ਕੋਰੋਨਾ ਦੇ ਨਵੇਂ ਓਮੀਕਰਾਨ ਵੇਰੀਐਂਟ ਦੇ ਵਧਦੇ ਮਾਮਲਿਆਂ ਨੇ ਕੇਂਦਰ ਦੀ ਚਿੰਤਾ ਵਧਾ ਦਿੱਤੀ ਹੈ। ਸਰਕਾਰ ਨੇ ਸਾਰੇ ਰਾਜਾਂ ਤੇ ਕੇਂਦਰ ਸ਼ਾਸਿਤ ਸੂਬਿਆਂ ਨੂੰ ਚਿੱਠੀ ਲਿਖ ਕੇ ਹਸਪਤਾਲਾਂ ਵਿੱਚ ਬੈੱਡਾਂ ਦੀ ਗਿਣਤੀ ਵਧਾਉਣ ਤੇ ਹੈਲਥ ਇਨਫ੍ਰਾਸਟਰੱਕਚਰ ਸਟਾਕ (ਸਿਹਤ ਬੁਨਿਆਦੀ ਢਾਂਚਾ ਸਟਾਕ) ਦੀ ਤੁਰੰਤ ਸਮੀਖਿਆ ਕੀਤੇ ਜਾਣ ਲਈ ਕਿਹਾ ਹੈ।
ਇਸ ਤੋਂ ਇਲਾਵਾ ਰਾਜਾਂ ਨੂੰ ਆਕਸੀਜਨ ਦੀ ਉਪਲੱਬਧਤਾ ਦੀ ਜਾਂਚ ਕਰਨ ਲਈ ਵੀ ਕਿਹਾ ਗਿਆ ਹੈ। ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਇਸ ਵੇਲੇ ਦੁਨੀਆ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਸਭ ਤੋਂ ਵੱਧ ਉਛਾਲ ਵੇਖਣ ਨੂੰ ਮਿਲ ਰਿਹਾ ਹੈ।
ਕੇਂਦਰ ਨੇ ਰਾਜ ਸਰਕਾਰਾਂ ਨੂੰ ਅਸਥਾਈ ਹਸਪਤਾਲਾਂ ਦੀ ਗਿਣਤੀ ਵਧਾਉਣ ਲਈ ਕਿਹਾ ਹੈ। ਹੋਟਲਾਂ ਦੀ ਵਰਤੋਂ ਕੋਰੋਨਾ ਦੇ ਹਲਕੇ ਲੱਛਣਾਂ ਵਾਲੇ ਮਰੀਜ਼ਾਂ ਲਈ ਵੀ ਕੀਤੀ ਜਾ ਸਕਦੀ ਹੈ। ਇਸ ਤਰ੍ਹਾਂ ਦੇ ਕਦਮ ਪਹਿਲਾਂ ਦੀਆਂ ਲਹਿਰਾਂ ਵਿੱਚ ਵੀ ਚੁੱਕੇ ਗਏ ਹਨ।
ਦੱਸਣਯੋਗ ਹੈ ਕਿ ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ ਕੋਵਿਡ-19 ਦੇ 22,775 ਮਾਮਲੇ ਸਾਹਮਣੇ ਆਏ ਹਨ। ਜਦੋਂਕਿ ਇਸ ਮਹਾਮਾਰੀ ਕਾਰਨ 406 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਨਾਲ ਕੋਵਿਡ-19 ਕਰਕੇ ਮਰਨ ਵਾਲਿਆਂ ਦੀ ਕੁੱਲ ਗਿਣਤੀ 4,81,486 ਹੋ ਗਈ ਹੈ। ਕੋਰੋਨਾ ਦੇ ਕੁੱਲ ਐਕਟਿਵ ਕੇਸ ਵੀ ਵਧ ਕੇ 1,04,781 ਹੋ ਚੁੱਕੇ ਹਨ। ਓਮੀਕਰੋਨ ਦੇ ਮਾਮਲਿਆਂ ਦੀ ਗਿਣਤੀ 1,431 ਤੱਕ ਪਹੁੰਚ ਗਈ ਹੈ। ਇਨ੍ਹਾਂ ਵਿੱਚੋਂ 488 ਲੋਕ ਠੀਕ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ। ਦੇਸ਼ ਦੇ ਕੁੱਲ 23 ਰਾਜਾਂ ਵਿੱਚ ਓਮੀਕਰੋਨ ਵੇਰੀਐਂਟ ਦਾਖ਼ਲ ਹੋ ਚੁੱਕਾ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਵਿਸ਼ਵ ਸਿਹਤ ਸੰਗਠਨ (WHO) ਦੀ ਮੁੱਖ ਵਿਗਿਆਨੀ ਸੌਮਿਆ ਸਵਾਮੀਨਾਥਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜਿੱਥੇ ਕੋਵਿਡ-19 ਦਾ ਓਮੀਕਰੋਨ ਕਰਕੇ ਘੱਟ ਗੰਭੀਰ ਬੀਮਾਰ ਹੋਣ ਦੀ ਸੰਭਾਵਨਾ ਹੈ, ਪਰ ਇਸ ਨਾਲ ਸੰਕ੍ਰਮਿਤ ਵੱਡੀ ਗਿਣਤੀ ਦੇ ਇੱਕ ਛੋਟੇ ਫੀਸਦੀ ਨਾਲ ਵੀ ਮਰੀਜ਼ਾਂ ਦੀ ਗਿਣਤੀ ਬਹੁਤ ਜ਼ਿਆਦਾ ਹੋ ਸਕਦੀ ਹੈ, ਜੋਕਿ ਸਿਹਤ ਪ੍ਰਣਾਲੀਆਂ ਨੂੰ ਪ੍ਰਭਾਵਿਤ ਕਰ ਸਕਦਾ ਹੈ।