ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਸੀਂ ਹਿੰਦੂ-ਸਿੱਖ ਏਕਤਾ ਦੇ ਮੁਦਈ ਹਾਂ, ਅਸੀਂ ਮੁਸਲਮਾਨ ਏਕਤਾ ਦੇ ਮੁਦਈ ਹਾਂ ਤੇ ਅਸੀਂ ਈਸਾਈ ਏਕਤਾ ਦੇ ਵੀ ਮੁਦਈ ਹਾਂ ਪਰ ਜਦੋਂ ਕੋਈ ਸਾਡੇ ਧਰਮ ‘ਤੇ ਹਮਲਾ ਕਰੇਗਾ ਤੇ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰੇਗਾ, ਸਾਡੀਆਂ ਸੰਸਥਾਵਾਂ ਦੇ ਪ੍ਰਬੰਧ ਅੰਦਰ ਦਖਲ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਅਸੀਂ ਇਹ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕਰਾਂਗੇ।
ਉਨ੍ਹਾਂ ਕਿਹਾ ਕਿ ਕੋਈ ਭਾਰਤ ਵਿੱਚ ਹਿੰਦੂ ਰਾਸ਼ਟਰ ਦੀ ਗੱਲ ਕਰਦਾ ਹੈ ਤਾਂ ਸਾਨੂੰ ਕੋਈ ਇਤਰਾਜ਼ ਨਹੀਂ ਹੈ ਪਰ ਜੇ ਕੋਈ ਸਿੱਖ ਰਾਜ ਦੀ ਮੰਗ ਕਰੇ ਤੇ ਉਸ ’ਤੇ ਦੇਸ਼ਧ੍ਰੋਹ ਦਾ ਪਰਚਾ ਦਰਜ ਕੀਤਾ ਜਾਵੇ ਤਾਂ ਸਾਨੂੰ ਇਸ ’ਤੇ ਇਤਰਾਜ਼ ਹੈ।”
ਇਹ ਵੀ ਪੜ੍ਹੋ : “ਕੋਈ ਸਾਡੇ ਧਰਮ ‘ਤੇ ਹਮਲਾ ਕਰੇ ਅਸੀਂ ਬਰਦਾਸ਼ਤ ਨਹੀਂ ਕਰਾਂਗੇ!” ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਅਕਾਲੀ ਦਲ ਬਾਦਲ ਵੱਲੋਂ ਸੱਦੇ ਬੇਅਦਬੀ ਦੇ ਮੁੱਦੇ ਉੱਤੇ ਰੋਸ ਇਕੱਠ ਕੀਤਾ ਗਿਆ ਜਿਸ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਇਹ ਗੱਲ ਕਹੀ। ਇਸ ਇਕੱਠ ਵਿੱਚ ਬੇਅਦਬੀ ਦੀਆਂ ਘਟਨਾਵਾਂ ਖ਼ਿਲਾਫ਼ ਮਤਾ ਪਾਸ ਕੀਤਾ ਗਿਆ ਅਤੇ ਇਨ੍ਹਾਂ ਨੂੰ ਇੱਕ ਸਾਜਿਸ਼ ਦਾ ਹਿੱਸਾ ਕਰਾਰ ਦਿੱਤਾ ਗਿਆ।
ਵੀਡੀਓ ਲਈ ਕਲਿੱਕ ਕਰੋ -: