ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਨੂੰ ਲੈ ਕੇ ਹੋਈ ਕੁਤਾਹੀ ‘ਤੇ ਸੁਨੀਲ ਜਾਖੜ ਨੇ ਕਿਹਾ ਕਿ ਅੱਜ ਜੋ ਹੋਇਆ ਹੈ, ਉਹ ਸਵੀਕਾਰ ਨਹੀਂ ਕੀਤਾ ਜਾ ਸਕਦਾ ਹੈ। ਇਹ ਪੰਜਾਬੀਅਤ ਦੇ ਖਿਲਾਫ ਹੈ। ਫਿਰੋਜ਼ਪੁਰ ਵਿੱਚ ਭਾਜਪਾ ਦੀ ਸਿਆਸੀ ਰੈਲੀ ਨੂੰ ਸੰਬੋਧਨ ਕਰਨ ਲਈ ਭਾਰਤ ਦੇ ਪ੍ਰਧਾਨ ਮੰਤਰੀ ਲਈ ਇੱਕ ਸੁਰੱਖਿਅਤ ਰਸਤਾ ਯਕੀਨੀ ਬਣਾਇਆ ਜਾਣਾ ਚਾਹੀਦਾ ਸੀ। ਇਸ ਤਰ੍ਹਾਂ ਲੋਕਤੰਤਰ ਕੰਮ ਕਰਦਾ ਹੈ।
ਭਾਜਪਾ ਮੰਤਰੀਆਂ ਵੱਲੋਂ ਪੰਜਾਬ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਫਲੇ ਦੇ ਘਿਰਾਓ ਨੂੰ ਲੈ ਕੇ ਕਾਫੀ ਗੁੱਸਾ ਹੈ। ਕੇਂਦਰੀ ਮੰਤਰੀ ਸੁਧਾਂਸ਼ੂ ਪਾਂਡੇ ਤੇ ਸਮ੍ਰਿਤੀ ਈਰਾਨੀ ਨੇ ਪ੍ਰੈੱਸ ਕਾਨਫਰੰਸ ਕੀਤੀ ਤੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਦਾ ਜਵਾਬ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਖੂਨੀ ਇਰਾਦੇ ਨਾਕਾਮ ਰਹੇ ਹਨ। ਜੋ ਲੋਕ ਕਾਂਗਰਸ ਵਿਚ ਮੋਦੀ ਨਾਲ ਈਰਖਾ ਕਰਦੇ ਹਨ, ਉਨ੍ਹਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਕਿਸ ਤਰ੍ਹਾਂ ਭੰਗ ਕੀਤਾ ਜਾਵੇ, ਇਸ ਲਈ ਕੋਸ਼ਿਸ਼ ਕੀਤੀ । ਸੁਰੱਖਿਆ ਵਿਚ ਕੁਤਾਹੀ ਦਾ ਵਿਰੋਧ ਸਿਰਫ ਉਨ੍ਹਾਂ ਦੇ ਰਾਜਨੀਤਕ ਸੰਗਠਨ ਤੱਕ ਹੀ ਸੀਮਤ ਨਹੀਂ ਹੈ। ਸਮ੍ਰਿਤੀ ਈਰਾਨੀ ਨੇ ਕਿਹਾ ਕਿ ਕਾਂਗਰਸ ਨੂੰ ਮੋਦੀ ਨਾਲ ਨਫਰਤ ਹੈ ਪਰ ਇਸ ਦਾ ਹਿਸਾਬ ਭਾਰਤ ਦੇ ਪ੍ਰਧਾਨ ਮੰਤਰੀ ਤੋਂ ਨਹੀਂ ਲੈਣਾ ਚਾਹੀਦਾ ਸੀ।
ਵੀਡੀਓ ਲਈ ਕਲਿੱਕ ਕਰੋ -: