ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਸਥਿਤ ਟੌਲ ਪਲਾਜ਼ਾ ‘ਤੇ ਜਾਰੀ ਧਰਨੇ ਦੌਰਾਨ ਕਿਸਾਨ ਹਰਬੰਸ ਸਿੰਘ (60) ਵਾਸੀ ਚੰਨੋਂ ਦੀ ਅਚਾਨਕ ਸਿਹਤ ਵਿਗੜਨ ਨਾਲ ਮੌਤ ਹੋ ਗਈ। ਯੂਨੀਅਨ ਦੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਨੇ ਦੱਸਿਆ ਕਿ ਹਰਬੰਸ ਸਿੰਘ ਟੌਲ ਪਲਾਜ਼ਾ ਕਾਲਾਝਾੜ ’ਤੇ ਜਾਰੀ ਧਰਨੇ ਦੌਰਾਨ ਸਿਹਤ ਖਰਾਬ ਹੋਣ ਮਗਰੋਂ ਘਰ ਚਲਾ ਗਿਆ ਸੀ। ਘਰ ਜਾ ਕੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਜਗਤਾਰ ਸਿੰਘ ਕਾਲਾਝਾੜ ਨੇ ਪੰਜਾਬ ਸਰਕਾਰ ਤੋਂ ਮ੍ਰਿਤਕ ਦੇ ਪਰਿਵਾਰ ਨੂੰ ਮੁਆਵਜ਼ਾ ਅਤੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ।























