ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ਵਿੱਚ ਮੰਗਲਵਾਰ ਦਿਨ ਦੀ ਸ਼ੁਰੂਆਤ ਸਰਦੀਆਂ ਦੀ ਪਹਿਲੀ ਬਾਰਿਸ਼ ਨਾਲ ਹੋਈ । ਬੱਦਲਵਾਈ ਅਤੇ ਬਾਰਿਸ਼ ਹੋਣ ਕਾਰਨ ਘੱਟੋ-ਘੱਟ ਤਾਪਮਾਨ ਵਿੱਚ ਬਹੁਤਾ ਫਰਕ ਦੇਖਣ ਨੂੰ ਨਹੀਂ ਮਿਲਿਆ, ਪਰ ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਕੁਝ ਦਿਨਾਂ ਤੱਕ ਅਜਿਹਾ ਮੌਸਮ ਬਣਿਆ ਰਹਿ ਸਕਦਾ ਹੈ। ਇਸ ਦੇ ਨਾਲ ਹੀ ਸਿਹਤ ਮਾਹਰਾਂ ਅਨੁਸਾਰ ਬਾਰਿਸ਼ ਕਾਰਨ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ, ਜਿਸ ਨਾਲ ਲੋਕਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਤੋਂ ਰਾਹਤ ਮਿਲੇਗੀ।
ਮੌਸਮ ਵਿਭਾਗ ਅਨੁਸਾਰ ਉੱਤਰ ਦਿਸ਼ਾ ਤੋਂ ਆਉਣ ਵਾਲੇ ਬੱਦਲਾਂ ਕਾਰਨ ਅੰਮ੍ਰਿਤਸਰ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਬਾਰਿਸ਼ ਹੋ ਰਹੀ ਹੈ। ਵੈਸੇ ਤਾਂ ਦਸੰਬਰ ਵਿੱਚ ਬਾਰਿਸ਼ ਸ਼ੁਰੂ ਹੋ ਜਾਂਦੀ ਹੈ ਪਰ ਇਸ ਵਾਰ ਇਸ ਵਿੱਚ ਦੇਰੀ ਹੋਈ ਹੈ । ਸੋਮਵਾਰ ਨੂੰ ਹੀ ਆਸਮਾਨ ਵਿੱਚ ਬੱਦਲ ਛਾਏ ਹੋਏ ਸਨ । ਹੀਟ ਲਾਕ ਕਾਰਨ ਰਾਤ ਦੇ ਤਾਪਮਾਨ ਵਿੱਚ ਜ਼ਿਆਦਾ ਫਰਕ ਨਹੀਂ ਦੇਖਣ ਨੂੰ ਮਿਲਿਆ। ਸਵੇਰੇ 8 ਵਜੇ ਦਿਨ ਦਾ ਘੱਟੋ-ਘੱਟ ਤਾਪਮਾਨ 10 ਡਿਗਰੀ ਦੇ ਆਸ-ਪਾਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਦੌਰਾਨ ਦਿਨ ਦਾ ਵੱਧ ਤੋਂ ਵੱਧ ਤਾਪਮਾਨ 17.4 ਡਿਗਰੀ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: ਕੋਰੋਨਾ ਬਲਾਸਟ: ਪਟਿਆਲਾ ਮੈਡੀਕਲ ਕਾਲਜ ਦੇ 100 ਤੋਂ ਵੱਧ ਵਿਦਿਆਰਥੀ ਕੋਰੋਨਾ ਪਾਜ਼ਿਟਿਵ
ਮੌਸਮ ਵਿਭਾਗ ਅਨੁਸਾਰ ਅਗਲੇ ਇੱਕ ਹਫ਼ਤੇ ਤੱਕ ਦਿਨ ਦਾ ਤਾਪਮਾਨ ਅਜਿਹਾ ਹੀ ਬਣਿਆ ਰਹੇਗਾ। ਅਸਮਾਨ ਵਿੱਚ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਵੀ ਹੁੰਦੀ ਰਹੇਗੀ । ਜਿਸ ਕਾਰਨ ਦਿਨ ਦਾ ਘੱਟੋ-ਘੱਟ ਤਾਪਮਾਨ 8 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 16 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ।
ਦੱਸ ਦੇਈਏ ਕਿ ਬਾਰਿਸ਼ ਕਾਰਨ ਸ਼ਹਿਰ ਦੇ ਏਅਰ ਕੁਆਲਿਟੀ ਇੰਡੈਕਸ (AQI ) ਵਿੱਚ ਸੁਧਾਰ ਦੇਖਣ ਨੂੰ ਮਿਲਿਆ ਹੈ। ਸ਼ਹਿਰ ਦੀ AQI ਔਸਤ 132 ਦਰਜ ਕੀਤਾ ਗਿਆ ਹੈ, ਪਰ ਸਵੇਰ ਦੀ ਬਾਰਿਸ਼ ਤੋਂ ਬਾਅਦ PM2.5 ਅਤੇ PM10 100 ਤੋਂ ਹੇਠਾਂ ਦਰਜ ਕੀਤੇ ਜਾ ਰਹੇ ਹਨ ।
ਵੀਡੀਓ ਲਈ ਕਲਿੱਕ ਕਰੋ -: