ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਪਿਛਲੇ ਸਾਲ 3 ਅਕਤੂਬਰ ਨੂੰ ਵਾਪਰੀ ਘਟਨਾ ਦੌਰਾਨ ਭਾਜਪਾ ਦੇ ਤਿੰਨ ਵਰਕਰਾਂ ਦੀ ਕਥਿਤ ਤੌਰ ‘ਤੇ ਕੁੱਟਮਾਰ ਦੇ ਮਾਮਲੇ ‘ਚ ਐੱਸ.ਆਈ.ਟੀ. (SIT ) ਨੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਐਸਆਈਟੀ ਸੂਤਰਾਂ ਅਨੁਸਾਰ ਸ਼ਨੀਵਾਰ ਨੂੰ ਐਸਆਈਟੀ ਨੇ ਦੋ ਮੁਲਜ਼ਮਾਂ 29 ਸਾਲਾ ਕਮਲਜੀਤ ਸਿੰਘ ਅਤੇ 35 ਸਾਲਾ ਕਵਲਜੀਤ ਸਿੰਘ ਸੋਨੂੰ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸਆਈਟੀ ਨੇ ਪਹਿਲਾਂ ਕੁੱਝ ਸ਼ੱਕੀ ਵਿਅਕਤੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਸਨ, ਜਿਨ੍ਹਾਂ ਵਿੱਚ ਦੋਵੇਂ ਵਿਅਕਤੀ ਸ਼ਾਮਿਲ ਸਨ ਅਤੇ ਰਿਪੋਰਟਾਂ ਅਨੁਸਾਰ, ਉਹ ਕਥਿਤ ਤੌਰ ‘ਤੇ ਕਰੀਬ ਦੋ ਮਹੀਨਿਆਂ ਤੋਂ ਪੁਲਿਸ ਤੋਂ ਲੁਕੇ ਹੋਏ ਸਨ।
ਹੁਣ ਦੋਵਾਂ ਨੂੰ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ ਅਤੇ ਜਾਂਚ ਅਧਿਕਾਰੀ ਉਨ੍ਹਾਂ ਦੇ ਰਿਮਾਂਡ ਦੋ ਮੰਗ ਕਰਨਗੇ। ਦੱਸ ਦੇਈਏ ਕਿ ਭਾਜਪਾ ਦੇ ਤਿੰਨ ਵਰਕਰਾਂ ਦੀ ਮੌਤ ਦੇ ਮਾਮਲੇ ਵਿੱਚ ਹੁਣ ਤੱਕ 6 ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਐਸਆਈਟੀ ਨੇ ਪਹਿਲਾਂ ਵਚਿਤਰਾ ਸਿੰਘ, ਗੁਰਵਿੰਦਰ ਸਿੰਘ, ਅਵਤਾਰ ਸਿੰਘ ਅਤੇ ਰਣਜੀਤ ਸਿੰਘ ਨੂੰ ਸ਼ੱਕੀ ਵਜੋਂ ਪਛਾਣੇ ਜਾਣ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ।
ਇਹ ਵੀ ਪੜ੍ਹੋ : PM ਮੋਦੀ ਨੇ ਜਿੰਮ ‘ਚ ਅਜ਼ਮਾਇਆ ਹੱਥ, ਮੇਰਠ ‘ਚ ਖੇਡ ਯੂਨੀਵਰਸਿਟੀ ਦਾ ਰੱਖਿਆ ਨੀਂਹ ਪੱਥਰ, ਦੇਖੋ ਵੀਡੀਓ
ਇਨ੍ਹਾਂ ਮੌਤਾਂ ਦੇ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਅਤੇ ਭਾਜਪਾ ਵਰਕਰ ਸੁਮਿਤ ਜੈਸਵਾਲ ਦੀ ਸ਼ਿਕਾਇਤ ਦੇ ਆਧਾਰ ‘ਤੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕਤਲ ਅਤੇ ਦੰਗਾ ਕਰਨ ਦੇ ਦੋਸ਼ਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਸੁਮਿਤ ਵੱਲੋਂ ਦਰਜ ਕਰਵਾਈ ਗਈ ਐਫਆਈਆਰ ਵਿੱਚ ਉਨ੍ਹਾਂ ਪੰਜਾਂ ਕਿਸਾਨਾਂ ਦੀ ਮੌਤ ਦਾ ਜ਼ਿਕਰ ਨਹੀਂ ਕੀਤਾ ਗਿਆ ਸੀ, ਜਿਨ੍ਹਾਂ ਨੂੰ ਕਥਿਤ ਤੌਰ ‘ਤੇ ਆਸ਼ੀਸ਼ ਦੇ ਕਾਫ਼ਲੇ ਨੇ ਕੁਚਲ ਦਿੱਤਾ ਸੀ।
ਵੀਡੀਓ ਲਈ ਕਲਿੱਕ ਕਰੋ -: