ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਗਜੇਂਦਰ ਸ਼ੇਖਾਵਤ ਨੇ ਬੁੱਧਵਾਰ ਨੂੰ ਕਿਸਾਨਾਂ ਦੇ ਮੁੱਦਿਆਂ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਲਏ ਗਏ ਫੈਸਲਿਆਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕੇਸ ਵਾਪਸ ਲੈਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਸਾਰੇ ਕੇਸ ਕਾਨੂੰਨੀ ਪ੍ਰਕਿਰਿਆ ਅਨੁਸਾਰ ਵਾਪਸ ਲਏ ਜਾਣਗੇ।
ਦੱਸ ਦਈਏ ਕਿ ਜਦੋਂ ਨਵੇਂ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਖਤਮ ਹੋਇਆ ਸੀ ਤਾਂ ਕਿਸਾਨਾਂ ਨੇ ਕੇਸ ਵਾਪਸ ਲੈਣ ਦੀ ਮੰਗ ਕੀਤੀ ਸੀ। ਕਿਸਾਨ ਜਥੇਬੰਦੀਆਂ ਦਾ ਕਹਿਣਾ ਸੀ ਕਿ ਜਿਨ੍ਹਾਂ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ, ਉਹ ਵਾਪਸ ਲਏ ਜਾਣ।
ਭਾਜਪਾ ਨੂੰ ਪੰਜਾਬ ਵਿੱਚ ਖੇਤੀ ਸੁਧਾਰ ਕਾਨੂੰਨ ਵਿਰੁੱਧ ਕਿਸਾਨਾਂ ਦੇ ਅੰਦੋਲਨ ਕਾਰਨ ਕਾਫੀ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ। ਭਾਵੇਂ ਇਹ ਕਾਨੂੰਨ ਹੁਣ ਵਾਪਸ ਲੈ ਲਿਆ ਗਿਆ ਹੈ ਪਰ ਅੰਦੋਲਨ ਵਿੱਚ 700 ਦੇ ਕਰੀਬ ਮੌਤਾਂ ਕਾਰਨ ਕਿਸਾਨਾਂ ਦਾ ਗੁੱਸਾ ਜਾਰੀ ਹੈ। ਇਸ ਨੂੰ ਦੂਰ ਕਰਨ ਲਈ ਭਾਜਪਾ ਕੇਂਦਰ ਸਰਕਾਰ ਵੱਲੋਂ ਸਿੱਖਾਂ ਲਈ ਕੀਤੇ ਕੰਮਾਂ ਨੂੰ ਗਿਣ ਰਹੀ ਹੈ। ਇਸ ਵਿੱਚ ਕਰਤਾਰਪੁਰ ਲਾਂਘਾ ਖੋਲ੍ਹਣਾ, ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀਆਂ ਵਿਰੁੱਧ ਕਾਰਵਾਈ, ਲੰਗਰ ਨੂੰ ਜੀਐਸਟੀ ਤੋਂ ਛੋਟ, ਅਫਗਾਨਿਸਤਾਨ ਤੋਂ ਸਿੱਖਾਂ ਦੀ ਵਾਪਸੀ ਆਦਿ ਸ਼ਾਮਲ ਹਨ।
ਵੀਡੀਓ ਲਈ ਕਲਿੱਕ ਕਰੋ -: