ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਸੂਬੇ ਵਿੱਚ ਭਾਜਪਾ ਦਾ ਚੋਣ ਬਿਗੁਲ ਵਜਾਉਣ ਜਾ ਰਹੇ ਹਨ। ਇਸ ਲਈ 5 ਜਨਵਰੀ ਨੂੰ ਫਿਰੋਜ਼ਪੁਰ ਵਿਚ ਵਿਸ਼ਾਲ ਰੈਲੀ ਰੱਖੀ ਗਈ ਹੈ। ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਖੇਤੀ ਕਾਨੂੰਨ ਰੱਦ ਹੋਣ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਾਸੀਆਂ ਲਈ ਵੱਡੇ ਐਲਾਨ ਕਰ ਸਕਦੇ ਹਨ।
ਦੱਸ ਦੇਈਏ ਕਿ ਖੇਤੀ ਕਾਨੂੰਨਾਂ ਦੀ ਵਾਪਸੀ ਮਗਰੋਂ ਪ੍ਰਧਾਨ ਮੰਤਰੀ ਮੋਦੀ ਦਾ ਇਹ ਪਹਿਲਾ ਪੰਜਾਬ ਦੌਰਾ ਹੈ। ਇਸ ਤੋਂ ਪਹਿਲਾਂ ਉਹ ਨਵੰਬਰ 2019 ਵਿੱਚ ਕਰਤਾਰਪੁਰ ਲਾਂਘਾ ਖੁੱਲ੍ਹਣ ਸਮੇਂ ਆਏ ਪੰਜਾਬ ਆਏ ਸਨ । ਕਿਸਾਨ ਅੰਦੋਲਨ ਕਾਰਨ ਪੰਜਾਬ ਦੇ ਲੋਕਾਂ ਵਿੱਚ ਭਾਜਪਾ ਖਿਲਾਫ਼ ਵੱਡਾ ਰੋਸ ਪੈਦਾ ਹੋ ਗਿਆ ਹੈ। ਜਿਸ ਕਾਰਨ ਪੀਐੱਮ ਮੋਦੀ ਪੰਜਾਬੀਆਂ ਨੂੰ ਖੁਸ਼ ਕਰਨ ਲਈ ਵੱਡੇ ਐਲਾਨ ਕਰ ਸਕਦੇ ਹਨ।
ਇਹ ਵੀ ਪੜ੍ਹੋ: ਸੱਤਿਆਪਾਲ ਮਲਿਕ ਨੇ PM ਮੋਦੀ ਨੂੰ ਕਿਹਾ ‘ਘਮੰਡੀ’, “ਮਿਲਦਿਆਂ ਹੀ 5 ਮਿੰਟ ‘ਚ ਹੋ ਗਈ ਲੜਾਈ”
ਸੂਤਰਾਂ ਅਨੁਸਾਰ ਪੀਐੱਮ ਮੋਦੀ ਆਪਣੇ ਇਸ ਦੌਰੇ ਦੌਰਾਨ ਪੰਜਾਬ ਲਈ ਵਿਸ਼ੇਸ਼ ਪੈਕੇਜ ਦਾ ਵੀ ਐਲਾਨ ਕੀਤਾ ਜਾ ਸਕਦਾ ਹੈ । ਦੱਸਿਆ ਜਾ ਰਿਹਾ ਹੈ ਕਿ ਪੀਐੱਮ ਮੋਦੀ ਸਿੱਖ ਭਾਈਚਾਰੇ ਨੂੰ ਰਾਹਤ ਦੇਣ ਤੋਂ ਇਲਾਵਾ ਸੂਬੇ ਲਈ ਵਿੱਤੀ ਜਾਂ ਸਨਅਤੀ ਪੈਕੇਜ ਦਾ ਵੀ ਐਲਾਨ ਕਰ ਸਕਦੇ ਹਨ । ਇਸ ਤੋਂ ਇਲਾਵਾ ਸਰਹੱਦੀ ਖੇਤਰ ਬਾਰੇ ਵੀ ਵਿਸ਼ੇਸ਼ ਐਲਾਨ ਕੀਤੇ ਸਕਦੇ ਹਨ । ਮੰਨਿਆ ਜਾ ਰਿਹਾ ਹੈ ਕਿ ਇਸ ਦੌਰੇ ਦੌਰਾਨ ਪੀਐੱਮ ਮੋਦੀ ਵੱਲੋਂ ਪੰਜ ਏਕੜ ਤੱਕ ਦੀ ਮਾਲਕੀ ਵਾਲੇ ਕਿਸਾਨਾਂ ਦਾ ਕਰਜ਼ਾ ਵੀ ਮੁਆਫ਼ ਕੀਤਾ ਜਾ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: