ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਰੋਨਾ ਪੌਜੇਟਿਵ ਪਾਏ ਗਏ ਹਨ। ਉਨ੍ਹਾਂ ਨੇ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਫਿਲਹਾਲ ਕੇਜਰੀਵਾਲ ਹੋਮ ਆਈਸੋਲੇਸ਼ਨ ‘ਚ ਹਨ।
ਉੱਥੇ ਹੀ ਉਨ੍ਹਾਂ ਨੇ ਉਨ੍ਹਾਂ ਦੇ ਸੰਪਰਕ ਵਿੱਚ ਆਏ ਲੋਕਾਂ ਨੂੰ ਵੀ ਟੈਸਟ ਕਰਵਾਉਣ ਦੀ ਅਪੀਲ ਕੀਤੀ ਸੀ। ਹੁਣ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਵੀ ਆਪਣੀ ਕੋਰੋਨਾ ਰਿਪੋਰਟ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਭਗਵੰਤ ਮਾਨ ਨੇ ਟਵੀਟ ਕਰ ਕਿਹਾ ਹੈ ਕਿ, “ਮੇਰੇ ਕੋਰੋਨਾ ਟੈਸਟ ਦੀ ਰਿਪੋਰਟ ਨੈਗੇਟਿਵ ਆਈ ਹੈ।” ਦੱਸ ਦੇਈਏ ਕਿ ਕੁੱਝ ਦਿਨ ਪਹਿਲਾ ਹੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਵੱਲੋਂ ਪੰਜਾਬ ‘ਚ ਕਈ ਰੋਡ ਸ਼ੋਅ ਅਤੇ ਰੈਲੀਆਂ ਕੀਤੀਆਂ ਗਈਆਂ ਸੀ, ਇਸ ਦੌਰਾਨ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।
ਇਹ ਵੀ ਪੜ੍ਹੋ : ਪੰਜਾਬ ‘ਚ ਸਕੂਲ, ਕਾਲਜ ਬੰਦ ਕਰਨ ਦੇ ਹੁਕਮ, ਨਾਈਟ ਕਰਫਿਊ ਵੀ ਲੱਗਾ
ਇਸ ਤੋਂ ਇਲਾਵਾ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਵਿੱਚ ਕਰਫਿਊ ਲਗਾਉਣ ਦਾ ਫੈਸਲਾ ਵੀ ਕੀਤਾ ਹੈ। ਪੰਜਾਬ ਸਰਕਾਰ ਨੇ ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਗਾ ਦਿੱਤਾ ਹੈ। ਇਸ ਦੇ ਨਾਲ ਹੀ ਸਕੂਲ ਅਤੇ ਕਾਲਜ ਬੰਦ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: