ਪੰਜਾਬ ਵਿੱਚ ਭਾਜਪਾ ਨੂੰ ਵੱਡਾ ਝਟਕਾ ਲੱਗਿਆ ਹੈ। ਵਿਧਾਇਕ ਬਲਵਿੰਦਰ ਲਾਡੀ ਜੋ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਿਲ ਹੋਏ ਸਨ ਨੇ ਮੁੜ ਕਾਂਗਰਸ ਦਾ ਪੱਲਾ ਕਾਂਗਰਸ ਦਾ ਪੱਲਾ ਫੜ੍ਹ ਲਿਆ ਹੈ। ਦੱਸ ਦੇਈਏ ਕਿ ਬਲਵਿੰਦਰ ਲਾਡੀ 6 ਦਿਨ ਪਹਿਲਾਂ ਹੀ ਵਿਧਾਇਕ ਫਤਿਹ ਜੰਗ ਬਾਜਵਾ ਨਾਲ ਭਾਜਪਾ ਵਿੱਚ ਸ਼ਾਮਿਲ ਹੋਏ ਸੀ ਪਰ ਹੁਣ ਉਨ੍ਹਾਂ ਨੇ ਮੁੜ ਕਾਂਗਰਸ ਵਿੱਚ ਵਾਪਸੀ ਕਰ ਕੇ ਭਾਜਪਾ ਨੂੰ ਕਰਾਰਾ ਝਟਕਾ ਦਿੱਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਲਾਡੀ ਨੂੰ ਕਾਂਗਰਸ ਪਾਰਟੀ ਵੱਲੋਂ ਟਿਕਟ ਦੇਣ ਦਾ ਭਰੋਸਾ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਹੀ ਵਿਧਾਇਕ ਲਾਡੀ ਐਤਵਾਰ ਰਾਤ ਹਰੀਸ਼ ਚੌਧਰੀ ਤੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਮੁੜ ਸ਼ਾਮਿਲ ਹੋ ਗਏ।
ਇਹ ਵੀ ਪੜ੍ਹੋ: ਪੰਜਾਬ ਚੋਣਾਂ: ‘ਆਪ’ ਨੇ 7ਵੀਂ ਲਿਸਟ ‘ਚ ਜਲੰਧਰ ਕੈਂਟ ਸਣੇ 5 ਸੀਟਾਂ ਤੋਂ ਉਮੀਦਵਾਰ ਐਲਾਨੇ
ਦੱਸ ਦੇਈਏ ਕਿ ਇਹ ਭਾਜਪਾ ਲਈ ਵੱਡਾ ਝਟਕਾ ਇਸ ਕਾਰਨ ਮੰਨਿਆ ਜਾ ਰਿਹਾ ਹੈ ਕਿਉਂਕਿ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਦੂਜੀਆਂ ਪਾਰਟੀਆਂ ਦੇ ਲੀਡਰਾਂ ਨੂੰ ਆਪਣੀ ਪਾਰਟੀ ਵਿੱਚ ਲਿਆਉਣ ਦੀ ਕਵਾਇਦ ਵਿੱਢੀ ਹੋਈ ਸੀ ਪਰ ਕੁਝ ਦਿਨਾਂ ਬਾਅਦ ਹੀ ਵਿਧਾਇਕ ਲਾਡੀ ਦੀ ਕਾਂਗਰਸ ਵਿੱਚ ਵਾਪਸੀ ਨੇ ਵੱਡਾ ਸਵਾਲ ਖੜ੍ਹੇ ਕਰ ਦਿੱਤੇ ਹਨ।
ਵੀਡੀਓ ਲਈ ਕਲਿੱਕ ਕਰੋ -: