5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਨੂੰ 42,750 ਕਰੋੜ ਰੁਪਏ ਦੀ ਵੱਡੀ ਸੌਗਾਤ ਦੇਣ ਜਾ ਰਹੇ ਹਨ। ਪੰਜਾਬ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਪਹਿਰ 1 ਵਜੇ ਦੇ ਕਰੀਬ 42,750 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ। ਇਨ੍ਹਾਂ ਪ੍ਰਾਜੈਕਟਾਂ ਵਿੱਚ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸਵੇਅ, ਅੰਮ੍ਰਿਤਸਰ-ਊਨਾ ਸੈਕਸ਼ਨ ਨੂੰ ਚਹੁੰ ਮਾਰਗੀ ਕਰਨਾ, ਮੁਕੇਰੀਆਂ-ਤਲਵਾੜਾ ਨਵੀਂ ਬਰਾਡ ਗੇਜ ਰੇਲਵੇ ਲਾਈਨ, ਫਿਰੋਜ਼ਪੁਰ ਵਿਖੇ ਪੀਜੀਆਈ ਸੈਟੇਲਾਈਟ ਸੈਂਟਰ ਅਤੇ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਦੋ ਨਵੇਂ ਮੈਡੀਕਲ ਕਾਲਜ ਸ਼ਾਮਲ ਹਨ।
ਪੂਰੇ ਦੇਸ਼ ਵਿੱਚ ਸੰਪਰਕ ਨੂੰ ਬੇਹਤਰ ਬਣਾਉਣ ਲਈ ਪ੍ਰਧਾਨ ਮੰਤਰੀ ਦੇ ਨਿਰੰਤਰ ਯਤਨਾਂ ਕਾਰਨ ਪੰਜਾਬ ‘ਚ ਕਈ ਰਾਸ਼ਟਰੀ ਰਾਜਮਾਰਗ ਵਿਕਾਸ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਤੀਜੇ ਵਜੋਂ ਰਾਜ ਵਿੱਚ ਰਾਸ਼ਟਰੀ ਰਾਜਮਾਰਗਾਂ ਦੀ ਕੁੱਲ ਲੰਬਾਈ 2014 ਵਿੱਚ ਲਗਭਗ 1700 ਕਿਲੋਮੀਟਰ ਤੋਂ ਵੱਧ ਕੇ 2021 ਵਿੱਚ 4100 ਕਿਲੋਮੀਟਰ ਤੋਂ ਵੱਧ ਹੋ ਗਈ ਹੈ। ਇਸੇ ਤਹਿਤ ਪੰਜਾਬ ਵਿੱਚ ਦੋ ਵੱਡੇ ਸੜਕੀ ਗਲਿਆਰਿਆਂ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਹ ਪ੍ਰਮੁੱਖ ਧਾਰਮਿਕ ਕੇਂਦਰਾਂ ਤੱਕ ਪਹੁੰਚਯੋਗਤਾ ਨੂੰ ਵਧਾਉਣ ਲਈ ਪ੍ਰਧਾਨ ਮੰਤਰੀ ਦੇ ਵਿਜ਼ਨ ਨੂੰ ਪੂਰਾ ਕਰਨ ਵੱਲ ਵੀ ਇੱਕ ਕਦਮ ਹੋਵੇਗਾ।
669 ਕਿਲੋਮੀਟਰ ਲੰਬੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਨੂੰ ਕੁੱਲ 39,500 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤਾ ਜਾਵੇਗਾ। ਇਹ ਦਿੱਲੀ ਤੋਂ ਅੰਮ੍ਰਿਤਸਰ ਅਤੇ ਦਿੱਲੀ ਤੋਂ ਕੱਟੜਾ ਦਾ ਸਫਰ ਸਮਾਂ ਅੱਧਾ ਕਰ ਦੇਵੇਗਾ। ਗ੍ਰੀਨਫੀਲਡ ਐਕਸਪ੍ਰੈਸਵੇਅ ਮੁੱਖ ਸਿੱਖ ਧਾਰਮਿਕ ਸਥਾਨਾਂ ਸੁਲਤਾਨਪੁਰ ਲੋਧੀ, ਗੋਇੰਦਵਾਲ ਸਾਹਿਬ, ਖਡੂਰ ਸਾਹਿਬ, ਤਰਨਤਾਰਨ ਅਤੇ ਕਟੜਾ ਵਿੱਚ ਵੈਸ਼ਨੋ ਦੇਵੀ ਦੇ ਪਵਿੱਤਰ ਹਿੰਦੂ ਅਸਥਾਨ ਨੂੰ ਜੋੜੇਗਾ। ਐਕਸਪ੍ਰੈਸਵੇਅ ਹਰਿਆਣਾ, ਚੰਡੀਗੜ੍ਹ, ਪੰਜਾਬ ਅਤੇ ਜੰਮੂ ਅਤੇ ਕਸ਼ਮੀਰ ਦੇ ਤਿੰਨ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਅੰਬਾਲਾ ਚੰਡੀਗੜ੍ਹ, ਮੋਹਾਲੀ, ਸੰਗਰੂਰ, ਪਟਿਆਲਾ, ਲੁਧਿਆਣਾ, ਜਲੰਧਰ, ਕਪੂਰਥਲਾ, ਕਠੂਆ ਅਤੇ ਸਾਂਬਾ ਵਰਗੇ ਪ੍ਰਮੁੱਖ ਆਰਥਿਕ ਕੇਂਦਰਾਂ ਨੂੰ ਵੀ ਜੋੜੇਗਾ।
ਅੰਮ੍ਰਿਤਸਰ-ਊਨਾ ਸੈਕਸ਼ਨ ਨੂੰ ਚਾਰ ਮਾਰਗੀ ਕਰਨ ਦਾ ਕੰਮ ਲਗਭਗ 1700 ਕਰੋੜ ਦੀ ਲਾਗਤ ਨਾਲ ਕੀਤਾ ਜਾਵੇਗਾ। 77 ਕਿਲੋਮੀਟਰ ਲੰਬਾ ਸੈਕਸ਼ਨ ਅੰਮ੍ਰਿਤਸਰ ਤੋਂ ਭੋਟਾ ਕੋਰੀਡੋਰ ਦਾ ਹਿੱਸਾ ਹੈ ਤੇ ਜੋ ਚਾਰ ਪ੍ਰਮੁੱਖ ਰਾਸ਼ਟਰੀ ਰਾਜਮਾਰਗਾਂ ਨੂੰ ਜੋੜਦਾ ਹੈ, ਜਿਵੇਂ ਕਿ ਅੰਮ੍ਰਿਤਸਰ-ਬਠਿੰਡਾ-ਜਾਮਨਗਰ ਆਰਥਿਕ ਗਲਿਆਰਾ, ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ, ਉੱਤਰੀ- ਦੱਖਣੀ ਕੋਰੀਡੋਰ ਅਤੇ ਕਾਂਗੜਾ-ਹਮੀਰਪੁਰ-ਬਿਲਾਸਪੁਰ-ਸ਼ਿਮਲਾ ਕੋਰੀਡੋਰ। ਇਹ ਘੋਮਾਣ, ਸ਼੍ਰੀ ਹਰਗੋਬਿੰਦਪੁਰ ਅਤੇ ਪੁਲਪੁਕਟਾ ਟਾਊਨ (ਪ੍ਰਸਿੱਧ ਗੁਰਦੁਆਰਾ ਪੁਲਪੁਕਤਾ ਸਾਹਿਬ ਦਾ ਘਰ) ਵਿਖੇ ਧਾਰਮਿਕ ਸਥਾਨਾਂ ਦੀ ਕਨੈਕਟੀਵਿਟੀ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰੇਗਾ।
ਪ੍ਰਧਾਨ ਮੰਤਰੀ ਮੁਕੇਰੀਆਂ ਅਤੇ ਤਲਵਾੜਾ ਵਿਚਕਾਰ ਲਗਭਗ 27 ਕਿਲੋਮੀਟਰ ਦੀ ਲੰਬਾਈ ਵਾਲੀ ਨਵੀਂ ਬਰਾਡ ਗੇਜ ਰੇਲਵੇ ਲਾਈਨ ਦਾ ਨੀਂਹ ਪੱਥਰ ਰੱਖਣਗੇ, ਜਿਸ ਨੂੰ 410 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣਾਇਆ ਜਾਵੇਗਾ। ਰੇਲਵੇ ਲਾਈਨ ਨੰਗਲ ਡੈਮ-ਦੌਲਤਪੁਰ ਚੌਕ ਰੇਲਵੇ ਸੈਕਸ਼ਨ ਦਾ ਵਿਸਤਾਰ ਹੋਵੇਗਾ। ਇਸ ਪ੍ਰਾਜੈਕਟ ਦੀ ਰਣਨੀਤਕ ਮਹੱਤਤਾ ਵੀ ਹੈ ਕਿਉਂਕਿ ਇਹ ਮੁਕੇਰੀਆਂ ਵਿਖੇ ਮੌਜੂਦਾ ਜਲੰਧਰ-ਜੰਮੂ ਰੇਲਵੇ ਲਾਈਨ ਨਾਲ ਜੁੜ ਕੇ ਜੰਮੂ-ਕਸ਼ਮੀਰ ਲਈ ਇੱਕ ਬਦਲਵੇਂ ਮਾਰਗ ਵਜੋਂ ਕੰਮ ਕਰੇਗਾ। ਇਹ ਪ੍ਰਾਜੈਕਟ ਪੰਜਾਬ ਦੇ ਹੁਸ਼ਿਆਰਪੁਰ ਅਤੇ ਹਿਮਾਚਲ ਪ੍ਰਦੇਸ਼ ਦੇ ਊਨਾ ਦੇ ਲੋਕਾਂ ਲਈ ਵਿਸ਼ੇਸ਼ ਤੌਰ ‘ਤੇ ਲਾਹੇਵੰਦ ਸਾਬਤ ਹੋਵੇਗਾ। ਇਸ ਨਾਲ ਸੈਰ-ਸਪਾਟੇ ਨੂੰ ਹੁਲਾਰਾ ਦੇਵੇਗਾ ਅਤੇ ਪਹਾੜੀ ਸਟੇਸ਼ਨਾਂ ਦੇ ਨਾਲ-ਨਾਲ ਧਾਰਮਿਕ ਮਹੱਤਵ ਵਾਲੇ ਸਥਾਨਾਂ ਨਾਲ ਸੰਪਰਕ ਦੀ ਸਹੂਲਤ ਪ੍ਰਦਾਨ ਕਰੇਗਾ।
ਦੇਸ਼ ਦੇ ਸਾਰੇ ਹਿੱਸਿਆਂ ‘ਚ ਵਿਸ਼ਵ ਪੱਧਰੀ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਦੇ ਪ੍ਰਧਾਨ ਮੰਤਰੀ ਦੇ ਯਤਨਾਂ ਦੇ ਮੱਦੇਨਜ਼ਰ ਪੰਜਾਬ ਦੇ ਤਿੰਨ ਕਸਬਿਆਂ ਵਿੱਚ ਨਵੇਂ ਮੈਡੀਕਲ ਬੁਨਿਆਦੀ ਢਾਂਚੇ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਫਿਰੋਜ਼ਪੁਰ ਵਿਖੇ 100 ਬਿਸਤਰਿਆਂ ਵਾਲਾ ਪੀਜੀਆਈ ਸੈਟੇਲਾਈਟ ਸੈਂਟਰ 490 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣਾਇਆ ਜਾਵੇਗਾ। ਇਹ ਜਨਰਲ ਸਰਜਰੀ, ਆਰਥੋਪੈਡਿਕਸ, ਪਲਾਸਟਿਕ ਸਰਜਰੀ, ਨਿਊਰੋਸਰਜਰੀ, ਪ੍ਰਸੂਤੀ ਅਤੇ ਗਾਇਨਾਕੋਲੋਜੀ, ਬਾਲ ਰੋਗ, ਨੇਤਰ ਵਿਗਿਆਨ, ਈਐਨਟੀ ਅਤੇ ਮਨੋਵਿਗਿਆਨ-ਨਸ਼ਾ ਛੁਡਾਊ ਸਮੇਤ 10 ਵਿਸ਼ੇਸ਼ਤਾਵਾਂ ਵਿੱਚ ਸੇਵਾਵਾਂ ਪ੍ਰਦਾਨ ਕਰੇਗਾ। ਸੈਟੇਲਾਈਟ ਸੈਂਟਰ ਫਿਰੋਜ਼ਪੁਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਵਿਸ਼ਵ ਪੱਧਰੀ ਮੈਡੀਕਲ ਸਹੂਲਤਾਂ ਪ੍ਰਦਾਨ ਕਰੇਗਾ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਦੋ ਮੈਡੀਕਲ ਕਾਲਜ 325-325 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤੇ ਜਾਣਗੇ ਅਤੇ ਇਨ੍ਹਾਂ ਵਿੱਚ ਲਗਭਗ 100 ਸੀਟਾਂ ਦੀ ਸਮਰੱਥਾ ਹੈ। ਇਨ੍ਹਾਂ ਕਾਲਜਾਂ ਨੂੰ ਕੇਂਦਰੀ ਸਪਾਂਸਰ ਸਕੀਮ ‘ਜ਼ਿਲ੍ਹਾ/ਰੈਫਰਲ ਹਸਪਤਾਲਾਂ ਨਾਲ ਜੁੜੇ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ’ ਦੇ ਪੜਾਅ-III ਵਿੱਚ ਮਨਜ਼ੂਰੀ ਦਿੱਤੀ ਗਈ ਹੈ। ਇਸ ਸਕੀਮ ਤਹਿਤ ਪੰਜਾਬ ਲਈ ਕੁੱਲ ਤਿੰਨ ਮੈਡੀਕਲ ਕਾਲਜ ਮਨਜ਼ੂਰ ਕੀਤੇ ਗਏ ਹਨ। ਫੇਜ਼-1 ਦੇ ਐਸ.ਏ.ਐਸ.ਨਗਰ ਵਿਖੇ ਪ੍ਰਵਾਨਿਤ ਕਾਲਜ ਪਹਿਲਾਂ ਹੀ ਕੰਮ ਕਰ ਰਿਹਾ ਹੈ।