ਪੰਜਾਬ ਵਿੱਚ ਕੋਰੋਨਾ ਨਾਲ ਹਾਲਾਤ ਵਿਗੜਦੇ ਜਾ ਰਹੇ ਹਨ। ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਦਿਨੋਂ-ਦਿਨ ਵਧਦੇ ਜਾ ਰਹੇ ਹਨ। ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ 417 ਨਵੇਂ ਮਾਮਲੇ ਤੇ 3 ਮੌਤਾਂ ਦਰਜ ਕੀਤੀਆਂ ਗਈਆਂ ਹਨ। ਜਿਸ ਤੋਂ ਬਾਅਦ ਸੂਬੇ ਵਿੱਚ ਕੋਰੋਨਾ ਮਾਮਲਿਆਂ ਦੀ ਸਕਾਰਤਮਕਤਾ ਦਰ ਵੱਧ ਕੇ 3.01% ਹੋ ਗਈ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 28 ਦਸੰਬਰ ਨੂੰ ਕੋਰੋਨਾ ਦੇ 51 ਮਾਮਲੇ ਦਰਜ ਕੀਤੇ ਗਏ ਸਨ। ਜਿਸ ਤੋਂ ਬਾਅਦ ਪਿਛਲੇ 24 ਘੰਟਿਆਂ ਵਿੱਚ 8 ਗੁਣਾ ਵੱਧ ਕੋਰੋਨਾ ਮਾਮਲੇ ਸਾਹਮਣੇ ਆਏ ਹਨ।
ਦੱਸ ਦੇਈਏ ਕਿ ਸੂਬੇ ਵਿੱਚ ਵੱਧ ਰਹੇ ਕੋਰੋਨਾ ਮਾਮਲਿਆਂ ਨੇ ਇੱਕ ਵਾਰ ਫਿਰ ਚਿੰਤਾ ਵਿੱਚ ਵਾਧਾ ਕਰ ਦਿੱਤਾ ਹੈ। ਇਸੇ ਵਿਚਾਲੇ ਪਠਾਨਕੋਟ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿੱਥੇ ਸੋਮਵਾਰ ਨੂੰ ਕੋਰੋਨਾ ਦੇ 78 ਨਵੇਂ ਮਾਮਲੇ ਸਾਹਮਣੇ ਆਏ ਹਨ। ਪਠਾਨਕੋਟ ਵਿੱਚ ਪਿਛਲੇ 10 ਦਿਨਾਂ ਤੋਂ ਕੋਰੋਨਾ ਮਾਮਲਿਆਂ ਵਿੱਚ ਉਛਾਲ ਦੇਖਣ ਨੂੰ ਮਿਲ ਰਿਹਾ ਹੈ।
ਇਹ ਵੀ ਪੜ੍ਹੋ: ਸੱਤਿਆਪਾਲ ਮਲਿਕ ਨੇ PM ਮੋਦੀ ਨੂੰ ਕਿਹਾ ‘ਘਮੰਡੀ’, “ਮਿਲਦਿਆਂ ਹੀ 5 ਮਿੰਟ ‘ਚ ਹੋ ਗਈ ਲੜਾਈ”
ਜਿਸਦੇ ਮੱਦੇਨਜ਼ਰ ਹਰਕਤ ਵਿੱਚ ਆਉਂਦਿਆਂ ਚੌਥੀ ਜਮਾਤ ਤੱਕ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ ਬੰਦ ਕਰਨ ਦਾ ਐਲਾਨ ਕੀਤਾ ਹੈ। ਇਨ੍ਹਾਂ ਹਿਦਾਇਤਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਪਠਾਨਕੋਟ ਵਿੱਚ 4 ਜਨਵਰੀ ਤੋਂ ਲੈ ਕੇ 15 ਜਨਵਰੀ ਤੱਕ ਸਕੂਲ ਬੰਦ ਰਹਿਣਗੇ।
ਉਥੇ ਹੀ ਦੂਜੇ ਪਾਸੇ ਚੰਡੀਗੜ੍ਹ ਵਿੱਚ ਕੋਰੋਨਾ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਯੂਟੀ ਪ੍ਰਸ਼ਾਸਨ ਨੇ ਸਖ਼ਤੀ ਵਧਾ ਦਿੱਤੀ ਹੈ। ਚੰਡੀਗੜ੍ਹ ਵਿੱਚ ਸਥਿਤ ਹੋਟਲ, ਕੈਫੇ, ਕੌਫੀ ਸ਼ਾਪ, ਖਾਣ-ਪੀਣ ਦੀਆਂ ਥਾਵਾਂ, ਮੈਰਿਜ ਪੈਲੇਸ, ਬੈਂਕੇਟ ਹਾਲ ਆਦਿ ਹੁਣ 50 ਫੀਸਦੀ ਸਮਰੱਥਾ ਨਾਲ ਖੁੱਲ੍ਹਣਗੇ। ਇੱਥੇ ਸਿਰਫ਼ ਉਹ ਲੋਕ ਹੀ ਦਾਖਲ ਹੋ ਸਕਦੇ ਹਨ ਜਿਨ੍ਹਾਂ ਨੇ ਕੋਵਿਡ ਵੈਕਸੀਨ ਦੀ ਡਬਲ ਡੋਜ਼ ਲਈ ਹੈ। ਇਸ ਤੋਂ ਇਲਾਵਾ ਜਿਨ੍ਹਾਂ ਲੋਕਾਂ ਨੇ ਪਹਿਲੀ ਖੁਰਾਕ ਤਾਂ ਲੈ ਲਈ ਹੈ ਪਰ ਉਹ ਨਿਰਧਾਰਤ ਪ੍ਰੋਟੋਕੋਲ ਅਨੁਸਾਰ ਦੂਜੀ ਖੁਰਾਕ ਨਹੀਂ ਲੈ ਸਕਦੇ, ਉਨ੍ਹਾਂ ‘ਤੇ ਪਾਬੰਦੀ ਨਹੀਂ ਹੋਵੇਗੀ। ਇਹ ਹੁਕਮ ਅੱਜ ਤੋਂ ਲਾਗੂ ਹੋ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -: