕਿ ਭਵਿੱਖ ਵਿੱਚ ਅਜਿਹਾ ਹਾਦਸਾ ਨਾ ਵਾਪਰੇ, ਇਸ ਲਈ ਸਰਕਾਰ ਹੁਣ ਸ਼ਰਧਾਲੂਆਂ ਲਈ ਆਨਲਾਈਨ ਦਰਸ਼ਨਾਂ ‘ਤੇ ਵਿਚਾਰ ਕਰ ਰਹੀ ਹੈ। ਕੇਂਦਰੀ ਵਿਗਿਆਨ ਅਤੇ ਤਕਨਾਲੋਜੀ ਰਾਜ ਮੰਤਰੀ ਡਾਕਟਰ ਜਤਿੰਦਰ ਸਿੰਘ ਨੇ ਕਿਹਾ ਕਿ ਅਸੀਂ ਮਾਤਾ ਵੈਸ਼ਣੋ ਦੇਵੀ ਦੇ ਆਨਲਾਈਨ ਦਰਸ਼ਨਾਂ ‘ਤੇ ਵਿਚਾਰ ਕਰ ਰਹੇ ਹਾਂ। ਜਿਵੇਂ ਤਿਰੁਪਤੀ ਵਿੱਚ ਹੁੰਦਾ ਹੈ, ਤਾਂ ਕਿ ਅਜਿਹੀ ਭੀੜ ਦੁਬਾਰਾ ਨਜ਼ਰ ਨਾ ਆਏ।