ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (AIIMS) ਦਿੱਲੀ ਨੇ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਜ਼ਬਰਦਸਤ ਵਾਧੇ ਦੇ ਮੱਦੇਨਜ਼ਰ ਡਾਕਟਰਾਂ ਅਤੇ ਮੈਡੀਕਲ ਸਟਾਫ ਦੀਆਂ ਸਰਦੀਆਂ ਦੀਆਂ ਛੁੱਟੀਆਂ ਰੱਦ ਕਰਨ ਦਾ ਐਲਾਨ ਕੀਤਾ ਹੈ।
ਏਮਜ਼ ਹਸਪਤਾਲ ਨੇ ਮੰਗਲਵਾਰ ਨੂੰ ਕਿਹਾ ਕਿ ਉਹ 5 ਜਨਵਰੀ ਤੋਂ 10 ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਰੱਦ ਕਰ ਰਿਹਾ ਹੈ। ਏਮਜ਼ ਨੇ ਫੈਕਲਟੀ ਮੈਂਬਰਾਂ ਨੂੰ ਵੀ ਤੁਰੰਤ ਪ੍ਰਭਾਵ ਨਾਲ ਡਿਊਟੀ ਜੁਆਇਨ ਕਰਨ ਲਈ ਕਿਹਾ ਹੈ। ਦੱਸ ਦੇਈਏ ਕਿ ਦਿੱਲੀ ਵਿੱਚ ਕੋਰੋਨਾ ਦੇ ਮਾਮਲੇ ਵਿੱਚ ਆਏ ਤਾਜ਼ਾ ਉਛਾਲ ਦੇ ਮੱਦੇਨਜ਼ਰ ਪਾਬੰਦੀਆਂ ਸਖ਼ਤ ਕੀਤੀਆਂ ਜਾ ਰਹੀਆਂ ਹਨ। ਰਾਤ ਦੇ ਕਰਫਿਊ ਤੋਂ ਬਾਅਦ ਰਾਜਧਾਨੀ ‘ਚ ਵੀਕੈਂਡ ਕਰਫਿਊ ਲਗਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਸੂਤਰਾਂ ਮੁਤਾਬਿਕ ਦਿੱਲੀ ‘ਚ ਵੀਕੈਂਡ ਕਰਫਿਊ ਲਾਗੂ ਹੋਵੇਗਾ। ਇਹ ਫੈਸਲਾ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀਡੀਐਮਏ) ਦੀ ਮੀਟਿੰਗ ਵਿੱਚ ਲਿਆ ਗਿਆ ਹੈ।
ਇਹ ਵੀ ਪੜ੍ਹੋ : ਓਮੀਕਰੋਨ ਕਹਿਰ ਕਾਰਨ ਦਿੱਲੀ ‘ਚ ਵੀਕੈਂਡ ਕਰਫਿਊ, ਸਖ਼ਤ ਪਾਬੰਦੀਆਂ ਇਸ ਹਫ਼ਤੇ ਤੋਂ ਲਾਗੂ
ਦਿੱਲੀ ਵਿੱਚ ਕੋਰੋਨਾ ਅਤੇ ਓਮੀਕਰੋਨ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ ਰਾਜਧਾਨੀ ਵਿੱਚ 4000 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖੁਦ ਵੀ ਕੋਰੋਨਾ ਪੋਜੇਇਵ ਪਾਏ ਗਏ ਹਨ। ਇਸ ਦੌਰਾਨ ਦਿੱਲੀ ਵਿੱਚ ਵੀਕੈਂਡ ਕਰਫਿਊ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਵੀਕੈਂਡ ਕਰਫਿਊ ਇਸ ਹਫਤੇ ਤੋਂ ਲਾਗੂ ਹੋ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: