ਦਿੱਲੀ ਵਿੱਚ ਕੋਵਿਡ-19 ਕਰਕੇ ਘਰ ਵਿੱਚ ਆਈਸੋਲੇਸ਼ਨ ਵਿੱਚ ਰਹਿ ਰਹੇ ਮਰੀਜ਼ਾਂ ਨੂੰ ਸਰਕਾਰ ਵੱਲੋਂ ਮੁਫਤ ਯੋਗਾ ਕਲਾਸਾਂ ਦੇਣ ਦਾ ਐਲਾਨ ਕੀਤਾ ਗਿਆ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸ਼ਨੀਵਾਰ ਨੂੰ ਕਿਹਾ ਕਿ ਦਿੱਲੀ ਸਰਕਾਰ ਕੋਵਿਡ -19 ਦੇ ਮਰੀਜ਼ਾਂ ਨੂੰ ਉਨ੍ਹਾਂ ਦੀ ਰੋਗ ਰੋਕੂ ਸ਼ਕਤੀ ਨੂੰ ਵਧਾਉਣ ਲਈ ਮੁਫਤ ਅਤੇ ਨਿੱਜੀ ਆਨਲਾਈਨ ਯੋਗਾ ਕਲਾਸਾਂ ਪ੍ਰਦਾਨ ਕਰੇਗੀ।
ਇਹ ਕਦਮ ਦਿੱਲੀ ਸਰਕਾਰ ਵੱਲੋਂ ‘ਦਿੱਲੀ ਕੀ ਯੋਗਸ਼ਾਲਾ’ ਪ੍ਰੋਗਰਾਮ ਸ਼ੁਰੂ ਕਰਨ ਤੋਂ ਕੁਝ ਹਫ਼ਤਿਆਂ ਬਾਅਦ ਆਇਆ ਹੈ ਤਾਂ ਜੋ ਦਿੱਲੀ ਵਾਸੀਆਂ ਨੂੰ ਸਿਖਲਾਈ ਪ੍ਰਾਪਤ ਟ੍ਰੇਨਰਾਂ ਦੀ ਅਗਵਾਈ ਹੇਠ ਰੈਗੂਲਰ ਯੋਗਾ ਦਾ ਅਭਿਆਸ ਕਰਨ ਵਿੱਚ ਮਦਦ ਕੀਤੀ ਜਾ ਸਕੇ।
ਇਸ ਤਰ੍ਹਾਂ ਯੋਗਾ ਕਲਾਸ ਲਈ ਕਰ ਸਕੋਗੇ ਰਜਿਸਟਰ
ਸਿਸੋਦੀਆ ਨੇ ਕਿਹਾ ਕਿ ਕੋਵਿਡ-19 ਦਾ ਕੋਈ ਵੀ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਮਰੀਜ਼ ਨੂੰ ਯੋਗਾ ਕਲਾਸ ਲਈ ਰਜਿਸਟਰ ਕਰਨ ਲਈ ਲਿੰਕ ਦੇ ਨਾਲ ਦਿੱਲੀ ਸਰਕਾਰ ਤੋਂ ਇੱਕ ਐਸਐਮਐਸ ਪ੍ਰਾਪਤ ਹੋਵੇਗਾ। ਉਨ੍ਹਾਂ ਦੱਸਿਆ ਕਿ ਹਰੇਕ ਕਲਾਸ ਵਿੱਚ 25-35 ਦੇ ਕਰੀਬ ਵਿਅਕਤੀ ਹੋਣਗੇ ਜਿਨ੍ਹਾਂ ਨੂੰ ਟ੍ਰੇਂਡ ਯੋਗਾ ਇੰਸਟ੍ਰਕਟਰਾਂ ਵੱਲੋਂ ਯੋਗਾ ਸਿਖਾਇਆ ਜਾਵੇਗਾ।
ਉਨ੍ਹਾਂ ਨੇ ‘ਦਿੱਲੀ ਕੀ ਯੋਗਸ਼ਾਲਾ’ ਦੇ ਯੋਗਾ ਇੰਸਟ੍ਰਕਟਰਾਂ ਨਾਲ ਗੱਲਬਾਤ ਦੌਰਾਨ ਕਿਹਾ, ‘ਦਿੱਲੀ ਵਿੱਚ ਕੋਵਿਡ ਦੇ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ, ਪਰ ਉਨ੍ਹਾਂ ਵਿੱਚੋਂ ਜ਼ਿਆਦਾਤਰ ਲੋਕਾਂ ਵਿੱਚ ਲੱਛਣ ਨਹੀਂ ਹਨ ਅਤੇ ਉਨ੍ਹਾਂ ਨੂੰ ਘਰ ਵਿੱਚ ਆਈਸੋਲੇਟ ਹੋਣ ਦੀ ਸਲਾਹ ਦਿੱਤੀ ਜਾ ਰਹੀ ਹੈ। ਡਾਕਟਰੀ ਇਲਾਜ ਦੇ ਨਾਲ ਅਸੀਂ ਆਨਲਾਈਨ ਯੋਗਾ ਸੈਸ਼ਨਾਂ ਰਾਹੀਂ ਉਨ੍ਹਾਂ ਦੀ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣ ਵਿੱਚ ਮਦਦ ਕਰਾਂਗੇ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਆਨਲਾਈਨ ਕਲਾਸ ਸਲਾਟ ਜਲਦੀ ਹੀ ਜਾਰੀ ਕੀਤੇ ਜਾਣਗੇ
ਇੱਕ ਅਧਿਕਾਰਤ ਬਿਆਨ ਮੁਤਾਬਕ ਉਪ ਮੁੱਖ ਮੰਤਰੀ ਨੇ ਕਿਹਾ ਕਿ ਆਨਲਾਈਨ ਕਲਾਸਾਂ ਲਈ ਸਲਾਟ ਜਲਦੀ ਹੀ ਜਾਰੀ ਕੀਤੇ ਜਾਣਗੇ ਅਤੇ ਅਧਿਕਾਰੀਆਂ ਨੂੰ ਕਾਰਜ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਲੋਕ ਆਪਣੀ ਸਲਾਟ ਚੁਣ ਸਕਦੇ ਹਨ ਅਤੇ ਉਹ ਆਪਣੀ ਸਹੂਲਤ ਅਨੁਸਾਰ ਕਲਾਸਾਂ ਵਿਚ ਹਾਜ਼ਰ ਹੋ ਸਕਦੇ ਹਨ।
‘ਦਿੱਲੀ ਦੀ ਯੋਗਸ਼ਾਲਾ’ ਦੇ ਪਾਇਲਟ ਪ੍ਰਾਜੈਕਟ ਦੇ ਤਹਿਤ, ਯੋਗਾ ਅਧਿਆਪਕ ਕੌਮੀ ਰਾਜਧਾਨੀ ਵਿੱਚ ਪਹਿਲਾਂ ਹੀ 65 ਸਥਾਨਾਂ ‘ਤੇ ਕਲਾਸਾਂ ਚਲਾ ਰਹੇ ਹਨ। ਸਿਸੋਦੀਆ ਨੇ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਸਰਕਾਰ ਦਾ ਵਿਜ਼ਨ ਯੋਗਾ ਨੂੰ ਹਰ ਦਿੱਲੀ ਵਾਸੀ ਦੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣਾ ਹੈ।