ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਸੂਬੇ ਵਿੱਚ ਭਾਜਪਾ ਦਾ ਚੋਣ ਬਿਗੁਲ ਵਜਾਉਣ ਜਾ ਰਹੇ ਹਨ । ਇਸ ਲਈ 5 ਜਨਵਰੀ ਨੂੰ ਫਿਰੋਜ਼ਪੁਰ ਵਿੱਚ ਵਿਸ਼ਾਲ ਰੈਲੀ ਰੱਖੀ ਗਈ ਹੈ। ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਖੇਤੀ ਕਾਨੂੰਨ ਰੱਦ ਹੋਣ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਾਸੀਆਂ ਲਈ ਵੱਡੇ ਐਲਾਨ ਕਰ ਸਕਦੇ ਹਨ । ਪਰ ਇਸੇ ਵਿਚਾਲੇ PM ਮੋਦੀ ਦੀ ਪੰਜਾਬ ਫੇਰੀ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਐਲਾਨ ਕਰਦਿਆਂ ਕਿਹਾ ਕਿ 5 ਜਨਵਰੀ ਨੂੰ PM ਮੋਦੀ ਦੇ ਪੁਤਲੇ ਫੂਕਣ ਦੇ ਪ੍ਰੋਗਰਾਮ ਵਿੱਚ ਸ਼ਮੂਲੀਅਤ ਵਧਾਉਣ ਲਈ ਲਾਮਬੰਦੀ ਮੁਹਿੰਮ ਵਿੱਢਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਮੁਹਿੰਮ ਤਹਿਤ ਯੂਨੀਅਨ ਵੱਲੋਂ 2 ਅਤੇ 3 ਜਨਵਰੀ ਨੂੰ ਪਿੰਡਾਂ ਵਿੱਚ ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਫੂਕੇ ਜਾਣਗੇ।
ਇਸ ਸਬੰਧੀ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੇ ਦਬਾਅ ਦੇ ਚੱਲਦਿਆਂ ਕੇਂਦਰ ਸਰਕਾਰ ਨੇ ਬੇਸ਼ੱਕ ਖੇਤੀ ਕਾਨੂੰਨ ਵਾਪਸ ਲੈ ਲਏ ਹਨ ਪਰ ਕਿਸਾਨੀ ਮਸਲੇ ਉਸੇ ਤਰ੍ਹਾਂ ਖੜ੍ਹੇ ਹਨ। ਕਿਸਾਨੀ ਨੂੰ ਸੰਕਟ ਵਿੱਚੋਂ ਕੱਢਣ ਅਤੇ ਸਾਰੀਆਂ ਮੰਗਾਂ ਮੰਨਵਾਉਣ ਲਈ ਕਿਸਾਨਾਂ ਅਤੇ ਕਿਰਤੀਆਂ ਦੀ ਲਾਮਬੰਦੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਾ ਤਾਂ ਹਾਲੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ ਕੋਈ ਕਦਮ ਚੁੱਕੇ ਗਏ ਹਨ ਤੇ ਨਾ ਹੀ ਲਖੀਮਪੁਰ ਗਿਆ ਹੈ।
ਇਹ ਵੀ ਪੜ੍ਹੋ: ਭਾਰਤ ‘ਚ ਵਧਿਆ ਓਮੀਕਰੋਨ ਦਾ ਕਹਿਰ, 23 ਸੂਬਿਆਂ ‘ਚ ਕੁੱਲ 1525 ਮਾਮਲੇ, ਜਾਣੋ ਪੰਜਾਬ ਦਾ ਹਾਲ !
ਦੱਸ ਦੇਈਏ ਉੱਥੇ ਹੀ ਦੂਜੇ ਪਾਸੇ ਕਿਸਾਨ ਮੋਰਚੇ ਦੀ 9 ਮੈਂਬਰੀ ਤਾਲਮੇਲ ਕਮੇਟੀ ਵੱਲੋਂ ਵੀ ਸਹਿਮਤੀ ਨਾਲ ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਦੌਰੇ ਦਾ ਵਿਰੋਧ ਕਰਨ ਦਾ ਸੱਦਾ ਦਿੱਤਾ ਗਿਆ ਹੈ । ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਜਦੋਂ ਕਿਸਾਨਾਂ ਵੱਲੋਂ ਅੰਦੋਲਨ ਖਤਮ ਕੀਤਾ ਗਿਆ ਸੀ ਤਾਂ ਕੇਂਦਰ ਸਰਕਾਰ ਨੇ ਕਿਸਾਨਾਂ ‘ਤੇ ਦਰਜ ਕੇਸਾਂ ਨੂੰ ਵਾਪਸ ਲੈਣ ਤੇ ਮ੍ਰਿਤਕ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਸੀ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ, ਜਿਸ ਨੂੰ ਲੈ ਕੇ ਵਿਰੋਧ ਵਜੋਂ ਕਿਸਾਨਾਂ ਵੱਲੋਂ ਧਰਨਾ ਲਗਾਇਆ ਜਾਵੇਗਾ। ਜਥੇਬੰਦੀਆਂ ਨੇ ਕਿਹਾ ਕਿ 2 ਜਨਵਰੀ ਨੂੰ ਪੰਜਾਬ ਦੇ ਹਰੇਕ ਪਿੰਡ ਵਿੱਚ ਮੋਦੀ ਦੀ ਅਰਥੀ ਫੂਕੀ ਜਾਵੇਗੀ ਅਤੇ 5 ਜਨਵਰੀ ਨੂੰ ਤਹਿਸੀਲ ਅਤੇ ਜ਼ਿਲ੍ਹਾ ਪੱਧਰ ’ਤੇ ਦੁਪਹਿਰ 12 ਤੋਂ ਬਾਅਦ ਦੁਪਹਿਰ 2 ਵਜੇ ਤੱਕ ਧਰਨੇ ਦੇ ਕੇ ਮੋਦੀ ਸਰਕਾਰ ਦੇ ਪੁਤਲੇ ਫੂਕੇ ਜਾਣਗੇ ।
ਵੀਡੀਓ ਲਈ ਕਲਿੱਕ ਕਰੋ -: