ਕਾਂਗਰਸ ਵਿੱਚ ਸ਼ਾਮਲ ਹੋਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਬਾਗੀ ਸੁਰ ਦਿਖਣ ਲੱਗੇ ਹਨ। ਉਨ੍ਹਾਂ ਨੇ ਕਿਹਾ ਕਿ ਜੇ ਕਾਂਗਰਸ ਵਿਧਾਨ ਸਭਾ ਚੋਣਾਂ ਵਿੱਚ ਟਿਕਟ ਨਹੀਂ ਦਿੰਦੀ ਤਾਂ ਉਹ ਅਜ਼ਾਦ ਉਮੀਦਵਾਰ ਦੇ ਤੌਰ ਉੱਤੇ ਚੋਣ ਲੜੇਗਾ ਪਰ ਮਾਨਸਾ ਛੱਡ ਕੇ ਕਿਤੇ ਨਹੀਂ ਜਾਣਗੇ।
ਮਾਨਸਾ ‘ਚ ਟਕਸਾਲੀ ਕਾਂਗਰਸੀਆਂ ਵੱਲੋਂ ਮੂਸੇਵਾਲਾ ਦਾ ਵਿਰੋਧ ਹੋ ਰਿਹਾ ਹੈ। ਇਸ ਦੇ ਜਵਾਬ ਵਿੱਚ ਸਿੱਧੂ ਮੂਸੇਵਾਲਾ ਨੇ ਇੱਕ ਸਟੇਜ ‘ਤੇ ਬੋਲਦੇ ਹੋਏ ਵਿਰੋਧੀਆਂ ਨੂੰ ਜਵਾਬ ਦਿੱਤਾ। ਉਨ੍ਹਾਂ ਨੇ ਆਪਣੇ ਸਮਰਥਕਾਂ ਨੂੰ ਕਿਹਾ ਕਿ ਜੋ ਕਹਿ ਰਹੇ ਹਨ ਕਿ ਮੂਸੇਵਾਲਾ ਮਾਨਸਾ ਛੱਡ ਕੇ ਭੱਜ ਗਿਆ, ਉਨ੍ਹਾਂ ਨੂੰ ਦੱਸ ਦੇਣਾ ਚਾਹੁੰਦਾ ਹਾਂ ਕਿ ਸਿੱਧੂ ਮੂਸੇਵਾਲਾ ਚੋਣ ਤਾਂ ਮਾਨਸਾ ਤੋਂ ਹੀ ਲੜੇਗਾ। ਭਾਵੇਂ ਕਾਂਗਰਸ ਟਿਕਟ ਦਿੰਦੀ ਹੈ ਜਾਂ ਨਹੀਂ। ਇਸ ਲਈ ਚਾਹੇ ਉਹ ਆਜ਼ਾਦ ਚੋਣ ਹੀ ਕਿਉਂ ਨਾ ਲੜਨ।
ਸਿੱਧੂ ਮੂਸੇਵਾਲਾ 3 ਦਸੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਮੌਜੂਦਗੀ ਵਿਚ ਕਾਂਗਰਸ ਪਾਰਟੀ ਜੁਆਇਨ ਕੀਤੀ ਸੀ। ਉਸ ਵੇਲੇ ਸਿੱਧੂ ਮੂਸੇਵਾਲਾ ਨੇ ਕਿਹਾ ਸੀ ਕਿ ਮੈਂ ਰਾਜਨੀਤੀ ਵਿਚ ਵਿਚ ਰੁਤਬੇ ਜਾਂ ਤਾਰੀਫ ਕਮਾਉਣ ਲਈ ਨਹੀਂ ਆ ਰਿਹਾ ਹਾਂ। ਮੈਂ ਇਸ ਨੂੰ ਬਦਲਣ ਲਈ ਸਿਸਟਮ ਦਾ ਹਿੱਸਾ ਬਣਨਾ ਚਾਹੁੰਦਾ ਹਾਂ। ਮੈਂ ਲੋਕਾਂ ਦੀ ਆਵਾਜ਼ ਬੁਲੰਦ ਕਰਨ ਲਈ ਕਾਂਗਰਸ ਵਿੱਚ ਸ਼ਾਮਲ ਹੋ ਰਿਹਾ ਹਾਂ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਇਹ ਵੀ ਪੜ੍ਹੋ : PM ਮੋਦੀ ਸਰਕਾਰ ਨੇ ਪੂਰਾ ਕੀਤਾ ਰਾਜੀਵ ਗਾਂਧੀ ਦਾ ਸੁਪਨਾ, ਸ਼੍ਰੀਲੰਕਾ ਨਾਲ ਕੀਤੀ ਇਹ ਵੱਡੀ ਡੀਲ
ਗੌਰਤਲਬ ਹੈ ਕਿ ਟਕਸਾਲੀ ਕਾਂਗਰਸੀਆਂ ਵੱਲੋਂ ਸਿੱਧੂ ਮੂਸੇਵਾਲਾ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਪਿਛਲੇ ਦਿਨੀਂ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਮਾਨਸਾ ਫੇਰੀ ਦੌਰਾਨ ਗਾਇਕ ਤੋਂ ਨਵੇਂ ਬਣੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਨੂੰ ਕਾਂਗਰਸ ਵਰਕਰਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ।