ਸੁਰੱਖਿਆ ਪ੍ਰਬੰਧਾਂ ਕਾਰਨ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ‘ਚ ਹੋਣ ਵਾਲੀ ਰੈਲੀ ਮੁਲਤਵੀ ਕਰ ਦਿੱਤੀ ਗਈ ਹੈ। ਜਿਸ ਤੋਂ ਬਾਅਦ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਖੜ੍ਹੇ ਹੋ ਰਹੇ ਹਨ।
‘ਆਪ’ ਸਾਂਸਦ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਹਰ ਵਿਅਕਤੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੈ। ਭਾਵੇਂ ਕਿੰਨੇ ਵੀ ਮਤਭੇਦ ਹੋਣ, ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਚੂਕ ਬੇਹੱਦ ਚਿੰਤਾਜਨਕ ਹੈ।
ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਹੋਈ ਚੂਕ ਤੋਂ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ਵਿਚ ਕਾਨੂੰਨ ਵਿਸਸਥਾ ਢਹਿ-ਢੇਰੀ ਹੋ ਗਈ ਹੈ।ਇਸ ਲਈ ਕਾਂਗਰਸ ਜ਼ਿੰਮੇਵਾਰ ਹੈ, ਇਨ੍ਹਾਂ ਨੂੰ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ।